ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਆਜ਼ਾਦੀ ਦਿਵਸ ਮੌਕੇ ਨੇਤਰਹੀਣਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਾਨੂੰ ਮਜ਼ਬੂਰ ਹੋ ਕੇ ਇਹ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ, ਉਨ੍ਹਾਂ ਨੂੰ ਹਮੇਸ਼ਾਂ ਭਰੋਸਾ ਹੀ ਦਿੱਤਾ ਗਿਆ ਕਿ ਨੇਤਰਹੀਣ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਜਾਵੇਗੀ ਪਰ ਹੁਣ ਤੱਕ ਉਨ੍ਹਾਂ ਦੀ ਕਿਸੇ ਨੇ ਸਾਰ ਨਹੀਂ ਲਈ।
ਮਹੀਨਾਵਾਰ ਪੈਨਸ਼ਨ ਵੀ 1500 ਰੁਪਏ ਦਿੱਤੀ ਜਾਂਦੀ ਹੈ ਜੋ ਵਧਾ ਕੇ 5000 ਦੇ ਕਰੀਬ ਹੋਣੀ ਚਾਹੀਦੀ ਹੈ। ਜਿਸ ਨੂੰ ਲੈ ਕੇ ਸਾਰੇ ਨੇਤਰਹੀਣਾਂ ਨੇ ਇਕੱਠੇ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਪਿਆ ਜਿਸ ਤੇ ਉਨ੍ਹਾਂ ਨੇ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਨੇਤਰਹੀਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਬੜੀ ਦੇਰ ਲਟਕੀਆਂ ਆ ਰਹੀਆਂ ਹਨ ਜੋ ਅਜੇ ਤੱਕ ਨਹੀਂ ਮੰਨੀਆਂ ਗਈਆਂ, ਹਰ ਵਾਰ ਉਨ੍ਹਾਂ ਨੂੰ ਭਰੋਸਾ ਦਿਵਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਵਿਭਾਗ ਵਿੱਚ ਕੰਮ ਕਰਦੇ ਨੇਤਰਹੀਣਾਂ ਨੂੰ ਹੁਣ ਤੱਕ ਤਰੱਕੀ ਨਹੀਂ ਦਿੱਤੀ ਗਈ। ਸਾਡੀ ਸਰਕਾਰ ਕੋਲੋਂ ਮੰਗ ਹੈ ਕਿ ਸਾਡੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।