ਅੰਮ੍ਰਿਤਸਰ: ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਚ ਛਿੜੀ ਪੋਸਟਰ ਵਾਰ ਥੰਮ੍ਹਣ ਦਾ ਨਾਮ ਨਹੀਂ ਲੈ ਰਹੀ ਜੇਕਰ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਕੱਲ੍ਹ ਹਰਪਾਲ ਸਿੰਘ ਹੁੰਦਲ ਅਤੇ ਉਨ੍ਹਾਂ ਦੀ ਧਰਮਪਤਨੀ ਵੱਲੋਂ ਅੰਮ੍ਰਿਤਸਰ ਦੇ ਅਲੱਗ ਅਲੱਗ ਜਗ੍ਹਾ ਤੇ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਲਗਾਏ ਗਏ ਸਨ ।
ਉੱਥੇ ਹੀ ਨਵਜੋਤ ਸਿੰਘ ਸਿੱਧੂ ਦੇ ਅੱਜ ਦਿਨ ਚੜ੍ਹਦਿਆਂ ਤੱਕ ਪੋਸਟਰ ਗਾਇਬ ਹੋ ਗਏ। ਇਸ ਮੌਕੇ ਹਰਪਾਲ ਸਿੰਘ ਹੁੰਦਲ ਵੱਲੋਂ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਗਿਆ ਕਿ ਜਾਣਬੁੱਝ ਕੇ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਲਾਏ ਗਏ ਹਨ ਕਿਉਂਕਿ ਜੇਕਰ ਗੱਲ ਕੀਤੀ ਜਾਵੇ ਕੈਪਟਨ ਅਮਰਿੰਦਰ ਸਿੰਘ ਦੀ ਤੇ ਉਨ੍ਹਾਂ ਦੇ ਪੋਸਟਰ ਉਸੇ ਤਰ੍ਹਾਂ ਹੀ ਬਰਕਰਾਰ ਹਨ ਲੇਕਿਨ ਨਵਜੋਤ ਸਿੰਘ ਸਿੱਧੂ ਲੋਕਾਂ ਦੀ ਆਵਾਜ਼ ਬਣ ਕੇ ਸਾਹਮਣੇ ਆ ਰਿਹਾ ਸੀ ਇਸੇ ਕਰਕੇ ਇਹ ਨਵਜੋਤ ਸਿੰਘ ਸਿੱਧੂ ਦੇ ਹੁਣ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੀ ਕਾਂਗਰਸ ਦੇ ਸਿਪਾਹੀ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਕਾਂਗਰਸ ਦੇ ਹੀ ਸਿਪਾਹੀ ਹਨ ਅਤੇ ਜਿਸ ਵੱਲੋਂ ਇਹ ਪੋਸਟਰ ਲਾਏ ਗਏ ਹਨ ਉਸ ਦੀ ਜਾਂਚ ਪੜਤਾਲ ਕੀਤੀ ਜਾਵੇਗੀ।