ETV Bharat / state

'ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਲਈ ਤਿਆਰੀ ਮੁਕੰਮਲ'

ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਲੈ ਕੇ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੈਡੀਕਲ ਕਾਲਜ ਵਿਖੇ ਰੀਵਿਊ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਕੋਰੋਨਾ ਦੂਜੀ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

'ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਲਈ ਤਿਆਰੀ ਮੁਕੰਮਲ'
'ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਲਈ ਤਿਆਰੀ ਮੁਕੰਮਲ'
author img

By

Published : Dec 3, 2020, 9:15 PM IST

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਲੈ ਕੇ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੈਡੀਕਲ ਕਾਲਜ ਵਿਖੇ ਰੀਵਿਊ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਕੋਰੋਨਾ ਦੂਜੀ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਕੋਰੋਨਾ ਟੈਸਟਾਂ ਦੀ ਸਮਰੱਥਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਇੱਕ ਦਿਨ ਵਿੱਚ 3,000 ਦੇ ਕਰੀਬ ਕੋਰੋਨਾ ਟੈਸਟ ਕੀਤੇ ਜਾਣ।

'ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਲਈ ਤਿਆਰੀ ਮੁਕੰਮਲ'

ਸੋਨੀ ਨੇ ਕਿਹਾ ਕਿ ਦੂਜੀ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਦੀ ਸਹਾਇਤਾ ਨਾਲ ਆਮ ਲੋਕਾਂ ਨੂੰ 20,000 ਦੇ ਕਰੀਬ ਮੁਫ਼ਤ ਮਾਸਕਾਂ ਦੀ ਵੰਡ ਕੀਤੀ ਜਾਵੇਗੀ ਤਾਂ ਜੋ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਸੋਨੀ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਕੋਰੋਨਾ ਵਾਰਡਾਂ ਵਿੱਚ ਜਾ ਕੇ ਖੁਦ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਨ ਤਾਂ ਜੋ ਮੌਤ ਦਰ ਵਿੱਚ ਕਮੀ ਆ ਸਕੇ।

ਸੋਨੀ ਨੇ ਸਰਕਾਰ ਵੱਲੋਂ ਮੁੱਢਲੇ ਢਾਂਚੇ ਨੂੰ ਵਿਕਸਤ ਕਰਕੇ ਕਰੋਨਾ ਦੀ ਟੈਸਟਿੰਗ ਸਮਰੱਥਾ 26,500 ਪ੍ਰਤੀ ਦਿਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਕੁੱਲ ਆਰ.ਟੀ.ਪੀ.ਸੀ.ਆਰ. 'ਤੇ 23,10,275 ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਗੱਲ 'ਤੇ ਮਾਣ ਕਰ ਸਕਦੇ ਹਾਂ ਕਿ ਹੁਣ ਸਾਡੇ ਅਜਿਹੀਆਂ ਲੈਬਾਰਟਰੀਆਂ ਹਨ ਜੋ ਸਾਡੇ ਸਟਾਫ ਦੇ ਸਮਰਪਣ ਸਦਕਾ ਸਾਰੇ ਦੇਸ਼ ਵਿੱਚ ਸਭ ਤੋਂ ਵੱਧ ਟੈਸਟ ਕਰ ਰਹੀਆਂ ਹਨ।

ਸੋਨੀ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਸਟੈਟ ਕੈਂਸਰ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਦਾ 70 ਫੀਸਦੀ ਤੋਂ ਜ਼ਿਆਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਆਉਂਦੇ 6 ਮਹੀਨੇ ਦੇ ਅੰਦਰ-ਅੰਦਰ ਇਸ ਇੰਸਟੀਚਿਊਟ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਪੀ.ਜੀ.ਆਈ. ਜਾਂ ਦਿੱਲੀ ਜਾਣ ਦੀ ਕੋਈ ਜਰੂਰਤ ਨਹੀਂ ਪਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.