ETV Bharat / state

ਭਾਜਪਾ ਆਗੂ ਸਰਚਾਂਦ ਸਿੰਘ ਦਾ ਇਲਜ਼ਾਮ, ਕਿਹਾ- "ਲੰਗਰ ਦੀ ਜੂਠ ਤੇ ਸੁੱਕੀਆਂ ਰੋਟੀਆਂ ਵੀ ਹੜੱਪ ਰਹੀ ਹੈ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ" - Amritsar News

ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਘਪਲੇ ਦਾ ਪਰਦਾਫਾਸ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਤੋਂ ਬਾਅਦ, ਹੁਣ ਲੰਗਰ ਦੀ ਜੂਠ ਤੇ ਸੁੱਕੀਆਂ ਰੋਟੀਆਂ ਵੀ ਸ਼੍ਰੋਮਣੀ ਕਮੇਟੀ ਹੜੱਪ ਰਹੀ ਹੈ।

Prof. Sarchand Singh allegation On Shiromani Committee And Akali Dal
Prof. Sarchand Singh
author img

By

Published : Apr 16, 2023, 10:22 AM IST

ਭਾਜਪਾ ਆਗੂ ਸਰਚਾਂਦ ਸਿੰਘ ਦੇ ਦੋਸ਼, ਕਿਹਾ- "ਲੰਗਰ ਦੀ ਜੂਠ ਤੇ ਸੁੱਕੀਆਂ ਰੋਟੀਆਂ ਵੀ ਹੜੱਪ ਰਹੀ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ"

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਉੱਤੇ ਗੁਰੂ ਦੀ ਗੋਲਕ ਦੀ ਲੁੱਟ ਤੇ ਲੰਗਰ ਸਟੋਰ ਵਿੱਚ ਘਪਲਾ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕਬਜ਼ੇ ਵਾਲੀ ਸ਼੍ਰੋਮਣੀ ਕਮੇਟੀ ਤੋਂ 328 ਲਾਪਤਾ ਸਰੂਪਾਂ ਤੋਂ ਬਾਅਦ ਹੁਣ ਲੰਗਰਹਾਲ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਜੂਠ ਦਾ ਠੇਕਾ, ਸੁੱਕੀਆਂ ਰੋਟੀਆਂ ਦੀ ਵਿੱਕਰੀ, ਚੋਕਰ ਰੂਲਾ, ਮਾਂਹ ਤੇ ਝੋਨੇ ਆਦਿ ਚੜ੍ਹਾਵੇ ਦੀਆਂ ਵਸਤਾਂ ਵਿੱਚ ਵੀ ਘਪਲਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 1 ਅਪ੍ਰੈਲ 2019 ਤੋਂ ਦਸੰਬਰ 2022 ਤੱਕ ਦੇ ਸਮੇਂ ਕੀਤੀ ਗਈ ਨਿਲਾਮੀ ਅਤੇ ਵਿੱਕਰੀ ’ਚ 60 ਲੱਖ ਰੁਪਏ ਤੋਂ ਵੱਧ ਰਕਮ ਦੀ ਹੇਰਾਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਡੂੰਗਾਈ ਨਾਲ ਜਾਂਚ ਪੜਤਾਲ ਕੀਤੀ ਜਾਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਉੱਤੇ ਲੱਗੇ ਦੋਸ਼: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖੇ ਗਏ ਪੱਤਰ ਵਿਚ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ਼੍ਰੋਮਣੀ ਕਮੇਟੀ ’ਤੇ ਦੋਸ਼ ਲਾਉਂਦਿਆਂ ਕਿਹਾ ’ਵੱਡੀਆਂ ਮੱਛੀਆਂ’ ਦੀ ਪੁਸ਼ਤ ਪਨਾਹੀ ਬਿਨਾਂ ਲੰਗਰ ਨਾਲ ਸੰਬੰਧਿਤ ਛੋਟੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਗੁਰੂ ਦੀ ਗੋਲਕ ਚੋਂ ਇਹ ਵੱਡੀ ਲੁੱਟ ਸੰਭਵ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਘਪਲੇ ਲਈ ਜ਼ਿੰਮੇਵਾਰ ਸਮੇਂ-ਸਮੇਂ ਡਿਊਟੀ ’ਤੇ ਤਾਇਨਾਤ ਸਟੋਰ ਕੀਪਰ, ਸੁਪਰਵਾਈਜ਼ਰ, ਗੁਰਦੁਆਰਾ ਇੰਸਪੈਕਟਰ, ਫਲਾਇੰਗ ਵਿਭਾਗ, ਲੰਗਰ ਮੈਨੇਜਰ, ਮੁੱਖ ਮੈਨੇਜਰ ਅਤੇ ਸਬੰਧਤ ਉਚ ਅਧਿਕਾਰੀਆਂ ਦੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਪੜਤਾਲ ਉਪਰੰਤ ਦੋਸ਼ ਤੈਅ ਕਰਨ ਦੀ ਜ਼ਰੂਰਤ ਹੈ।

