ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਬਿਜਲੀ ਮਸਲੇ ਨੂੰ ਲੈਕੇ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਨਲਾਇਕੀ ਹੈ ਜੋ ਬਿਜਲੀ ਸੰਕਟ ਬਣਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਕਾਰਨ ਇਹ ਹੈ ਕਿ ਸਰਕਾਰ ਦੇ ਵੱਲੋਂ ਪਹਿਲਾਂ ਕੋਈ ਤਿਆਰੀ ਨਹੀਂ ਕੀਤੀ ਗਈ। ਸੁਖਬੀਰ ਨੇ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਸਰਕਾਰ ਦੇ ਵੱਲੋਂ 1 ਹਜ਼ਾਰ ਮੈਗਾਵਾਟ ਬਿਜਲੀ ਖਰੀਦੀ ਗਈ ਹੈ ਉਨ੍ਹਾਂ ਕਿਹਾ ਕਿ ਬਿਜਲੀ ਖਰੀਦ ਸਰਕਾਰ ਵੱਲੋਂ ਪੰਜਾਬ ਨੂੰ ਵੱਡਾ ਘਾਟਾ ਪਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦਾ ਨਾ ਕੋਈ ਮੁੱਖ ਮੰਤਰੀ ਹੈ ਨਾ ਕੋਈ ਮੰਤਰੀ ਹੈ ਸਭ ਆਪਣੇ ਆਪ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਸ ਲੀਡਰਾਂ ਥੱਲੇ ਚੱਲਦੀਆਂ ਹਨ ਜੋ 24 ਘੰਟੇ ਨਿਗਰਾਨੀ ਰੱਖੇ ਉਨ੍ਹਾਂ ਕਿਹਾ ਕਿ ਇੱਥੇ ਨਿਗਰਾਨੀ ਹੋਰ ਰੱਖ ਰਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ਜੋ ਵਿਕਾਸ ਉਨ੍ਹਾਂ ਦੀ ਸਰਕਾਰ ਵੱਲੋਂ ਕੀਤਾ ਗਿਆ ਸੀ ਉਸਨੂੰ ਵੀ ਖਰਾਬ ਕਰ ਦਿੱਤਾ ਗਿਆ ਹੈ
ਇਸ ਮੌਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਰੱਖੇ ਜਾ ਰਹੇ ਮੌਨ ਵਰਤ ਨੂੰ ਲੈਕੇ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕਿਹਾ ਜਾਵੇ ਕਿ ਉਹ ਚਾਰ ਮਹੀਨੇ ਹੋਰ ਵਰਤ ਰੱਖ ਲਵੇ ਉਨ੍ਹਾਂ ਕਿਹਾ ਕਿ ਸਿੱਧੂ ਦੇ ਮੌਨ ਵਰਤ ਰੱਖਣ ਨਾਲ ਪੰਜਾਬ ਬਚ ਜਾਵੇਗਾ।
ਇਸਦੇ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਫੇਰੀ ਨੂੰ ਲੈਕੇ ਦੱਸਿਆ ਕਿ ਉਹ ਮਹੀਨੇ ਦੇ ਵਿੱਚ ਪੰਜ ਸੱਤ ਵਾਰ ਗੁਰੂ ਕੀ ਨਗਰੀ ਅੰਮ੍ਰਿਤਸਰ ਆਉਂਦੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਵੱਖ ਵੱਖ ਥਾਵਾਂ ਤੇ ਲੋਕਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਮੀਟਿੰਗਾਂ ਕਰ ਇਹੀ ਬੇਨਤੀ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਵਿੱਚ ਚੰਗੀ ਸਰਕਾਰ ਬਣਾਈ ਜਾਵੇ।
ਇਹ ਵੀ ਪੜ੍ਹੋ:ਦੇਸ਼ ਦੇ ਸਾਰੇ ਪਾਵਰ ਪਲਾਂਟਾਂ 'ਚ ਕੋਲਾ ਭੰਡਾਰ ਕੁੱਝ ਦਿਨਾਂ ਲਈ ਹੀ ਸੀਮਿਤ