ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਨਵੀਨੀਕਰਨ (Renovation of Jallianwala Bagh) ਦਾ ਨੀਹ ਪੱਥਰ ਵੀਡਿਓ ਕਾਨਫਰੰਸਿੰਗ ਰਾਹੀ ਰੱਖਿਆ ਗਿਆ ਸੀ। ਪਰ ਉਸ ਦਿਨ ਤੋਂ ਹੀ ਪੰਜਾਬ ਵਿੱਚ ਇਸ 'ਤੇ ਸਵਾਲ ਹੋਣੇ ਸੁਰੂ ਹੋ ਗਏ ਸਨ। ਜਿਸ ਕਰਕੇ ਇਹ ਵਿਰੋਧ ਰੁੱਕਣ ਦਾ ਨਾਮ ਨਹੀ ਲੈ ਰਿਹਾ।
ਇਸ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ (Desh Bhagat Yadgar Committee)ਜਲੰਧਰ ਦੀ ਅਗਵਾਈ ਹੇਠ ਸਮੂਹ ਕਿਸਾਨਾਂ,ਮਜ਼ਦੂਰਾਂ, ਮੁਲਾਜਮਾਂ, ਤਰਕਸ਼ੀਲਾਂ, ਜਮਹੂਰੀ ਅਧਿਕਾਰਾਂ, ਵਿਦਿਆਰਥੀਆਂ,ਨੌਜਵਾਨਾਂ,ਔਰਤਾਂ, ਲੇਖਕਾਂ, ਅਧਿਆਪਕਾਂ, ਰੰਗਕਰਮੀਆਂ ਦੀਆਂ ਜਥੇਬੰਦੀਆਂ ਅਤੇ ਸਮਾਜ ਦੇ ਹੋਰਨਾਂ ਜਮਹੂਰੀ ਅਤੇ ਚੇਤਨ ਵਰਗਾਂ ਦੇ ਸਹਿਯੋਗ ਨਾਲ ਭੰਡਾਰੀ ਪੁੱਲ ਤੋਂ ਜਲ੍ਹਿਆਂਵਾਲਾ ਬਾਗ਼ ਤੱਕ ਇਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਜੋ ਕਿ ਜਲ੍ਹਿਆਂਵਾਲਾ ਬਾਗ਼ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਪ੍ਰਦਰਸ਼ਨ ਵਿੱਚ ਵੱਖ-ਵੱਖ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਦੇ ਆਗੂ ਅਤੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਉਨ੍ਹਾਂ ਸਮਾਜ ਦੇ ਹਰ ਤਬਕੇ ਦੇ ਲੋਕਾਂ ਨੂੰ ਇਸ ਰੋਸ ਮਾਰਚ ਅਤੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਤਾਂ ਕਿ ਇਸ ਜਮਹੂਰੀ ਸੰਘਰਸ਼ ਰਾਹੀਂ ਜਲ੍ਹਿਆਂਵਾਲਾ ਬਾਗ਼ ਦੇ ਅਮਰ ਸ਼ਹੀਦਾਂ ਦੇ ਸਨਮਾਨ ਅਤੇ ਇਸਦੇ ਇਤਿਹਾਸਕ ਮੂਲ ਸਰੂਪ ਦੀ ਬਹਾਲੀ ਯਕੀਨੀ ਬਣਾਈ ਜਾ ਸਕੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਅਗਸਤ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਕੀਤਾ ਸੀ ਉਦਘਾਟਨ
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ 28 ਅਗਸਤ ਸ਼ਨੀਵਾਰ ਸ਼ਾਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੀ ਨਵੀਂ ਯਾਦਗਾਰ ਦਾ ਉਦਘਾਟਨ ਕੀਤਾ ਗਿਆ ਸੀ। ਇਸਦੇ ਨਾਲ ਹੀ, ਜਲ੍ਹਿਆਂਵਾਲਾ ਬਾਗ ਯਾਦਗਾਰੀ (Jallianwala Bagh Memorial) ਸਥਾਨ ‘ਤੇ ਵਿਕਸਤ ਕੀਤੀ ਗਈ ਅਜਾਇਬ ਘਰ ਗੈਲਰੀ ਦਾ ਵੀ ਉਦਘਾਟਨ ਕੀਤਾ ਗਿਆ ਸੀ।
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ (Prime Minister Narendra Modi) ਨੇ ਕਿਹਾ ਕਿ ਪੰਜਾਬ ਦੀ ਬਹਾਦਰ ਧਰਤੀ ਅਤੇ ਜਲ੍ਹਿਆਂਵਾਲਾ ਬਾਗ ਦੀ ਪਵਿੱਤਰ ਧਰਤੀ ਨੂੰ ਮੇਰੇ ਸਲਾਮ ਹੈ। ਇਸ ਮੌਕੇ ਉਨ੍ਹਾਂ ਭਾਰਤ ਮਾਤਾ ਦੇ ਉਨ੍ਹਾਂ ਬੱਚਿਆਂ ਨੂੰ ਵੀ ਸਲਾਮ ਕੀਤਾ ਗਿਆ, ਜਿਨ੍ਹਾਂ ਵਿੱਚ ਅਜ਼ਾਦੀ ਦੀ ਬਲਦੀ ਨੂੰ ਬੁਝਾਉਣ ਲਈ ਅਣਮਨੁੱਖੀਤਾ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਗਈਆਂ ਸਨ।
ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਉਹ ਸਥਾਨ ਹੈ ਜਿਸ ਨੇ ਸਰਦਾਰ ਊਧਮ ਸਿੰਘ, ਸਰਦਾਰ ਭਗਤ ਸਿੰਘ ਵਰਗੇ ਅਣਗਿਣਤ ਕ੍ਰਾਂਤੀਕਾਰੀਆਂ, ਕੁਰਬਾਨੀਆਂ ਅਤੇ ਯੋਧਿਆਂ ਨੂੰ ਭਾਰਤ ਦੀ ਆਜ਼ਾਦੀ ਲਈ ਮਰ ਮਿਟਣ ਦਾ ਹੌਂਸਲਾ ਦਿੱਤਾ।
ਇਹ ਵੀ ਪੜ੍ਹੋ:- ਸੁਨੀਲ ਜਾਖੜ ਦਾ ਟਵੀਟ, ‘ਗਲੀਆਂ ਹੋ ਜਾਣ ਸੁੰਨੀਆਂ ਤੇ ਵਿੱਚ ਮਿਰਜ਼ਾ ਯਾਰ ਫਿਰੇ‘