ਲੰਗਰ ਵਿਚ ਹੋਈ ਹੇਰਾਫੇਰੀ: ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸੂਤਰਾਂ ਮੁਤਾਬਿਕ ਪਤਾ ਚੱਲਿਆ ਹੈ ਕਿ ਇਹ ਘਪਲਾ ਸਾਹਮਣੇ ਆਉਣ ‘ਤੇ ਸ਼੍ਰੋਮਣੀ ਕਮੇਟੀ ਦੀ ਫਲਾਇੰਗ ਵਿਭਾਗ ਦੀ ਪੜਤਾਲ ਵਿੱਚ 2 ਸਟੋਰਕੀਪਰਾਂ ਨੂੰ ਮੁਅੱਤਲ ਕਰਕੇ ਲੱਖਾਂ ਰੁਪਏ ਵਸੂਲ ਕਰਨ ਦਾ ਆਡਰ ਕੀਤਾ ਹੈ, ਜਦੋਂ ਇਨ੍ਹਾਂ ਮੁਅੱਤਲ ਮੁਲਾਜ਼ਮਾਂ ਦਾ ਪੂਰਾ ਦੋਸ਼ ਨਾ ਦਿਖਾਈ ਦਿੱਤਾ, ਤਾਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੱਲੋਂ ਗੁੱਪਤ ਤਰੀਕੇ ਨਾਲ ਉਪਰੋਕਤ ਸਮੇਂ ਦਰਮਿਆਨ ਲੰਗਰ ਵਿਚ ਹੋਈ ਹੇਰਾਫੇਰੀ ਦੀ ਰਕਮ ਵਸੂਲ ਕਰਨ ਲਈ ਵਸੂਲੀ ਦੀ ਦਰ ਤਹਿ ਕਰਦਿਆਂ ਦਰਜਨਾਂ ਹੀਂ ਅਧਿਕਾਰੀਆਂ-ਕਰਮਚਾਰੀਆਂ ਨੂੰ ਘੇਰੇ ਵਿਚ ਲੈ ਕੇ ਵੱਖ-ਵੱਖ ਰਕਮ ਜਮਾਂ ਕਰਵਾਉਣ ਦਾ ਹੁਕਮ ਸੁਣਾ ਦਿੱਤਾ ਹੈ।

ਮੁਲਾਜ਼ਮ ਤੇ ਮੈਂਬਰਾਂ ‘ਤੇ ਸਖ਼ਤ ਕਾਰਵਾਈ ਦੀ ਮੰਗ: ਸ੍ਰੀ ਅਕਾਲ ਤਖਤ ਸਾਹਿਬ ਤੋਂ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੜਤਾਲ ਤੋਂ ਬਾਅਦ ਅਧਿਕਾਰੀਆਂ-ਕਰਮਚਾਰੀਆਂ ‘ਤੇ ਹੋਈ ਕਾਰਵਾਈ ਦਾ ਭੈਅ ਲੰਗਰ ‘ਚ ਹੇਰਾਫੇਰੀ ਕਰਨ ਵਾਲੇ ਮਾਮਲੇ ਵਿਚ ਜੁੜੇ ਮੁਲਾਜ਼ਮਾਂ ਨੂੰ ਵੀ ਸਤਾ ਰਿਹਾ ਹੈ। ਪ੍ਰੋ. ਸਰਚਾਂਦ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਡੂੰਗਾਈ ਨਾਲ ਪੜਤਾਲ ਕਰਵਾਉਣ ਅਤੇ ਫਿਰ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕਰਕੇ ਦੋਸ਼ੀ ਪਾਏ ਜਾਣ ਵਾਲੇ ਮੁਲਾਜ਼ਮ ਤੇ ਮੈਂਬਰਾਂ ‘ਤੇ ਵੀ ਸਖ਼ਤ ਕਾਰਵਾਈ ਕਰਵਾਈ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਮੁਲਾਜ਼ਮ ਗੁਰੂ ਦੀ ਗੋਲਕ ਦੀ ਲੁੱਟ ਨਾ ਕਰ ਸਕੇ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਸਬੰਧਤ ਮੁਲਾਜ਼ਮ ਉਪਰੋਕਤ ਮਾਮਲੇ ਨਾਲ ਸਬੰਧਤ ਹਨ, ਉਨ੍ਹਾਂ ਨੂੰ ਤੁਰੰਤ ਦੂਜੀ ਥਾਂ ਡਿਊਟੀ ’ਤੇ ਤਾਇਨਾਤ ਕੀਤਾ ਜਾਵੇ। ਤਾਂ ਕਿ ਇਹ ਪੜਤਾਲ ਨੂੰ ਪ੍ਰਭਾਵਿਤ ਨਾ ਕਰ ਸਕਣ।

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਜਥੇਦਾਰ ਨੂੰ ਕਿਹਾ ਕਿ ਇਸੇ ਹੀ ਸਮੇਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਇਕ ਤਾਕਤਵਰ ਮੈਂਬਰ/ ਟਰੱਸਟੀ ਵੱਲੋਂ ਲੰਗਰ ਲਈ ਆਏ ਝੋਨੇ ਨੂੰ ਆਪਣੀ ਫ਼ਰਮ ’ਤੇ ਵੇਚੇ ਜਾਣ ਦਾ ’ਜੀ’ ਫ਼ਰਮ ਕੱਟੇ ਜਾਣ ਦੇ ਬਾਵਜੂਦ ਲੱਖਾਂ ਰੁਪਏ ਦੀ ਬਕਾਇਆ ਰਕਮ ਗੁਰੂਘਰ ਦੇ ਖ਼ਜ਼ਾਨੇ ਵਿਚ ਜਮਾਂ ਹੀ ਨਹੀਂ ਕਰਵਾਈ ਗਈ। ਇਸ ਲਈ ਉਕਤ ਮੈਂਬਰ ਉੱਤੇ ਵੀ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਸਾਰੇ ਅਹੁਦਿਆਂ ਤੋਂ ਹਟਾ ਦੇਣ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ: CBI Summons To Kejriwal: ਅਰਵਿੰਦ ਕੇਜਰੀਵਾਲ ਅੱਜ CBI ਦਾ ਕਰਨਗੇ ਸਾਹਮਣਾ, ਸੀਐਮ ਭਗਵੰਤ ਮਾਨ ਵੀ ਹੋਣਗੇ ਨਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.