ETV Bharat / state

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਵਿਸ਼ੇਸ਼ ਮੀਟਿੰਗ, ਸਮਾਗਮਾਂ ਨੂੰ ਲੈਕੇ ਕੀਤੇ ਇਹ ਫੈਸਲੇ - ਸਟਰੀਟ ਲਾਈਟਾਂ ਰੋਡ ਡਿਵੈਲਪਮੈਂਟ

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ (Birth anniversary of Guru Ramdas Ji ) ਨੂੰ ਲੈ ਕੇ ਲਗਾਤਾਰ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਸਾਰੇ ਕੰਮ ਪਹਿਲ ਦੇ ਆਧਾਰ ਉੱਤੇ ਪੂਰੇ ਕਰ ਦਿੱਤੇ ਜਾਣਗੇ ।

Preparations made for the special meeting, events on the birth anniversary of Guru Ramdas Ji
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਵਿਸ਼ੇਸ਼ ਮੀਟਿੰਗ, ਸਮਾਗਮਾਂ ਨੂੰ ਲੈਕੇ ਕੀਤੀਆਂ ਗਈਆਂ ਤਿਆਰੀਆਂ
author img

By

Published : Oct 6, 2022, 4:41 PM IST

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ (Birth anniversary of Guru Ramdas Ji ) ਨੂੰ ਲੈ ਕੇ ਲਗਾਤਾਰ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ 10 ਤਰੀਕ ਨੂੰ ਇਕ ਵਿਸ਼ਾਲ ਨਗਰ ਕੀਰਤਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਕੀਤਾ ਜਾਵੇ ਅਤੇ ਇਹ ਨਗਰਕੀਰਤਨ ਅੰਮ੍ਰਿਤਸਰ ਦੇ ਅਲੱਗ ਅਲੱਗ ਥਾਵਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸੰਪੰਨ ਹੋਵੇਗਾ।

ਉੱਥੇ ਹੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਪੁਲਸ ਅਧਿਕਾਰੀਆਂ ਦੇ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਕਈ ਜ਼ਰੂਰੀ ਮੁੱਦੇ ਵੀ ਵਿਚਾਰੇ ਗਏ ਅਤੇ ਅੰਮ੍ਰਿਤਸਰ ਦੇ ਮੇਅਰ (Mayor of Amritsar ) ਕਰਮਜੀਤ ਸਿੰਘ ਰਿੰਟੂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਸਾਰੇ ਕੰਮ ਪਹਿਲ ਦੇ ਆਧਾਰ ਉੱਤੇ ਪੂਰੇ ਕਰ ਦਿੱਤੇ ਜਾਣਗੇ ।

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਵਿਸ਼ੇਸ਼ ਮੀਟਿੰਗ, ਸਮਾਗਮਾਂ ਨੂੰ ਲੈਕੇ ਕੀਤੀਆਂ ਗਈਆਂ ਤਿਆਰੀਆਂ

ਕਰਮਜੀਤ ਸਿੰਘ ਰਿੰਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਹਮੇਸ਼ਾਂ ਹੀ ਖੁਸ਼ੀ ਹੁੰਦੀ ਹੈ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਉਨ੍ਹਾਂ ਨੂੰ ਕੋਈ ਕੰਮ ਲਈ ਕਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਅਤੇ ਉਹ ਦੱਸਣਾ ਚੌਕਾਂ ਵਿੱਚ ਪਿਛਲੇ ਚਾਰ ਸਾਲ ਤੋਂ ਜਿਸ ਤਰ੍ਹਾਂ ਕੰਮ ਕਰਦੇ ਆ ਰਹੇ ਹਨ ਉਸੇ ਤਰ੍ਹਾਂ ਹੀ ਇਸ ਸਾਲ ਵੀ ਵਧੀਆ ਢੰਗ ਨਾਲ ਕੰਮ ਕਰਕੇ ਦਿਖਾਉਣਗੇ। ਉਨ੍ਹਾਂ ਕਿਹਾ ਕਿ ਜੋ ਕਾਰਪੋਰੇਸ਼ਨ (corporation) ਦੇ ਹਿੱਸੇ ਵਿੱਚ ਸੇਵਾ ਆਏਗੀ ਜਿਸ ਵਿੱਚ ਸਟਰੀਟ ਲਾਈਟਾਂ ਰੋਡ ਡਿਵੈਲਪਮੈਂਟ (Street Lights Road Development) ਅਤੇ ਹੋਰ ਕੰਮ ਹੋਣਗੇ ਉਸ ਨੂੰ ਪਹਿਲ ਦੇ ਆਧਾਰ ਉੱਤੇ ਪੂਰਾ ਕੀਤਾ ਜਾਵੇਗਾ।

ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ 10 ਤਰੀਕ ਵਾਲੇ ਦਿਨ ਨਗਰ ਕੀਰਤਨ ਆਰੰਭ ਹੋਵੇਗਾ ਅਤੇ ਅਸੀਂ ਆਸ ਕਰਦੇ ਹਾਂ ਕਿ ਇਸ ਨਗਰ ਕੀਰਤਨ ਨੂੰ ਖੂਬਸੂਰਤ ਢੰਗ ਨਾਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਵਿੱਚ ਅਲੱਗ ਵੱਖ-ਵੱਖ ਜਗ੍ਹਾ ਉੱਤੇ ਲੱਗਣ ਵਾਲੇ ਹੋਰਡਿੰਗ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਜਿਸ ਤਰ੍ਹਾਂ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਉਸ ਨੂੰ ਲੈ ਕੇ ਹੀ ਅਸੀਂ ਹੋਰਡਿੰਗਜ਼ ਆਦਿ ਕੰਮ ਕਰਵਾਵਾਂਗੇ।

ਉੱਥੇ ਹੀ ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ((Shiromani Gurdwara Parbandhak Committee)) ਦੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਰਿੰਟੂ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਜੋ ਰਿੰਟੂ ਵੱਲੋਂ ਕਿਹਾ ਗਿਆ ਹੈ ਅਸੀਂ ਚਾਹੁੰਦੇ ਹਾਂ ਕਿ ਉਸ ਉੱਤੇ ਖਰਾ ਉਤਰਨ।

ਉਨ੍ਹਾਂ ਨੇ ਕਿਹਾ ਕਿ ਦੱਸ ਤਰੀਕ ਕਰੀਬ ਬਾਰਾਂ ਵਜੇ ਇੱਥੋਂ ਨਗਰ ਕੀਰਤਨ ਆਰੰਭ ਹੋਵੇਗਾ ਅਤੇ ਸਾਰਾ ਸ਼ਹਿਰ ਵਿੱਚ ਇਹ ਨਗਰ ਕੀਰਤਨ ਜਾਵੇਗਾ ਅਤੇ ਅਸੀਂ ਚਾਹੁੰਦੇ ਹਾਂ ਕਿ ਕਿਸੇ ਜਗ੍ਹਾ ਉੱਤੇ ਵੀ ਗੰਦ ਨਾ ਪਵੇ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪੈਂਦੀ ਵਿਰਾਸਤੀ ਮਾਰਗ ਉੱਤੇ ਵੀ ਬਹੁਤ ਗੰਦਗੀ ਹੁੰਦੀ ਹੈ ਅਤੇ ਉਸ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਉੱਥੋਂ ਦੇ ਜੋ ਵਰਕਰ ਹਨ ਉਨ੍ਹਾਂ ਵੱਲੋਂ ਇਸ ਸਫਾਈ ਵੀ ਕਰਵਾਈ ਜਾਵੇਗੀ ਤਾਂ ਜੋ ਕਿ ਇਕ ਵਧੀਆ ਮੈਸੇਜ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ: ਡਾ. ਗੁਰਪ੍ਰੀਤ ਸਿੰਘ ਵਾਂਡਰ ਹੋਣਗੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ

ETV Bharat Logo

Copyright © 2025 Ushodaya Enterprises Pvt. Ltd., All Rights Reserved.