ETV Bharat / state

2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ: ਮੁੱਖ ਚੋਣ ਅਫ਼ਸਰ

ਮੁੱਖ ਚੋਣ ਅਫ਼ਸਰ (ਪੰਜਾਬ) ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ ਕਮਿਸ਼ਨ ਵਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਵਡੇਰੀ ਉਮਰ ਦੇ ਕਰੀਬ 5 ਲੱਖ ਵੋਟਰ ਹਨ। ਜਿਨਾਂ ਨੂੰ ਇਹ ਸਹੂਲਤ ਦਿੱਤੀ ਜਾਣੀ ਹੈ। ਉਨਾਂ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ 24 ਹਜ਼ਾਰ ਬੂਥਾਂ ’ਤੇ ਇਸ ਤਹਿਤ ਤਿਆਰੀਆਂ ਜਾਰੀ ਹਨ।

2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ: ਮੁੱਖ ਚੋਣ ਅਫ਼ਸਰ
2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ: ਮੁੱਖ ਚੋਣ ਅਫ਼ਸਰ
author img

By

Published : Oct 26, 2021, 9:33 PM IST

ਅੰਮ੍ਰਿਤਸਰ: ਮੁੱਖ ਚੋਣ ਅਫ਼ਸਰ (ਪੰਜਾਬ) ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ( Assembly Elections Punjab) ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ ਕਮਿਸ਼ਨ ਵਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਵਡੇਰੀ ਉਮਰ ਦੇ ਕਰੀਬ 5 ਲੱਖ ਵੋਟਰ ਹਨ। ਜਿਨਾਂ ਨੂੰ ਇਹ ਸਹੂਲਤ ਦਿੱਤੀ ਜਾਣੀ ਹੈ। ਉਨਾਂ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ 24 ਹਜ਼ਾਰ ਬੂਥਾਂ ’ਤੇ ਇਸ ਤਹਿਤ ਤਿਆਰੀਆਂ ਜਾਰੀ ਹਨ।

ਦੱਸ ਦੇਈਏ ਕਿ ਡਾ. ਐਸ ਕਰੁਣਾ ਰਾਜੂ, ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਸੰਬੰਧੀ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ ਸਨ।

2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ: ਮੁੱਖ ਚੋਣ ਅਫ਼ਸਰ

ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਵਾਲੇ ਨੌਜਵਾਨ ਵੋਟਰਾਂ, ਟਰਾਂਸਜੈਂਡਰ ਅਤੇ ਐਨ.ਆਰ.ਆਈ. ਵੋਟਰਾਂ ਨੂੰ ਵੀ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਉਣ ਲਈ ਵਿਸ਼ੇਸ਼ ਯਤਨ ਜਾਰੀ ਹਨ। ਉਨਾਂ ਦੱਸਿਆ ਕਿ 5 ਜਨਵਰੀ 2022 ਨੂੰ ਵੋਟਰ ਦੀ ਫਾਈਨਲ ਸੂਚੀ ਜਾਰੀ ਕੀਤੀ ਜਾਵੇਗੀ ਅਤੇ ਇਸ ਤੋਂ ਪਹਿਲਾਂ ਡਰਾਫਟ ਤਿਆਰ ਕਰਕੇ ਸਾਰੀਆਂ ਰਾਜਸੀ ਧਿਰਾਂ ਦੇ ਇਤਰਾਜ ਸੁਣੇ ਜਾਣਗੇ।

ਉਨਾਂ ਦੱਸਿਆ ਕਿ ਵੋਟਰ ਹੈਲਪਲਾਈਨ ਐਪ ਮੋਬਾਇਲ ਵਿੱਚ ਡਾਊਨਲੋਡ ਕਰਕੇ ਵੋਟ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕੋਰੋਨਾ ਨੂੰ ਲੈ ਕੇ ਵੀ ਵੋਟਰਾਂ ਵਿੱਚ ਵਿਸ਼ੇਸ਼ ਤਿਆਰੀਆਂ ਸਿਹਤ ਵਿਭਾਗ ਦੀਆਂ ਗਾਈਡਲਾਈਨ ਅਨੁਸਾਰ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਵਾਰ 10 ਲੱਖ ਤੋਂ ਵੱਧ ਨਵੇਂ ਵੋਟਰ ਦਰਜ਼ ਹੋ ਚੁੱਕੇ ਹਨ ਅਤੇ ਇਹ ਗਿਣਤੀ ਹੋਰ ਵੱਧ ਸਕਦੀ ਹੈ।

ਉਨਾਂ ਚੋਣ ਅਧਿਕਾਰੀਆਂ ਕੋਲੋਂ ਨਵੇਂ ਵੋਟਰਾਂ ਦੀਆਂ ਵੋਟਾਂ ਬਨਾਉਣ ਲਈ ਤਿਆਰ ਕੀਤੀ ਗਈ ਰਣਨੀਤੀ, 18-19 ਸਾਲ ਦੇ ਨੋਜਵਾਨਾ ਦੀ ਵੋਟਾਂ ਬਣਾਉਣ ਲਈ ਕੀਤੇ ਜਾਣ ਵਾਲੇ ਕਾਰਜਾਂ ਅਤੇ ਬੂਥ ਵਾਈਜ਼ ਤਿਆਰ ਕੀਤੇ ਗਏ ਪਲਾਨ ਦੀ ਜਾਣਕਾਰੀ ਲਈ। ਉਨਾਂ ਚੋਣ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਵੋਟ ਬਣਾਉਣ ਅਤੇ ਵੋਟਾਂ ਦੌਰਾਨ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਨਵੇਂ ਢੰਗਾਂ ਨਾਲ ਵਿਸ਼ੇਸ ਉਪਰਾਲੇ ਵਿੱਢਣ ਲਈ ਕਿਹਾ, ਤਾਂ ਜੋ ਨੋਜਵਾਨਾਂ ਨੂੰ ਵੋਟਾਂ ਬਣਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨਾਂ ਚੋਣ ਅਧਿਕਾਰੀਆਂ ਨੂੰ ਬੂਥ ਏਰੀਏ ਤੇ ਬੂਥ ਵਾਈਜ਼ ਸਵੀਪ ਗਤੀਵਿਧੀਆਂ ’ਤੇ ਫੋਕਸ ਕਰਨ ਲਈ ਕਿਹਾ ਤਾਂ ਜੋ ਵੋਟਰ, ਵੋਟ ਦੀ ਮਹੱਤਤਾ ਤੋਂ ਜਾਣੂ ਹੋ ਸਕਣ।

ਡਾ. ਰਾਜੂ ਨੇ ਸਾਰੇ ਪੋਲਿੰਗ ਬੂਥਾਂ ਵਿੱਚ ਰੈਂਪ, ਪਾਣੀ ਦੀ ਸਹੂਲਤ, ਪਖਾਨੇ ਦੀ ਉਪਲੱਬਧਤਾ ਆਦਿ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਵੀ ਜਾਰੀ ਕੀਤੀ। ਇਸ ਮੌਕੇ ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਸਬੰਧੀ ਯੋਜਨਾਬੱਧ ਕਦਮ ਉਠਾਉਣ ਲਈ ਕਿਹਾ।

ਇਹ ਵੀ ਪੜ੍ਹੋ: ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ: ਅੱਜ ਤੋਂ 2 ਦਿਨਾਂ ਸਮਾਗਮ, ਸੂਬੇ 'ਚ ਨਿਵੇਸ਼ ਦਾ ਸੱਦਾ

ETV Bharat Logo

Copyright © 2024 Ushodaya Enterprises Pvt. Ltd., All Rights Reserved.