ETV Bharat / state

Kissan Rail Roko Morcha: ਕੇਂਦਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਵਿੱਢਣ ਦੀ ਤਿਆਰੀ, ਕਿਸਾਨ 28 ਸਤੰਬਰ ਤੋਂ ਸ਼ੁਰੂ ਕਰਨਗੇ ਰੇਲ ਰੋਕੋ ਮੋਰਚਾ

ਪੰਜਾਬ 'ਚ ਇੱਕ ਵਾਰ ਫਿਰ ਤੋਂ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਜਿਸ ਨੂੰ ਲੈਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਔਰਤਾਂ ਦੀਆਂ ਕਨਵੈਨਸ਼ਨਾਂ ਕਰਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੱਸ ਦਈਏ ਕਿ ਕਿਸਾਨਾਂ ਵੱਲੋਂ 28 ਸਤੰਬਰ ਨੂੰ ਰੇਲਾਂ ਰੋਕਿਆਂ ਜਾਣਗੀਆਂ। (Kissan Rail Roko Morcha)

rail roko morcha
rail roko morcha
author img

By ETV Bharat Punjabi Team

Published : Sep 13, 2023, 8:33 AM IST

Updated : Sep 13, 2023, 1:10 PM IST

ਅੰਮ੍ਰਿਤਸਰ: ਉੱਤਰ ਭਾਰਤ ਦੀਆਂ 16 ਜਥੇਬੰਦੀਆਂ ਵੱਲੋ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਮੋਰਚੇ ਦੇ ਐਲਾਨ ਨਾਲ ਸ਼ੁਰੂ ਹੋਏ ਅੰਦੋਲਨ ਦੇ ਅਗਲੇ ਪੜਾਅ ਵਿੱਚ 16 ਜਥੇਬੰਦੀਆਂ ਵੱਲੋਂ 28 ਸਤੰਬਰ ਤੋਂ ਰੇਲ ਰੋਕੋ ਮੋਰਚੇ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਚੱਲਦੇ ਤਿਆਰੀਆਂ ਨੂੰ ਲੈ ਕੇ ਪੰਜਾਬ ਵਿਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਔਰਤਾਂ ਦੀਆਂ ਕਨਵੈਨਸ਼ਨਾਂ ਕਰਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। (Kissan Rail Roko Morcha)

ਕੇਂਦਰ ਖਿਲਾਫ਼ ਹੋਵੇਗਾ ਰੇਲ ਰੋਕੋ ਅੰਦੋਲਨ: ਇਸ ਨੂੰ ਲੈਕੇ ਜਥੇਬੰਦੀ ਦੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਸੂਬਾ ਆਗੂ ਜਰਮਨਜੀਤ ਬੰਡਾਲਾ ਦੀ ਅਗਵਾਈ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਪਿੰਡ ਰਮਾਣਾਚੱਕ ਵਿੱਚ ਔਰਤਾਂ ਦੀ ਵੱਡੀ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਐਮ.ਐਸ.ਪੀ. ਗਰੰਟੀ ਕਨੂੰਨ ਬਣਾਉਣ, ਮਨਰੇਗਾ ਸਕੀਮ ਤਹਿਤ ਹਰ ਸਾਲ 200 ਦਿਨ ਰੁਜਗਾਰ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕਿਸਾਨਾਂ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਉੱਤਰ ਭਾਰਤ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਕੇਂਦਰ ਸਰਕਾਰ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕਰਨ ਅਤੇ ਦਿੱਲੀ ਮੋਰਚੇ ਦੌਰਾਨ ਪਾਏ ਪੁਲਿਸ ਕੇਸ ਰੱਦ ਕਰਨ ਆਦਿ ਮੰਗਾਂ ਨੂੰ ਲੈ ਕੇ ਰੇਲਾਂ ਜਾਮ ਕੀਤੀਆਂ ਜਾਣਗੀਆਂ।

ਨਸ਼ੇ ਨੂੰ ਲੈਕੇ ਪੰਜਾਬ ਸਰਕਾਰ 'ਤੇ ਖੜੇ ਕੀਤੇ ਸਵਾਲ: ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਹੜ੍ਹ ਵਾਲੀ ਮੁਸੀਬਤ ਦੇ ਸਮੇਂ ਵਿੱਚ ਆਮ ਜਨਤਾ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜਦਕਿ ਦੂਜੀਆਂ ਮੰਗਾਂ ਵਾਅਦਾ ਕਾਰਨ ਦੇ ਬਾਵਜੂਦ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਮੌਕੇ ਸੂਬਾ ਪ੍ਰੈਸ ਸਕੱਤਰ ਕੰਵਰਦਲੀਪ ਸੈਦੋਲੇਹਲ ਅਤੇ ਬਲਵਿੰਦਰ ਸਿੰਘ ਰੁਮਾਣਾਚੱਕ ਨੇ ਕਿਹਾ ਕਿ ਨਸ਼ੇ ਦੇ ਕਹਿਰ ਹੇਠ ਵੀ ਨਿੱਤ ਪੰਜਾਬ ਦੀ ਨੌਜਵਾਨੀ ਦਮ ਤੋੜ ਰਹੀ ਹੈ। ਨਸ਼ਾ ਤਸਕਰ ਸ਼ਰੇਆਮ ਨਸ਼ਾ ਵਿਰੋਧੀ ਨੌਜਵਾਨਾਂ ਦਾ ਕਤਲ ਕਰ ਰਹੇ ਹਨ ਅਤੇ ਇਸ 'ਤੇ ਪੰਜਾਬ ਸਰਕਾਰ ਲਾਪਰਵਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਲੰਬੇ ਸਮੇਂ ਤੋਂ ਇਸ ਮੁੱਦੇ 'ਤੇ ਸੰਘਰਸ਼ ਕਰ ਰਹੀ ਹੈ ਤੇ ਜੇਕਰ ਸਰਕਾਰ ਨੇ ਜਲਦ ਸ਼ਖਤ ਕਦਮ ਨਾ ਚੁੱਕੇ ਤਾਂ ਆਉਂਦੇ ਦਿਨਾਂ 'ਚ ਵੱਡੇ ਐਕਸ਼ਨ ਕੀਤੇ ਜਾਣਗੇ।

Last Updated : Sep 13, 2023, 1:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.