ਅੰਮ੍ਰਿਤਸਰ: ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਹਰ ਪਾਸੇ ਦੇਸ਼ ਦੁਨੀਆ ਵਿੱਚ ਸ਼ਰਧਾ ਭਾਵਨਾ ਨਾਲ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ ਵਿਖੇ ਭਾਈ ਵੀਰ ਸਿੰਘ ਹਾਲ ਲਾਰੈਂਸ ਰੋਡ ਤੋਂ ਇੱਕ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ, ਜੋ ਕਿ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਗੁਰੂ ਘਰ ਪਹੁੰਚੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਤੇ ਭਾਜਪਾ ਨੇਤਾ ਗੁਰ ਪ੍ਰਤਾਪ ਸਿੰਘ ਟਿੱਕਾ ਸਣੇ ਅਕਾਲੀ ਦਲ ਦੇ ਨੇਤਾ ਰਜਿੰਦਰ ਸਿੰਘ ਮਰਵਾਹਾ ਤੇ ਆਮ ਆਦਮੀ ਪਾਰਟੀ ਦੇ ਅਰਵਿੰਦਰ ਭੱਟੀ ਸਮੇਤ ਵੱਡੀ ਗਿਣਤੀ ਦੇ ਸੰਗਤ ਇਸ ਪ੍ਰਭਾਤ ਫੇਰੀ ਵਿੱਚ ਸ਼ਾਮਲ ਹੋਏ। ਇਸ ਮੌਕੇ ਰਸਤੇ ਵਿੱਚ ਜਗ੍ਹਾ ਜਗ੍ਹਾ 'ਤੇ ਸੰਗਤ ਵੱਲੋਂ ਲੰਗਰ ਦਾ ਆਯੋਜਨ ਵੀ ਕੀਤਾ ਗਿਆ।
- Farmer's Protest In Mohali: ਕਿਸਾਨਾਂ ਨੇ ਮੁਹਾਲੀ 'ਚ ਲਾਏ ਡੇਰੇ, ਭਲਕੇ ਕਰਨਗੇ ਚੰਡੀਗੜ੍ਹ ਨੂੰ ਕੂਚ !
- ਕਿਸਾਨ ਅੰਦੋਲਨ: ਹੱਕੀ ਮੰਗਾਂ ਲਈ ਕਿਸਾਨਾਂ ਦਾ ਦਿੱਲੀ ਦੀਆਂ ਬਰੂਹਾਂ 'ਤੇ ਇੱਕ ਸਾਲ ਤੋਂ ਵੱਧ ਧਰਨਾ, ਟਿਕੈਤ ਦੇ ਹੰਝੂਆਂ ਨੇ ਅੰਦੋਲਨ 'ਚ ਫੂਕੀ ਸੀ ਜਾਨ
- Guru Nanak Jayanti 2023 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਲੱਗੀ ਰੌਣਕ
ਅਰਦਾਸ ਕੀਤੀ ਗਈ: ਇਸ ਮੌਕੇ ਰਜਿੰਦਰ ਸਿੰਘ ਮਰਵਾਹਾ ਸਣੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਦੁਨੀਆਂ ਦੇ ਸਿਰਜਨਹਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵਿਸ਼ਾਲ ਪ੍ਰਭਾਤ ਫੇਰੀ ਭਾਈ ਵੀਰ ਸਿੰਘ ਹਾਲ ਲਾਰੈਂਸ ਰੋਡ ਲੈ ਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਕੱਢੀ ਗਈ। ਇੱਸ ਮੌਕੇ ਪਹਿਲਾਂ ਅਰਦਾਸ ਕੀਤੀ ਗਈ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ ਹੈ। ਉਹਨਾਂ ਕਿਹਾ ਕਿ ਸਾਨੂੰ ਸੱਭ ਨੂੰ ਆਪਸ ਵਿੱਚ ਮਿਲ਼ਕੇ ਭਾਈਚਾਰੇ ਦਾ ਸੰਦੇਸ਼ ਦੇਣਾ ਚਾਹੀਦਾ ਹੈ। ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਕਿਰਤ ਕਰੋ ਤੇ ਵੰਡ ਛਕੋ ਸਾਨੂੰ ਸਭ ਨੂੰ ਇੱਕ ਦੇ ਨਾਲ ਮਿਲ ਕੇ ਆਪਸੀ ਭਾਈਚਾਰੇ ਨਾਲ ਰਹਿਣਾ ਚਾਹੀਦਾ ਤੇ ਅਮਨ ਸ਼ਾਂਤੀ ਦੇ ਨਾਲ ਸਾਰੇ ਤਿਉਹਾਰ ਮਨਾਉਣੇ ਚਾਹੀਦੇ ਹਨ। ਸੰਗਤਾ 'ਚ ਸ਼ਰਧਾ ਅਤੇ ੳਤਸ਼ਾਹ ਵੇਖ ਮਨ ਨੂੰ ਅਲੌਕਿਕ ਸ਼ਾਂਤੀ ਮਿਲੀ ਹੈ।
ਜ਼ਿਕਰਯੋਗ ਹੈ ਕਿ ਇਸ ਮੌਕੇ ਵਨ ਸੁਵਣੀਆਂ ਝਲਕੀਆਂ ਕੱਢੀਆਂ ਗਈਆਂ। ਇਸ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਢੋਲ ਦੀ ਥਾਪ 'ਤੇ ਘੋੜੀ ਵੀ ਨਾਚ ਕਰਦੀ ਹੋਈ ਵੀ ਆਕਰਸ਼ਣ ਦਾ ਕੇਂਦਰ ਰਹੀਆਂ।