ETV Bharat / state

ਆਪ ਵੱਲੋਂ ਰਾਜਸਭਾ ਲਈ ਐਲਾਨ ਉਮੀਦਵਾਰਾਂ ’ਤੇ ਚੰਦੂਮਾਜਰਾ ਦੇ ਵੱਡੇ ਸਵਾਲ - ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਸਮੀਖਿਆ ਕਮੇਟੀ

ਪੰਜਾਬ ਲਈ ਆਪ ਵੱਲੋਂ ਰਾਜਸਭਾ ਲਈ ਐਲਾਨੇ ਉਮੀਦਵਾਰਾਂ ਨੂੰ ਲੈਕੇ (declared candidates of AAP for the Rajya Sabha) ਸਿਆਸਤ ਭਖੀ ਚੁੱਕੀ ਹੈ। ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਨੂੰ ਨਸੀਹਤ ਦਿੱਤੀ ਹੈ ਅਤੇ ਸਾਰੇ ਚਿਹਰੇ ਪੰਜਾਬ ਦੇ ਐਲਾਨੇ ਜਾਣ ਦੀ ਅਪੀਲ ਕੀਤੀ ਹੈ।

ਚੰਦੂਮਾਜਰਾ ਦੇ ਆਪ ਵੱਲੋਂ ਐਲਾਨੇ ਰਾਜਸਭਾ ਉਮੀਦਵਾਰਾਂ ਤੇ ਸਵਾਲ

author img

By

Published : Mar 22, 2022, 7:11 PM IST

ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਸਮੀਖਿਆ ਕਮੇਟੀ ਪੰਜਾਬ ਭਰ ਵਿੱਚ ਜਾ ਕੇ ਹੋਈਆਂ ਕਮਜ਼ੋਰੀਆਂ ਨੂੰ ਲੱਭੇਗੀ ਅਤੇ ਹੋਈਆਂ ਗਲਤੀਆਂ ਦਾ ਸੁਧਾਰ ਕਰਨ ਲਈ ਤਤਪਰ ਹੋਵੇਗੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਸਮੇਂ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਉਪਰੋਕਤ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸੱਤਾ ਦਿੱਤੀ ਸੀ ਪ੍ਰੰਤੂ ਕੇਜਰੀਵਾਲ ਦੇ ਰਾਜ ਸਭਾ ਮੈਂਬਰਾਂ ਬਾਰੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਰੋਧੀ ਫੈਸਲੇ ਲੈ ਰਹੇ ਹਨ।

ਚੰਦੂਮਾਜਰਾ ਦੇ ਆਪ ਵੱਲੋਂ ਐਲਾਨੇ ਰਾਜਸਭਾ ਉਮੀਦਵਾਰਾਂ ਤੇ ਸਵਾਲ

ਚੰਦੂਮਾਜਰਾ ਨੇ ਕਿਹਾ ਕਿ ਰਾਜ ਸਭਾ ਅੰਦਰ ਆਬਾਦੀ ਦੇ ਹਿਸਾਬ ਨਾਲ ਨੁਮਾਇੰਦਗੀ ਮਿਲਣ ਕਰਕੇ ਪੰਜਾਬ ਨੂੰ ਪਹਿਲਾਂ ਹੀ ਵੱਡਾ ਨੁਕਸਾਨ ਹੋ ਰਿਹਾ ਹੈ। ਬਾਕੀ ਸੂਬਿਆਂ ਵਿੱਚ ਦੋ-ਦੋ ਸਾਲਾਂ ਦੇ ਵਕਫੇ ਨਾਲ ਰਾਜ ਸਭਾ ਮੈਂਬਰਾਂ ਦੀ ਚੋਣ ਹੁੰਦੀ ਹੈ ਪ੍ਰੰਤੂ ਪੰਜਾਬ ਵਿਚ ਲੰਮਾ ਸਮਾਂ ਗਵਰਨਰੀ ਰਾਜ ਰਹਿਣ ਕਰਕੇ ਇੱਥੋਂ ਸਾਰੇ ਮੈਂਬਰ ਇੱਕੋ ਵਾਰ ਭੇਜਣ ਕਰਕੇ ਵੀ ਪੰਜਾਬ ਨੂੰ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਨੁਮਾਇੰਦਗੀ ਦੇਣ ਦੀ ਨਵੀਂ ਪ੍ਰਥਾ ਪਾ ਕੇ ਕੇਜਰੀਵਾਲ ਨੇ ਇਹ ਗੱਲ ਸੱਚ ਕਰ ਦਿੱਤੀ ਹੈ ਕਿ ਪੰਜਾਬ ਦੀ ਸਰਕਾਰ ਦਾ ਰਿਮੋਟ ਹੁਣ ਦਿੱਲੀ ਹੱਥ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵਿੱਚੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾਉਣ ਨਾਲ ਵੀ ਪੰਜਾਬੀਆਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੇ ਹੁੰਦਿਆਂ ਲੰਮਾਂ ਸਮਾਂ ਪੰਜਾਬ ਅੰਗਰੇਜ਼ਾਂ ਦਾ ਗੁਲਾਮ ਨਹੀਂ ਸੀ ਹੋਇਆ, ਸਗੋਂ ਮਹਾਰਾਜਾ ਰਣਜੀਤ ਸਿੰਘ ਦੇ ਚਲਾਣੇ ਤੋਂ ਬਾਅਦ ਕੁਝ ਲੋਕਾਂ ਦੀਆਂ ਗੱਦਾਰੀਆਂ ਕਰਕੇ ਪੰਜਾਬ ਗੁਲਾਮ ਹੋਇਆ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਚੰਗੇ ਸ਼ਾਸਕ ਵਜੋਂ ਵੇਖਿਆ ਜਾਂਦਾ ਹੈ, ਉਨ੍ਹਾਂ ਦੀ ਤਸਵੀਰ ਉਤਾਰਨੀ ਗਲਤ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਨੇ ਭਾਵੇਂ ਪਾਰਟੀ ਦੇ ਕਹੇ ਅਨੁਸਾਰ ਰਾਜ ਸਭਾ ਮੈਂਬਰਾਂ ਦੀ ਸਿਫਾਰਸ਼ 'ਤੇ ਦਸਤਖ਼ਤ ਕਰ ਦਿੱਤੇ ਹਨ ਪਰ ਉਹ ਅਪੀਲ ਕਰਦੇ ਹਨ ਕਿ ਉਹ ਪੰਜਾਬੀ ਹੋਣ ਦੇ ਨਾਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਅਤੇ ਪੰਜਾਬ ਦੇ ਹਿੱਤਾਂ ਲਈ ਪੰਜਾਬੀ ਹੋਣ ਦਾ ਸਬੂਤ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੁਮਾਇੰਦਿਆਂ ਨੂੰ ਰਾਜਸਭਾ ਲਈ ਭੇਜਿਆ ਜਾਣਾ ਚਾਹੀਦਾ ਹੈ ਜੋ ਪੰਜਾਬ ਦੇ ਦਰਪੇਸ਼ ਮਸਲਿਆਂ ਨੂੰ ਜ਼ਿੰਮੇਵਾਰੀ ਨਾਲ ਉਠਾ ਸਕਣ।

ਇਹ ਵੀ ਪੜ੍ਹੋ: ਵਿਧਾਨਸਭਾ ’ਚ ਤਿੰਨ ਮਹੀਨਿਆਂ ਦੇ ਬਜਟ ਸਣੇ ਕਈ ਬਿੱਲ ਪਾਸ

ETV Bharat Logo

Copyright © 2025 Ushodaya Enterprises Pvt. Ltd., All Rights Reserved.