ਅੰਮ੍ਰਿਤਸਰ: ਸਿੱਖ ਪੰਥ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ (Sachkhand Sri Darbar Sahib) ਬੀਤੇ ਦਿਨ 10 ਲੱਖ ਤੋਂ ਵੀ ਜ਼ਿਆਦਾ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਵਾਸਤੇ ਪਹੁੰਚੀ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵੇਰ ਤੋਂ ਹੀ ਧਾਰਮਿਕ ਸਮਾਗਮ ਮੰਜੀ ਸਾਹਿਬ ਦੀਵਾਨ ਹਾਲ ਦੇ ਵਿੱਚ ਕਰਵਾਏ ਜਾ ਰਹੇ ਹਨ ਅਤੇ ਦੁਪਹਿਰ ਦੇ ਸਮੇਂ ਜਲੌ ਸਾਹਿਬ ਸਜਾਏ ਗਏ ਸਨ।
ਪ੍ਰਦੂਸ਼ਣ ਰਹਿਤ ਆਤਿਸ਼ਬਾਜੀ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਗਈ,ਜਿਸ ਦਾ ਦੂਰੋਂ-ਨੇੜਿਓਂ ਲੱਖਾਂ ਸੰਗਤਾਂ ਪੁੱਜ ਕੇ ਆਨੰਦ ਮਾਣ ਰਹੀਆਂ ਹਨ। ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਦਰਬਾਰ ਸਾਹਿਬ ਦੀ ਦਿਖ ਅਲੋਕਿਕ ਲੱਗ ਰਹੀ ਸੀ। ਹਰਿਮੰਦਰ ਸਾਹਿਬ ਵਿਖੇ ਬਿਜਲੀ ਦੇ ਬੱਲਬਾਂ ਦੀਆਂ ਲੜੀਆਂ ਨਾਲ ਅਤਿ ਸੁੰਦਰ ਦੀਪਮਾਲਾ ਕੀਤੀ ਗਈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਦੇਸੀ ਘਿਓ ਦੇ ਦੀਵੇ ਅਤੇ ਰੰਗ-ਬਿਰੰਗੀਆਂ ਮੋਮਬੱਤੀਆਂ ਬਾਲ ਕੇ ਪ੍ਰਕਾਸ਼ ਪੁਰਬ ਦੀ ਖੁਸ਼ੀ ਸਾਂਝੀ ਕੀਤੀ ਗਈ। ਪ੍ਰਕਾਸ਼ ਪੁਰਬ ਮੌਕੇ ਅਸਮਾਨ 'ਚ ਚੱਲਣ ਵਾਲੀ ਪ੍ਰਦੂਸ਼ਣ ਰਹਿਤ (Pollution free fireworks) ਆਤਿਸ਼ਬਾਜੀ ਵੀ ਕੀਤੀ ਗਈ।
- Gurpreet Gogi on Sunil Jakhar: ਸੁਨੀਲ ਜਾਖੜ ਦੇ ਸਵਾਲ ਦਾ 'ਆਪ' ਵਿਧਾਇਕ ਨੇ ਦਿੱਤਾ ਕਰਾਰਾ ਜਵਾਬ, ਕਿਹਾ-ਸ਼ਰਤਾਂ 'ਤੇ ਨਹੀਂ ਹੁੰਦੀ ਬਹਿਸ, ਸੱਚੇ ਨੇ ਤਾਂ ਡਿਬੇਟ 'ਚ ਰੱਖਣ ਆਪਣਾ ਪੱਖ
- Ban on tractor stunts in punjab: ਪੰਜਾਬ ਸਰਕਾਰ ਨੇ ਟਰੈਕਟਰ ਸਟੰਟਾਂ ਉੱਤੇ ਲਾਈ ਪੂਰਨ ਪਾਬੰਦੀ, ਗੁਰਦਾਸਪੁਰ 'ਚ ਟਰੈਕਟਰ ਸਟੰਟ ਦੌਰਾਨ ਹੋਈ ਸੀ ਨੌਜਵਾਨ ਦੀ ਮੌਤ
- Entry ban of Sikh jury member in court: ਇੰਗਲੈਂਡ 'ਚ ਅੰਮ੍ਰਿਤਧਾਰੀ ਸਿੱਖ ਜਿਉਰੀ ਮੈਂਬਰ ਨਾਲ ਵਿਤਕਰਾ, ਕਿਰਪਾਨ ਧਾਰੀ ਹੋਣ ਕਾਰਣ ਅਦਾਲਤ 'ਚ ਨਹੀਂ ਦਿੱਤੀ ਐਂਟਰੀ
ਸੰਗਤ ਨੂੰ ਸ਼ਬਦ ਕੀਰਤਨ ਨਾਲ ਜੋੜਿਆ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਅਤੇ ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਇਸ ਤੋਂ ਪਹਿਲਾਂ ਸਵੇਰੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਦੌਰਾਨ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ ਸਨ,ਜੋ ਸੰਗਤ ਲਈ ਆਕਰਸ਼ਣ ਦਾ ਕੇਂਦਰ ਬਣੇ। ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਇਸ ਤੋਂ ਇਲਾਵਾ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਰਾਗੀ, ਢਾਡੀ ਅਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ ਹੈ। ਇੱਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਤਿੰਨ ਦਿਨ ਤੋਂ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਦੋ ਦਿਨ ਪਹਿਲਾਂ ਨਗਰ ਕੀਰਤਨ ਵਿੱਚ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਦੀ ਕੀਤੀ ਗਈ।