ਅੰਮ੍ਰਿਤਸਰ: ਜੰਡਿਆਲਾ ਗੁਰੂ ਦੀ ਆੜਤੀਏ ਐਸੋਸੀਏਸ਼ਨ (Jandiala Guru's Maids Association) ਵੱਲੋਂ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਹੋਇਆ ਹੈ।ਆੜਤੀਆਂ ਵੱਲੋਂ ਸਮੇਂ ਸਿਰ ਅਦਾਇਗੀ ਕਰਨ ਲਈ ਸਰਕਾਰ ਨੂੰ ਅਪੀਲ (Appeal to the government) ਕੀਤੀ ਗਈ ਹੈ।ਇਸ ਮੌਕੇ ਆੜਤੀਆਂ ਵੱਲੋਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ।ਇਸ ਮੌਕੇ ਆੜਤੀਏ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਸਰਜਾ ਦਾ ਕਹਿਣਾ ਹੈ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜੋ ਸਰਕਾਰ ਆੜਤੀਆਂ ਦੀ ਡੇਢ ਕਰੋੜ ਰੁਪਏ ਦੀ ਅਦਾਇਗੀ ਵਿਚ ਦੇਰੀ ਕਰ ਰਹੀ ਹੈ।
ਉਨ੍ਹਾਂ ਨੇ ਦੱਸਿਆ ਹੈ ਕਿ ਆੜਤੀਏ ਦੀ ਬਣਦੀ ਰਕਮ ਸਰਕਾਰ ਨੂੰ ਦੇਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਡਾ ਬਣਦਾ ਹੱਕ ਸਾਨੂੰ ਦਿੱਤਾ ਜਾਵੇ।ਆੜਤੀ ਨੂੰ ਡੀਸੀ ਨੇ ਵਿਸ਼ਵਾਸ ਦਿਵਾਇਆ ਹੈ ਕਿ ਜਲਦ ਹੀ ਇਨ੍ਹਾਂ ਦੀਆਂ ਮੰਗਾਂ ਦਾ ਵੇਰਵਾ ਸਰਕਾਰ ਕੋਲ ਪਹੁੰਚਾਇਆ ਜਾਵੇਗਾ।
ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ 15 ਦਿਨਾਂ ਤੋਂ ਧਰਨਾ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਡੇਢ ਕਰੋੜ ਹੈ ਅਤੇ ਨਾ ਹੀ ਸਾਡੀ ਆੜਤ ਅਤੇ ਲੇਬਰ ਦਿੱਤੀ ਗਈ ਹੈ।ਉਨ੍ਹਾਂ ਨੇ ਕਿਹਾ ਹੈ ਕਿਸਾਨਾਂ ਦੇ ਖਾਤੇ ਵਿਚ ਰੁਪਏ ਪਾਏ ਜਾਣ।ਉਨ੍ਹਾਂ ਨੇ ਕਿਹਾ ਹੈ ਕਿਸਾਨ ਸਾਨੂੰ ਤੰਗ ਪਰੇਸ਼ਾਨ ਕਰਦੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆ ਤਾਂ ਅਸੀਂ ਕਿਸਾਨਾਂ ਨੂੰ ਵੀ ਨਾਲ ਲੈ ਕੇ ਰੋਸ ਪ੍ਰਦਰਸ਼ਨ ਕਰਾਂਗੇ।
ਇਹ ਵੀ ਪੜੋ:ਵਿਧਾਨ ਸਭਾ ਉੱਤਰੀ ‘ਚ ਕਾਂਗਰਸ ਦੇ ਨਵੇਂ ਲੀਡਰ ਨੇ ਠੋਕੀ ਦਾਅਵੇਦਾਰੀ