ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਤੇ ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ। ਜਿਸ ਦੌਰਾਨ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।
ਇਹ ਵੀ ਪੜੋ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼
ਗੁਰੂ ਸਾਹਿਬ ਜੀ ਦਾ ਗੁਰਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ। ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨੂੰ ਦੇਸੀ-ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇਂ ਆਈਆਂ ਹਨ, ਅਤੇ ਦਰਬਾਰ ਸਾਹਿਬ ਦੇ ਵਿੱਚ ਰੰਗ ਬਰੰਗੀਆਂ ਲਾਈਟਾਂ ਵੀ ਲਗਾਇਆ ਗਈਆਂ ਹਨ।
ਇਹ ਲਾਈਟਾਂ ਦਰਬਾਰ ਸਾਹਿਬ ਦੀ ਸੂਦਰਤਾ ਨੂੰ ਹੋਰ ਚਾਰ ਚੰਨ ਲਗਾ ਰਹੀ ਹੈ ਜਿਨ੍ਹਾਂ 'ਚ ਖੂਬਸੂਰਤੀ ਨੂੰ ਸਾਫ ਦੇਖਿਆ ਜਾ ਸਕਦਾ ਹੈ। ਇਸ ਮੌਕੇ ਸੰਗਤ ਨੇ ਦੱਸਿਆ ਕਿ ਉਹ ਬਹੁਤ ਹੀ ਸੁਭਾਗਸ਼ਾਲੀ ਹਨ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿੱਚ ਗੁਰਪੁਰਬ ਤੇ ਆ ਕੇ ਨਤਮਸਤਕ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸ੍ਰੀ ਹਰਮੰਦਰ ਸਾਹਿਬ (Sachkhand Sri Harmandir Sahib) ‘ਚ ਨਤਮਸਤਕ ਹੋ ਕੇ ਉਨ੍ਹਾਂ ਦਾ ਜੀਵਨ ਸਫਲਾ ਹੋ ਗਿਆ ਹੈ।