ਅੰਮ੍ਰਿਤਸਰ: ਬੱਸ ਸਟੈਂਡ ਉੱਤੇ ਨਿੱਜੀ ਕਾਹਲੋਂ ਬੱਸ ਦੀ ਕੰਪਨੀ ਦੀ ਗੁੰਡਾਗਰਦੀ ਸਾਹਮਣੇ ਆਈ ਹੈ ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਪਨਬੱਸ ਦੀਆਂ ਬੱਸਾਂ ਦਾ ਸਮਾਂ ਹੋਣ ਦੇ ਬਾਵਜੂਦ ਕਾਹਲੋਂ ਬੱਸ ਕੰਪਨੀ ਦੇ ਮੁਲਾਜ਼ਮਾਂ ਵੱਲੋਂ ਸਵਾਰੀ ਨੂੰ ਪਨਬੱਸ ਵਿਚ ਨਾ ਬੈਠਣ ਦੇਣ ਦੇ ਕਾਰਨ ਝਗੜਾ ਹੋਇਆ।
ਪਨਬੱਸ ਦੇ ਡਰਾਈਵਰ ਅਤੇ ਕੰਡਕਟਰ ਦੇ ਨਾਲ ਪ੍ਰਾਈਵੇਟ ਬੱਸ ਕੰਪਨੀ ਦੇ ਡਰਾਈਵਰ ਵਲੋਂ ਕੁੱਟਮਾਰ ਕੀਤੀ ਗਈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਪਨਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਪੱਗ ਨੂੰ ਉਤਾਰ ਦਿੱਤਾ ਗਿਆ ਸੀ।
ਕਾਹਲੋਂ ਬੱਸ ਸਰਵਿਸ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਹੈ। ਪਹਿਲਾਂ ਵੀ ਕਈ ਵਾਰ ਪ੍ਰਾਈਵੇਟ ਬੱਸ ਮਾਲਕਾਂ ਵੱਲੋਂ ਗੁੰਡਾਗਰਦੀ ਦੀ ਘਟਨਾ ਸਾਹਮਣੇ ਆਉਂਦੀਆਂ ਰਹੀਆਂ ਹਨ। ਚੋਣ ਜ਼ਾਬਤਾ ਲੱਗਾ ਹੋਣ ਦੇ ਬਾਵਜੂਦ ਵੀ ਪਿਸਤੌਲ ਕੱਢ ਕੇ ਗੋਲੀ ਮਾਰਨ ਦੀ ਦਿੱਤੀ ਧਮਕੀ ਪ੍ਰਾਈਵੇਟ ਬੱਸ ਦੇ ਮੁਲਾਜ਼ਮਾਂ ਵੱਲੋਂ ਦਿੱਤੀ ਜਾਣ ਦੇ ਦੋਸ਼ ਵੀ ਲੱਗੇ ਹਨ।
ਪੁਲਿਸ ਵੱਲੋਂ ਹਥਿਆਰ ਕਬਜ਼ੇ ਵਿੱਚ ਲੈ ਕੇ ਜਾਂਚ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਪਵਨ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਉੱਸੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮੁਸਤਫਾ ਦੇ ਵਿਵਾਦਿਤ ਬਿਆਨ ’ਤੇ ਸਿਆਸੀ ਬਵਾਲ