ਅੰਮ੍ਰਿਤਸਰ: ਪਨਬੱਸ ਮੁਲਾਜ਼ਮਾਂ ਨੇ ਕੱਚੇ ਮੁਲਾਜ਼ਮਾਂ ਦੀ ਮੁੜ ਤੋਂ ਭਰਤੀ ਸ਼ੁਰੂ ਕਰਨ ਦੇ ਵਿਰੋਧ ਵਿੱਚ ਅੰਤਰ ਰਾਸ਼ਟਰੀ ਗੁਰੂ ਰਾਮਦਾਸ ਹਵਾਈ ਅੱਡੇ ਦਾ ਰਸਤਾ ਜਾਮ ਕਰਕੇ ਧਰਨਾ ਦਿੱਤਾ।
ਇਸ ਬਾਰੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਉਨ੍ਹਾਂ ਨੂੰ ਮੀਟਿੰਗ ਕਰਕੇ ਕਿਹਾ ਜਾਂਦਾ ਹੈ ਕਿ ਅਜਿਹੀਆਂ ਗ਼ੈਰ-ਕਾਨੂੰਨੀ ਭਰਤੀਆਂ ਨਹੀਂ ਹੋਣਗੀਆਂ ਤੇ ਦੂਜੇ ਪਾਸੇ ਸਰਕਾਰ ਵੱਲੋਂ ਅੰਦਰ-ਖ਼ਾਤੇ ਭਰਤੀ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਈਟੀਵੀ ਭਾਰਤ ਦੀ ਖ਼ਬਰ ਦਾ ਹੋਇਆ ਅਸਰ, ਹਸਪਤਾਲ ਸਾਹਮਣਿਓ ਕੂੜਾ ਕਰਵਾਇਆ ਸਾਫ਼
ਉਨ੍ਹਾਂ ਕਿਹਾ ਕਿ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ, ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣ ਤੇ ਲਗਭਗ 1200 ਸਸਪੈਂਡ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਇਸ ਤੋਂ ਬਾਅਦ ਨਵੇਂ ਮੁਲਾਜ਼ਮਾਂ ਦੀਆਂ ਭਰਤੀਆਂ ਸੁਰੂ ਕੀਤੀਆਂ ਜਾਣ।
ਮੁਲਾਜ਼ਮਾਂ ਨੇ ਕਿਹਾ ਕਿ ਜੇ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਪੂਰੇ ਪੰਜਾਬ ਦੇ 18 ਪਨਬੱਸ ਡਿਪੋ ਨੂੰ ਬੰਦ ਕਰਕੇ ਚੱਕਾ ਜਾਮ ਕਰਨਗੇ।