ਅੰਮ੍ਰਿਤਸਰ: ਪੰਜਾਬ ਅੰਦਰ ਬਣੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ ਸੂਬੇ ਅੰਦਰ ਨਵੀਂ ਮਾਈਨਿੰਗ ਪਾਲਿਸੀ (Mining policy) ਲਿਆ ਕੇ ਲੋਕਾਂ ਨੂੰ ਰੋਜ਼ਗਾਰ ਦੇਣ ਅਤੇ ਮਾਈਨਿੰਗ ਮਾਫੀਏ ਨੂੰ ਖ਼ਤਮ ਕਰਨ ਦੀ ਗੱਲ ਕਹੀ ਗਈ ਸੀ, ਪਰ ਹੁਣ ਪੰਜਾਬ ਸਰਕਾਰ (Government of Punjab) ਵੱਲੋਂ ਬਣਾਈ ਗਈ ਨਵੀਂ ਮਾਈਨਿੰਗ ਪਾਲਿਸੀ ਨੂੰ ਲੈ ਕੇ ਅਜਨਾਲਾ ਖੇਤਰ ਦੇ ਦਰਜਨਾਂ ਪਿੰਡਾਂ (Dozens of villages in the Ajnala area) ਦੇ ਲੋਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ (Government of Punjab) ਅਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ।
ਰੇਤਾ ਦੀ ਢੋਆ ਢੁਆਈ ਕਰਨ ਵਾਲੇ ਟਰੈਕਟਰ ਟਰਾਲੀਆਂ ਵਾਲਿਆਂ ਅੰਦਰ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ (Massive protests against the Punjab government) ਵੇਖਣ ਨੂੰ ਮਿਲਿਆ। ਉਨ੍ਹਾਂ ਦਾ ਕਹਿਣਾ ਹੈ, ਕਿ ਪੰਜਾਬ ਸਰਕਾਰ ਦਾਅਵਾ ਕਰਦੀ ਸੀ ਕਿ ਸੂਬੇ ਅੰਦਰ ਨਵੀਂ ਮਾਈਨਿੰਗ ਪਾਲਿਸੀ ਲਿਆ ਕੇ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ, ਪਰ ਪੰਜਾਬ ਅੰਦਰ ਬਣੀ ਮਾਨ ਸਰਕਾਰ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਰੋਜ਼ਗਾਰ ਖੋਹ ਰਹੀ ਹੈ।
ਇਹ ਵੀ ਪੜ੍ਹੋ:ਹਾਈਕੋਰਟ ਦਾ ਫੈਸਲਾ, ਪਿੰਡ ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ‘ਤੇ ਮੁੜ ਚੱਲੇ ਕਿਸਾਨਾਂ ਦੇ ਟਰੈਕਟਰ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਲਿਸੀ ਬਣਾ ਕੇ ਸਾਰਾ ਕੰਮ ਲੁਧਿਆਣੇ ਦੀ ਇੱਕ ਪਾਰਟੀ ਦੇ ਹੱਥ ਦੇ ਦਿੱਤਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਜਨਾਲਾ ਨੇੜੇ ਦੇ ਸੈਂਕੜੇ ਪਿੰਡਾਂ ਦੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਸੀ, ਕਿ ਉਹ ਜ਼ਮੀਨੀ ਪੱਧਰ ‘ਤੇ ਜਾ ਕੇ ਲੋਕਾਂ ਦੀ ਰਾਏ ਲਵੇ ਅਤੇ ਫਿਰ ਇਹ ਮਾਈਨਿੰਗ ਪਾਲਿਸੀ ਬਣਾਵੇ, ਪਰ ਜਿਸ ਤਰੀਕੇ ਨਾਲ ਇਨ੍ਹਾਂ ਵੱਲੋਂ ਇਹ ਪਾਲਿਸੀ ਬਣਾਈ ਗਈ ਹੈ, ਇਸ ਨਾਲ ਰੇਤਾ ਦੀ ਢੋਆ ਢੁਆਈ ਕਰਨ ਵਾਲੇ ਲੋਕ ਭੁੱਖੇ ਮਰ ਜਾਣਗੇ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਆਪਣੀ ਇਹ ਨਵੀਂ ਮਾਈਨਿੰਗ ਪਾਲਿਸੀ ਨਹੀਂ ਬਦਲਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ, ਜਦੋਂ ਤੱਕ ਇਹ ਮਾਈਨਿੰਗ ਪਾਲਿਸੀ ਰੱਦ ਨਹੀਂ ਹੁੰਦੀ, ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਹ ਵੀ ਪੜ੍ਹੋ: PUBG ਗੇਮ ਖੇਡਣ ਤੋਂ ਰੋਕਣ 'ਤੇ ਨਾਬਾਲਗ ਲੜਕੇ ਨੇ ਮਾਂ ਦੇ ਮਾਰੀ ਗੋਲੀ !