ETV Bharat / state

ਅੰਮ੍ਰਿਤਸਰ 'ਚ ਬਿਕਰਮਜੀਤ ਮਜੀਠੀਆ ਦੇ ਗੁੰਮਸ਼ੁਦਗੀ ਦੇ ਲੱਗੇ ਪੋਸਟਰ! ਰੱਖਿਆ ਇਹ ਇਨਾਮ........ - Bikramjit Majithia's disappearance in Amritsar

ਅੰਮ੍ਰਿਤਸਰ ਰਿਆਲਟੋ ਚੌਂਕ ਦੀਆਂ ਦੀਵਾਰਾਂ ਉੱਤੇ ਬਿਕਰਮਜੀਤ ਸਿੰਘ ਮਜੀਠੀਆ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਜਿਸ ਉੱਤੇ ਲਿਖਿਆ ਗਿਆ ਹੈ ਬਿਕਰਮਜੀਤ ਸਿੰਘ ਮਜੀਠੀਆ ਚਿੱਟੇ ਦਾ ਵਪਾਰੀ ਗੁੰਮਸ਼ੁਦਾ ਦੀ ਭਾਲ ਬਿਕਰਮਜੀਤ ਸਿੰਘ ਨੂੰ ਲੱਭਣ ਵਾਲੇ ਨੂੰ ਇਨਾਮ ਵਜੋਂ ਨਸ਼ਾ ਮੁਕਤ ਪੰਜਾਬ ਦਿੱਤਾ ਜਾਵੇਗਾ।

ਬਿਕਰਮਜੀਤ ਮਜੀਠੀਆ ਦੇ ਗੁੰਮਸ਼ੁਦਗੀ ਦੇ ਲੱਗੇ ਪੋਸਟਰ

author img

By

Published : Jan 1, 2022, 7:46 PM IST

ਅੰਮ੍ਰਿਤਸਰ: ਬਿਕਰਮਜੀਤ ਸਿੰਘ ਮਜੀਠੀਆ ਦੇ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਡਰੱਗਜ਼ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ਼ ਐਫ਼.ਆਈ.ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਹਾਈਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਵੀ ਰੱਦ ਕਰ ਦਿੱਤੀ ਗਈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਹਨ।

ਇਸ ਵੇਲੇ ਦੱਸਿਆ ਜਾ ਰਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਭਗੌੜੇ ਹਨ ਤੇ ਭਗੌੜਾ ਘੋਸ਼ਿਤ ਕੀਤਾ ਗਿਆ ਹੈ। ਉਸ ਨੂੰ ਲੈ ਕੇ ਅੰਮ੍ਰਿਤਸਰ ਰਿਆਲਟੋ ਚੌਂਕ ਦੀਆਂ ਦੀਵਾਰਾਂ ਉੱਤੇ ਬਿਕਰਮਜੀਤ ਸਿੰਘ ਮਜੀਠੀਆ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਜਿਸ ਉੱਤੇ ਲਿਖਿਆ ਗਿਆ ਹੈ ਬਿਕਰਮਜੀਤ ਸਿੰਘ ਮਜੀਠੀਆ ਚਿੱਟੇ ਦਾ ਵਪਾਰੀ ਗੁੰਮਸ਼ੁਦਾ ਦੀ ਭਾਲ ਬਿਕਰਮਜੀਤ ਸਿੰਘ ਨੂੰ ਲੱਭਣ ਵਾਲੇ ਨੂੰ ਇਨਾਮ ਵਜੋਂ ਨਸ਼ਾਮੁਕਤ ਪੰਜਾਬ ਦਿੱਤਾ ਜਾਵੇਗਾ।

ਬਿਕਰਮਜੀਤ ਮਜੀਠੀਆ ਦੇ ਗੁੰਮਸ਼ੁਦਗੀ ਦੇ ਲੱਗੇ ਪੋਸਟਰ

ਤੁਹਾਨੂੰ ਦੱਸ ਦਈਏ ਕਿ ਕੁੱਝ ਚਿਰ ਪਹਿਲਾਂ ਨਵਜੋਤ ਸਿੰਘ ਸਿੱਧੂ 'ਤੇ ਵੀ ਉਨ੍ਹਾਂ ਦੇ ਹਲਕੇ ਵਿੱਚ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਸਨ। ਪਰ ਉਹ ਪੋਸਟਰ ਇਸ ਕਰਕੇ ਲਗਾਏ ਗਏ ਸਨ, ਕਿਉਂਕਿ ਨਵਜੋਤ ਸਿੰਘ ਸਿੱਧੂ ਆਪਣੇ ਹਲਕੇ ਦੇ ਲੋਕਾਂ ਵਿੱਚ ਵਿਚਰੇ ਨਹੀਂ ਸਨ। ਜਿਸ ਨੂੰ ਲੈ ਕੇ ਉਨ੍ਹਾਂ ਦੇ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਸਨ।

ਇਸ ਤੋਂ ਬਾਅਦ ਹੁਣ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਅਕਾਲੀ ਦਲ ਦੇ ਆਗੂ ਹਨ। ਉਨ੍ਹਾਂ ਦੇ ਉੱਤੇ ਪੰਜਾਬ ਸਰਕਾਰ ਵੱਲੋਂ ਐਫ਼.ਆਈ.ਆਰ ਦਰਜ ਕੀਤੀ ਗਈ ਹੈ, ਉਸ ਨੂੰ ਲੈ ਕੇ ਉਨ੍ਹਾਂ ਦੀ ਗੁੰਮਸ਼ੁਦਗੀ ਦੀ ਭਾਲ ਵਿੱਚ ਇਹ ਪੋਸਟਰ ਲਗਾਏ ਗਏ ਹਨ। ਕਿਉਂਕਿ ਉਨ੍ਹਾਂ ਦੀ ਜ਼ਮਾਨਤ ਵੀ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ। ਜਿਸ ਨੂੰ ਲੈ ਕੇ ਇਹ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਪਰ ਇਹ ਨਹੀਂ ਪਤਾ ਚੱਲ ਸਕਿਆ ਕਿ ਇਹ ਪੋਸਟਰ ਕਿਸ ਨੇ ਲਗਾਏ ਹਨ, ਇੱਕ ਸਵਾਲ ਖੜ੍ਹਾ ਹੁੰਦਾ ਹੈ।

ਇਹ ਵੀ ਪੜੋ:- ਮੁੱਖ ਮੰਤਰੀ ਚੰਨੀ ਤੇ ਮਜੀਠੀਆ ‘ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.