ਅੰਮ੍ਰਿਤਸਰ: ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਦੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਕੈਪਟਨ ਅਮਰਿੰਦਰ ਦਾ ਵਾਅਦਾ ਇਕ ਵਾਰ ਫਿਰ ਝੂਠ ਦਾ ਪੁਲੰਦਾ ਸਾਬਤ ਹੋਇਆ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਆਪ ਦੇ ਐਸ.ਸੀ.ਵਿੰਗ ਦੇ ਸੂਬਾਈ ਪ੍ਰਧਾਨ ਤੇ ਹਲਕਾ ਭੋਆ ਦੇ ਇੰਚਾਰਜ ਲਾਲ ਚੰਦ ਕਟਾਰੂਚੱਕ ਨੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹੋਰਨਾਂ ਵਰਗਾ ਵਾਂਗ ਸਫਾਈ ਕਰਮਚਾਰੀਆਂ ਨਾਲ ਵੀ ਧੋਖਾ ਕੀਤਾ ਹੈ।
ਮੁੱਖ ਮੰਤਰੀ ਸਫਾਈ ਕਰਮਚਾਰੀ ਯੂਨੀਅਨ ਆਗੂਆਂ ਨਾਲ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ। ਪ੍ਰਧਾਨ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੈਰ ਪੈਰ 'ਤੇ ਦਲਿਤ ਵਰਗ ਨਾਲ ਧੋਖਾ ਕੀਤਾ ਹੈ। ਇਸ ਸਰਕਾਰ ਨੇ ਦਲਿਤ ਵਰਗ ਦੇ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਨ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਵੱਡੇ ਪੱਧਰ 'ਤੇ ਘੁਟਾਲਾ ਕੀਤਾ। ਮੁਲਾਜਮਾਂ ਨੂੰ ਤਰੱਕੀਆਂ ਨਹੀਂ ਦਿੱਤੀਆਂ ਅਤੇ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ ਤੋਂ ਟਾਲਾ ਵੱਟਿਆ ਹੈ।
ਇਹ ਵੀ ਪੜ੍ਹੋੋ :- ਬਰਨਾਲਾ ‘ਚ ਦਿਲ-ਦਹਿਲਾਅ ਦੇਣ ਵਾਲਾ ਸੜਕ ਹਾਦਸਾ, ਚਾਚੇ-ਭਤੀਜੇ ਦੀ ਮੌਤ
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਸਥਾਨਕ ਸਰਕਾਰਾਂ ਅਧੀਨ ਕੰਮ ਕਰਦੇ ਕੱਚੇ ਸਫਾਈ ਮੁਲਾਜਮਾਂ ਆਪਣੀਆਂ ਮੰਗਾਂ ਲਈ ਲੰਮੇ ਸਮੇਂ ਸ਼ੰਘਰਸ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਕੰਮ ਛੱਡ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਸ ਕਾਰਨ ਪੰਜਾਬ ਦੇ ਸਹਿਰਾਂ ਵਿੱਚ ਹਰ ਗਲੀ ਮੁਹੱਲੇ ਅਤੇ ਨੁੱਕਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ।ਬਿਮਾਰੀਆਂ ਫੈਲਣ ਦਾ ਖਤਰਾ ਪੈਦਾ ਹੋ ਰਿਹਾ ਹੈ।