ਅੰਮ੍ਰਿਤਸਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ 10 ਅਕਤੂਬਰ ਦਿਨ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬਿਜਲੀ ਮੰਤਰੀ ਪਾਵਰਕਾਮ ਅਪਣੇ ਵੱਡਮੁੱਲੇ ਖੱਪਤਕਾਰਾਂ ਨੂੰ ਬਿਜਲੀ ਬੰਦ ਹੋਣ ਦੀ ਸੂਚਨਾ ਪਹਿਲਾਂ ਹੀ SMS ਰਾਹੀਂ ਦੇਣ ਦੀ ਸ਼ੁਰੂਆਤ ਕਰ ਰਿਹਾ ਹੈ।Power Minister Harbhajan Singh ETO.Latest news of Power Minister Harbhajan Singh.
ਇਸੇ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਨਵੇਂ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ, ਜਿਸ ਰਾਹੀਂ ਲੋਕਾਂ ਨੂੰ ਬਿਜਲੀ ਕੱਟ ਬਾਰੇ ਐਸਐਮਐਸ ਰਾਹੀਂ ਜਾਣਕਾਰੀ ਭੇਜੀ ਜਾਵੇਗੀ। ਹੁਣ ਅੰਮ੍ਰਿਤਸਰ ਸ਼ਹਿਰ ਵਿੱਚ ਬਿਜਲੀ ਜਾਣ ਤੋਂ ਪਹਿਲਾਂ ਹਰ ਵਿਅਕਤੀ ਨੂੰ ਮੈਸੇਜ ਕਰਕੇ ਸੂਚਿਤ ਕੀਤਾ ਜਾਵੇਗਾ।
ਉਨ੍ਹਾ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਬਿਜਲੀ ਕਦੋਂ ਤੱਕ ਬੰਦ ਰਹੇਗੀ, ਇਸ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਵੇਗੀ। ਇਸ ਪਾਇਲ ਪ੍ਰੋਜੈਕਟ ਦੀ ਸ਼ੁਰੂਆਤ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤੀ। ਉਨ੍ਹਾਂ ਦੱਸਿਆ ਕਿ 14 ਸਬ-ਸਟੇਸ਼ਨਾਂ ਤੋਂ ਚੱਲਣ ਵਾਲੇ 141 ਨੰਬਰ 11 ਕੇਵੀ ਫੀਡਰਾਂ ਨੂੰ ਪਾਇਲਟ ਪ੍ਰੋਜੈਕਟ ਵਿੱਚ ਸ਼ਾਮਿਲ ਕੀਤਾ ਗਿਆ ਹੈ। ਜਿਸ ਨਾਲ 2.27 ਲੱਖ ਗਾਹਕਾਂ ਨੂੰ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀ ਟੀਮ ਇਸ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੀ ਹੈ। ਹਰਭਜਨ ਸਿੰਘ ਨੇ ਦੱਸਿਆ ਕਿ ਪਹਿਲਾਂ ਇਹ ਪ੍ਰਾਜੈਕਟ ਬਟਾਲਾ ਵਿੱਚ ਸ਼ੁਰੂ ਕੀਤਾ ਗਿਆ ਸੀ। ਹੁਣ ਅੰਮ੍ਰਿਤਸਰ 'ਚ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਜਲਦੀ ਹੀ ਇਹ ਸਹੂਲਤ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਦਾਣਾ ਮੰਡੀ ਦਾ ਆਚਨਕ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਦੌਰਾ