ਅੰਮ੍ਰਿਤਸਰ: ਜ਼ਿਲ੍ਹੇ ਵਿਖੇ ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੇ ਚਲਦਿਆਂ ਹਿੰਦੂ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੋਣਾਂ ਦਾ ਬਾਈਕਾਟ ਕਰਨ ਦੀ ਗੱਲ ਨੂੰ ਲੈ ਕੇ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ 15 ਹਜ਼ਾਰ ਦੇ ਕਰੀਬ ਪੋਸਟਰ ਲਗਾਏ ਗਏ ਹਨ।
ਇਹ ਵੀ ਪੜੋ: ਮੁੱਖ ਮੰਤਰੀ ਚਿਹਰੇ ਦਾ ਐਲਾਨ, ਸਿਆਸੀ ਪਾਰਟੀਆਂ ਲਈ ਮਜਬੂਰੀ !
ਇਸ ਸਬੰਧੀ ਗੱਲਬਾਤ ਕਰਦਿਆਂ ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ (All India Hindu Sangharsh Committee) ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਅਸੀਂ ਆਪਣੀ ਹੱਕੀ ਮੰਗਾਂ ਨਾਲ ਰੂਬਰੂ ਕਰਵਾ ਚੁੱਕੇ ਹਾਂ, ਪਰ ਸਾਡੀਆਂ ਮੰਗਾਂ ਨੂੰ ਬੰਦ ਕਮਰਿਆਂ ਵਿੱਚ ਕਰ ਅਣਗੌਲਿਆ ਕੀਤਾ ਜਾ ਰਿਹਾ ਹੈ ਜੇਕਰ ਸਰਕਾਰ ਅਤੇ ਸਿਆਸੀ ਆਗੂ ਸਾਡੀ ਕਿਸੇ ਵੀ ਮੰਗ ਨੂੰ ਨਹੀਂ ਮੰਨਦੇ ਤਾਂ ਅਸੀਂ ਇਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਬਾਈਕਾਟ ਕਰਾਂਗੇ।
ਉਹਨਾਂ ਨੇ ਕਿਹਾ ਕਿ ਸਾਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਅਸੀਂ ਹਿੰਦੂ ਭਲਾਈ ਬੋਰਡ ਦਾ ਗਠਨ ਕਰਾਂਗੇ ,ਪਰ ਦੱਸ ਸਾਲ ਦੀ ਇਨ੍ਹਾਂ ਦੀ ਸਰਕਾਰ ਵਿੱਚ ਅਜਿਹਾ ਕਦਮ ਪਹਿਲਾਂ ਕਿਉਂ ਨਹੀਂ ਚੁੱਕਿਆ ਗਿਆ।
ਹਿੰਦੂ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਹੁਣ ਚੋਣਾਂ ਸਿਰ ਉੱਤੇ ਹੈ ਤੇ ਕੁਝ ਸਮਾਂ ਹੀ ਰਹਿ ਗਿਆ ਹੈ ਅਸੀਂ ਸਾਰੀ ਰਾਜਨੀਤਕ ਪਾਰਟੀਆਂ ਨੂੰ ਇਕ ਵਾਰ ਫਿਰ ਯਾਦ ਕਰਵਾਉਣਾ ਚਾਹੁੰਦੇ ਹਾਂ ਕਿ ਜੇਕਰ ਉਨ੍ਹਾਂ ਨੇ ਸਾਡੀਆਂ ਮੰਗਾਂ ਤੇ ਗੌਰ ਨਾ ਕੀਤਾ ਤੇ ਅਸੀਂ ਹਿੰਦੂ ਸਮਾਜ ਦੇ ਸਾਰੇ ਆਗੂਆਂ ਅਤੇ ਲੋਕਾਂ ਨੂੰ ਘਰ-ਘਰ ਜਾ ਕੇ ਇਨ੍ਹਾਂ ਖ਼ਿਲਾਫ਼ ਚੋਣ ਪ੍ਰਚਾਰ ਕਰਨਗੇ ਤੇ ਇਨ੍ਹਾਂ ਰਾਜਨੀਤਕ ਪਾਰਟੀਆਂ ਦਾ ਬਾਈਕਾਟ ਵੀ ਕਰਾਂਗੇ।
ਉਹਨਾਂ ਨੇ ਕਿਹਾ ਕਿ ਜੇ ਹੋ ਸਕਿਆ ਤੇ ਸਖ਼ਤ ਕਦਮ ਚੁੱਕੇ ਨੋਟਾ ਦਾ ਬਟਨ ਦਬਾਉਣ ਦੀ ਅਪੀਲ ਕੀਤੀ ਜਾਵੇਗੀ, ਕਿਉਂਕਿ ਕਾਫ਼ੀ ਲੰਮੇ ਸਮੇਂ ਤੋਂ ਹਿੰਦੂ ਸੰਘਰਸ਼ ਕਮੇਟੀ ਆਪਣੀਆਂ ਇਨ੍ਹਾਂ ਮੰਗਾਂ ਨੂੰ ਦੁਹਰਾਉਂਦੀ ਆਈ ਹੈ ਤੇ ਸਰਕਾਰ ਕੋਲੋਂ ਮੰਗ ਕਰਦੀ ਆਈ ਹੈ ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਇਨ੍ਹਾਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਨਾ ਮੰਨਿਆ ਤੇ ਸਾਡੀ ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਹਿੰਦੂਆਂ ਦੇ ਹੱਕਾਂ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕੇਗੀ।
ਇਹ ਵੀ ਪੜੋ: ਚੋਣ ਬਾਈਕਾਟ ਸਾਂਝੀ ਮੁਹਿੰਮ ਕਮੇਟੀ ਪੰਜਾਬ ਵੱਲੋਂ ਵੋਟਾਂ ਦੇ ਬਾਈਕਾਟ ਦਾ ਨਾਅਰਾ