ਅੰਮ੍ਰਿਤਸਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ (Assembly elections in Punjab) ਨੂੰ ਲੈਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇੱਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi), ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਲਗਾਤਾਰ ਪੰਜਾਬ ਵਿੱਚ ਰੈਲੀਆਂ ਕਰਨ ਰਹੇ ਹਨ, ਉੱਥੇ ਹੀ ਆਲ ਇੰਡੀਆ ਕਾਂਗਰਸ ਕਮੇਟੀ (All India Congress Committee) ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਅੰਮ੍ਰਿਤਸਰ ਪਹੁੰਚੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਲਈ ਚੋਣ ਪ੍ਰਚਾਰ ਕੀਤਾ।
ਇਸ ਮੌਕੇ ਅੰਮ੍ਰਿਤਸਰ ਦੇ ਹਲਕਾ ਪੂਰਬੀ (Slightly east of Amritsar) ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਤੇ ਹਲਕਾ ਉੱਤਰੀ ਦੇ ਉਮੀਦਵਾਰ ਸੁਨੀਲ ਦੱਤੀ ਦੇ ਹੱਕ ਵਿੱਚ ਰੋਡ ਰੈਲੀ ਕੱਢੀ। ਤਕਰੀਬਨ ਅੱਧਾ ਕਿਲੋਮੀਟਰ ਦੀ ਇਸ ਰੋਡ ਰੈਲੀ ਨੂੰ ਪ੍ਰਿਅੰਕਾ ਗਾਂਧੀ ਨੇ ਕੁਝ ਹੀ ਮਿੰਟਾਂ ਵਿੱਚ ਖ਼ਤਮ ਕੀਤਾ ਤੇ ਵਾਪਸ ਚਲੇ ਗਏ। ਇਸ ਅੱਧਾ ਕਿਲੋਮੀਟਰ ਦੀ ਰੋਡ ਸ਼ੋਅ (Road show) ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਕਾਂਗਰਸੀ ਵਰਕਰ ਮੌਜੂਦ ਰਹੇ। ਜਿਨ੍ਹਾਂ ਨੇ ਪ੍ਰਿਯੰਕਾ ਗਾਂਧੀ ਦਾ ਫੁੱਲਾਂ ਨਾਲ ਸਵਾਗਤ ਕੀਤਾ।
ਇਸ ਦੌਰਾਨ ਦੇਖਣ ਨੂੰ ਮਿਲਿਆ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਖ਼ਾਸ ਤੌਰ ‘ਤੇ ਮਹਿਲਾਵਾਂ ਨੂੰ ਲੈ ਕੇ ਪ੍ਰਿਅੰਕਾ ਗਾਂਧੀ ਦਾ ਸਵਾਗਤ ਕਰਨ ਪਹੁੰਚੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਦੀ ਇਸ ਫੇਰੀ ਦੌਰਾਨ ਅੰਮ੍ਰਿਤਸਰ ਦੀਆਂ ਮਹਿਲਾਵਾਂ ਨੂੰ ਹੋਰ ਬਲ ਮਿਲੇਗਾ ਅਤੇ ਉਹ ਵੀ ਚੋਣ ਮੈਦਾਨ ਵਿੱਚ ਉਤਰਨ ਸਕਣਗੀਆਂ।
ਉਨ੍ਹਾਂ ਕਿਹਾ ਕਿ ਮੈਂ ਖੁਦ ਇੱਕ ਮਹਿਲਾ ਵਿਧਾਇਕ ਸੀ ਅਤੇ ਮੈਂ ਹਰ ਮਹਿਲਾ ਦਾ ਦੁੱਖ ਦਰਦ ਬਹੁਤ ਚੰਗੀ ਤਰ੍ਹਾਂ ਨਾਲ ਸਮਝ ਜਾਂਦੀ ਸੀ, ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਤਾਂ ਜੋ ਕਿ ਮਹਿਲਾਵਾਂ ਮਹਿਲਾਵਾਂ ਦਾ ਦਰਦ ਸਮਝ ਸਕਣ ਅਤੇ ਸਮਾਜ ਵਿੱਚ ਮਹਿਲਾਵਾਂ ਨੂੰ ਉਨ੍ਹਾਂ ਦਾ ਅਧਿਕਾਰ ਦਿਵਾ ਸਕਣ ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੇ ਬਾਰੇ ਬੋਲਦੇ ਹੋਏ ਨਵਜੋਤ ਕੌਰ ਸਿੱਧੂ ਨੇ ਕਿਹਾ ਲੋਕ ਚਾਹੇ ਝੰਡੇ ਬਿਕਰਮ ਸਿੰਘ ਮਜੀਠੀਆ ਦੇ ਆਪਣੀਆਂ ਛੱਤਾਂ ਤੇ ਲਗਾ ਕੇ ਬੈਠੇ ਲੇਕਿਨ ਵੋਟ ਓ ਨਵਜੋਤ ਸਿੰਘ ਸਿੱਧੂ ਨੂੰ ਹੀ ਕਰਨਗੇ
ਜ਼ਿਕਰਯੋਗ ਹੈ ਕਿ ਪ੍ਰਿਅੰਕਾ ਗਾਂਧੀ ਵੱਲੋਂ ਹਲਕਾ ਪੱਛਮੀ ਦੇ ਉਮੀਦਵਾਰ ਡਾ. ਰਾਜ ਕੁਮਾਰ ਵੇਰਕਾ ਦੇ ਹੱਕ ਵਿੱਚ ਵੀ ਰੋਡ ਰੈਲੀ ਕੱਢਣੀ ਸੀ, ਪਰ ਇਹ ਪ੍ਰੋਗਰਾਮ ਦੇਰੀ ਹੋਣ ਕਾਰਨ ਪਹਿਲਾਂ ਹੀ ਰੱਦ ਕਰ ਦਿੱਤਾ ਗਿਆ ਸੀ।
ਪ੍ਰਿਯੰਕਾ ਗਾਂਧੀ ਪ੍ਰੋਗਰਾਮ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੈਲੀ ਪੈਡ ਵਿਖੇ ਹੈਲੀਕਾਪਟਰ ਉਤਾਰਨਾ ਸੀ, ਪਰ ਕੁਝ ਕਾਰਨਾਂ ਕਰਕੇ ਹੈਲੀਕਾਪਟਰ ਉੱਥੇ ਨਾ ਉੱਤਰ ਸਕਿਆ। ਜਿਸ ਕਾਰਨ ਰਾਜਾਸਾਂਸੀ ਹਵਾਈ ਅੱਡੇ ਤੇ ਹੈਲੀਕਾਪਟਰ ਨੂੰ ਉਤਾਰਿਆ ਗਿਆ ਸੀ।
ਇਹ ਵੀ ਪੜ੍ਹੋ: ਜੇਪੀ ਨੱਡਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