ਅਜਨਾਲਾ: ਸੂਬੇ ਅੰਦਰ ਮੰਡੀਆਂ 'ਚ ਕਣਕ ਦੀ ਖਰੀਦ ਅੱਜ ਸ਼ਾਮ ਬੰਦ ਹੋ ਜਾਵੇਗੀ, ਜਿਸ ਤੋਂ ਬਾਅਦ ਕਿਸਾਨਾਂ ਅਤੇ ਆੜ੍ਹਤੀਆਂ ਅੰਦਰ ਖ਼ਰੀਦ ਬੰਦ ਹੋਣ ਨੂੰ ਲੈ ਕੇ ਖਾਸਾ ਰੋਸ ਦੇਖਣ ਨੂੰ ਮਿਲ ਰਿਹਾ ਹੈ। ਮੰਡੀਆਂ ਅੰਦਰ ਕਣਕ ਦੇ ਵੱਡੇ-ਵੱਡੇ ਅੰਬਾਰ ਲੱਗੇ ਹੋਏ ਹਨ।
ਮਾਝਾ ਖੇਤਰ 'ਚ ਕਣਕ ਦਾ ਸੀਜ਼ਨ ਲੇਟ ਸ਼ੁਰੂ ਹੋਣ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਣਕ ਦੀ ਸਰਕਾਰੀ ਖਰੀਦ ਚਾਲੂ ਰੱਖੀ ਜਾਵੇ ਨਹੀਂ ਤਾਂ ਪ੍ਰਾਈਵੇਟ ਸਿਸਟਮ ਨੂੰ ਵਧਾਵਾ ਮਿਲੇਗਾ ਅਤੇ ਉਹ ਸਸਤੇ ਭਾਅ 'ਚ ਕਿਸਾਨਾਂ ਦੀ ਕਣਕ ਖਰੀਦਣਗੇ ਜਿਸ ਦਾ ਕਿਸਾਨਾਂ ਨੂੰ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ: ਤਜਿੰਦਰ ਬੱਗਾ ਗ੍ਰਿਫ਼ਤਾਰੀ ਮਾਮਲਾ: ਮੁਹਾਲੀ ਅਦਾਲਤ ਦੇ ਫੈਸਲੇ 'ਤੇ ਹਾਈਕੋਰਟ ਨੇ ਲਗਾਈ ਰੋਕ
ਕਿਸਾਨਾਂ ਅਤੇ ਆੜ੍ਹਤੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਝੇ ਅੰਦਰ ਸੀਜ਼ਨ ਲੇਟ ਸ਼ੁਰੂ ਹੁੰਦਾ ਹੈ ਜਿਸ ਦੇ ਚੱਲਦੇ ਸਰਕਾਰ ਨੂੰ ਚਾਹੀਦਾ ਹੈ ਕਿ ਕਣਕ ਦੀ ਸਰਕਾਰੀ ਖਰੀਦ ਚਾਲੂ ਰੱਖੇ।
ਉਨ੍ਹਾਂ ਕਿਹਾ ਕਿ ਜੇਕਰ ਖ਼ਰੀਦ ਬੰਦ ਹੋਵੇਗੀ ਤਾਂ ਪ੍ਰਾਈਵੇਟ ਸਿਸਟਮ ਨੂੰ ਵਧਾਵਾ ਮਿਲੇਗਾ। ਉਥੇ ਹੀ ਪ੍ਰਾਈਵੇਟ ਸਿਸਟਮ ਵਾਲੇ ਕਣਕ ਸਸਤੇ ਭਾਅ ਵਿੱਚ ਖਰੀਦਣਗੇ ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ: ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਸਰਕਾਰ ਵੱਲੋਂ ਮਦਦ ਦਾ ਐਲਾਨ