ਅੰਮ੍ਰਿਤਸਰ: ਪੰਜਾਬ ਅੰਦਰ ਵਾਤਾਵਰਣ ਨੂੰ ਬਚਾਉਣ ਲਈ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਸਟੋਰੇਜ ਅਤੇ ਵਰਤੋਂ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧ ਵਿੱਚ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜਾਰੀ ਹਦਾਇਤਾਂ ਦੇ ਬਾਅਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕਤਾ ਫੈਲਾਊਣ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ।
ਇਸ ਦੇ ਚੱਲਦੇ ਅੰਮ੍ਰਿਤਸਰ ਕਟੜਾ ਬੱਗੀਆਂ ਵਿਖੇ ਜੋ ਕਿ ਥੋਕ ਦੇ ਭਾਅ ’ਤੇ ਇੱਕ ਵਾਰ ਇਸਤੇਮਾਲ ਹੋਣ ਵਾਲਾ ਪਲਾਸਟਿਕ ਵੇਚਦੇ ਹਨ ਉਨ੍ਹਾਂ ਦੁਕਾਨਦਾਰਾਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ। ਉਨ੍ਹਾਂ ਵੱਲੋਂ ਦੁਕਾਨਾਂ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇ ਇਕਦਮ ਹੀ ਅਸੀਂ ਆਪਣੀਆਂ ਦੁਕਾਨਾਂ ਬੰਦ ਕਰਕੇ ਪਲਾਸਟਿਕ ਦਾ ਸਾਮਾਨ ਵੇਚਣਾ ਬੰਦ ਕਰ ਦੇਵਾਂਗੇ ਤਾਂ ਇਸ ਨਾਲ ਸਾਨੂੰ ਬਹੁਤ ਸਾਰਾ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੁਕਾਨਾਂ ਦੇ ਅੰਦਰ ਲੱਖਾਂ ਦਾ ਸਾਮਾਨ ਸਟੋਕ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਦੁਕਾਨਦਾਰਾਂ ਬਾਰੇ ਵੀ ਜ਼ਰੂਰ ਸੋਚਣਾ ਪਵੇਗਾ।
ਜ਼ਿਕਰਯੋਗ ਹੈ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਸਟੋਰੇਜ਼ ਅਤੇ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਨੇ ਕਿਹਾ ਕਿ ਪਲਾਸਟਿਕ ਸਟਿਕ ਫਾਰ ਬੈਲੂਨ, ਪਲਾਸਟਿਕ ਫਲੈਗ, ਕੈਂਡੀ ਸਟਿਕਸ, ਆਈਸ ਕ੍ਰੀਮ ਸਟਿਕਸ, ਪਲਾਸਟਿਕ ਪਲੇਟ, ਕੱਪ, ਗਲਾਸ, ਪਲਾਸਟਿਕ ਫੋਰਕ, ਸਪੂਨ, ਨਾਈਫ, ਸਟਰਾਅ, ਟ੍ਰੇਅ, ਰੈਪਿੰਗ/ਪੈਕਿੰਗ ਫਿਲਮ ਆਫ ਸਵੀਟ ਬਾਕਸ, ਸਿਗਰੇਟ ਪੈਕੇਟ, ਪਲਾਸਟਿਕ/ਪੀ.ਵੀ.ਸੀ. ਬੈਨਰ 100 ਮਾਈਕਰੋਨ ਤੋਂ ਘੱਟ ਅਤੇ ਪਲਾਸਟਿਕ ਕੈਰੀ ਬੈਗਜ ਆਦਿ ਨੂੰ ਸਰਕਾਰ ਮੁਕੰਮਲ ਬੰਦ ਕਰਨ ਦੀ ਤਿਆਰੀ ਵਿੱਚ ਹੈ ਜਿਸ ਦੇ ਚੱਲਦੇ ਹੁਣ ਅੰਮ੍ਰਿਤਸਰ ਵਿਚ ਦੁਕਾਨਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ।
ਇਹ ਵੀ ਪੜ੍ਹੋ: ਸੰਗਰੂਰ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਮੁਲਜ਼ਮ ਕਾਬੂ