ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ 239 ਸਾਲਾਂ ਦਾ ਇਤਿਹਾਸ ਹੈ। ਸਾਨੂੰ ਗੁਰੂ ਸਾਹਿਬ ਨੇ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਸਾਨੂੰ ਮੱਦਦ ਮਿਲੀ ਹੈ, ਜਿਸ ਕਾਰਨ ਮੋਰਚਾ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਗਏ ਸਨ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਅਰਦਾਸ ਕਦੇ ਬਿਰਥੀ ਨਹੀਂ ਜਾਂਦੀ ਅਤੇ ਹਰ ਹੀਲੇ ਹੀ ਜਾਬਰ ਦਾ ਮੁਕਾਬਲਾ ਕੀਤਾ ਜਾਵੇਗਾ ਅਤੇ ਜਿੱਤ ਪ੍ਰਾਪਤ ਹੋਵੇਗੀ।
ਉਨ੍ਹਾਂ ਕਿਹਾ ਕਿ ਸਮੇਂ ਦੀਆਂ ਹਕੂਮਤਾਂ ਵੱਲੋਂ ਆਪਣੇ ਰਾਜ ਦੌਰਾਨ ਜਬਰ ਕੀਤੇ ਜਾਂਦੇ ਹਨ ਪਰ ਗੁਰੂ ਸਾਹਿਬ ਦੀ ਸਿੱਖਿਆ ਮੁਤਾਬਕ ਸਿੱਖਾਂ ਨੇ ਕਦੇ ਹਾਰ ਨਹੀਂ ਮੰਨ੍ਹੀ।