ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ 20 ਫਰਵਰੀ ਨੂੰ ਵੋਟਿੰਗ ਹੋਣ ਜਾ ਰਹੀ ਹੈ। ਇਸ ਵਿਚਾਲੇ ਪੰਜਾਬ ਦੀ ਸੱਤਾ ਹਾਸਿਲ ਕਰਨ ਲਈ ਹਰ ਪਾਰਟੀ ਵੱਲੋਂ ਪੂਰੀ ਵਾਰ ਲਗਾਈ ਜਾ ਰਹੀ ਹੈ। ਉਥੇ ਜੇਕਰ ਕੌਮੀ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦੇ ਵੱਡੇ ਆਗੂ ਵੀ ਲਗਾਤਾਰ ਪੰਜਾਬ ਫੇਰੀ ’ਤੇ ਪਹੁੰਚੇ ਰਹੇ ਹਨ। ਜਿੱਥੇ ਬੀਤੇ ਦਿਨ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕੀਤੀ ਗਈ, ਉਥੇ ਹੀ ਆਮ ਆਦਮੀ ਪਾਰਟੀ ਦੇ ਮੁੱਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ 3 ਦਿਨਾਂ ਪੰਜਾਬ ਦੌਰੇ ’ਤੇ ਪਹੁੰਚੇ ਹੋਏ ਹਨ, ਜੋ ਦੇਰ ਰਾਤ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇ।
ਇਹ ਵੀ ਪੜੋ: ਮਜੀਠੀਆ ਦੇ ਰਿਹਾਇਸ਼ ’ਤੇ ਛਾਪੇਮਾਰੀ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ
ਅੱਜ ਫਿਲੌਰ ਵਿੱਚ ਲੋਕਾਂ ਨਾਲ ਹੋਣਗੇ ਰੂ-ਬ-ਰੂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਫਿਲੌਰ ਵਿੱਚ ਰਹਿਣਗੇ ਤੇ ਇਸ ਦੌਰਾਨ ਉਹ ਲੋਕਾਂ ਨੇ ਰੂ-ਬ-ਰੂ ਹੋਣਗੇ। ਇਸ ਦੌਰਾਨ ਕੇਜਰੀਵਾਲ ਦੇ ਨਾਲ ਆਮ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਸਮੇਤ ਕਈ ਆਗੂ ਉਹਨਾਂ ਦੇ ਨਾਲ ਮੌਜੂਦ ਰਹਿਣਗੇ।
ਕਾਂਗਰਸ ਅਤੇ ਅਕਾਲੀ ਦਲ ਤੋਂ ਅੱਕੇ ਲੋਕ
ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਦੇ ਹੀ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨੇ ਸਾਧੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਲੋਕ ਕਾਂਗਰਸ ਅਤੇ ਅਕਾਲੀ ਦਲ ਤੋਂ ਅੱਕ ਚੁੱਕੇ ਹਨ। ਲੋਕ ਮਜੀਠੀਆ ਜਾਂ ਸਿੱਧੂ ਨੂੰ ਵੋਟ ਕਿਉਂ ਪਾਉਣਗੇ? ਦੋਵੇਂ ਸਿਆਸੀ ਹਾਥੀ ਹਨ ਜਿਨ੍ਹਾਂ ਨੇ ਲੋਕਾਂ ਨੂੰ ਕੁਚਲਿਆ ਹੈ। ਅੰਮ੍ਰਿਤਸਰ ਪੂਰਬੀ ਤੋਂ ਸਾਡੀ ਉਮੀਦਵਾਰ ਇੱਕ ਆਮ ਔਰਤ ਹੈ ਜੋ ਲੋਕਾਂ ਲਈ ਹਮੇਸ਼ਾ ਉਪਲਬਧ ਰਹੇਗੀ।
-
ਕਾਂਗਰਸ 2017 'ਚ ਪੰਜਾਬ ਦੇ ਲੋਕਾਂ ਨਾਲ਼ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ । ਰਾਹੁਲ ਗਾਂਧੀ ਹੁਣ ਪੰਜਾਬ ਦੇ ਲੋਕਾਂ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹੇ। - @ArvindKejriwal pic.twitter.com/j52fJXGAnN
— AAP Punjab (@AAPPunjab) January 27, 2022 " class="align-text-top noRightClick twitterSection" data="
">ਕਾਂਗਰਸ 2017 'ਚ ਪੰਜਾਬ ਦੇ ਲੋਕਾਂ ਨਾਲ਼ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ । ਰਾਹੁਲ ਗਾਂਧੀ ਹੁਣ ਪੰਜਾਬ ਦੇ ਲੋਕਾਂ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹੇ। - @ArvindKejriwal pic.twitter.com/j52fJXGAnN
— AAP Punjab (@AAPPunjab) January 27, 2022ਕਾਂਗਰਸ 2017 'ਚ ਪੰਜਾਬ ਦੇ ਲੋਕਾਂ ਨਾਲ਼ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ । ਰਾਹੁਲ ਗਾਂਧੀ ਹੁਣ ਪੰਜਾਬ ਦੇ ਲੋਕਾਂ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹੇ। - @ArvindKejriwal pic.twitter.com/j52fJXGAnN
— AAP Punjab (@AAPPunjab) January 27, 2022
ਉਹਨਾਂ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਸੱਚ ਦੇ ਮਾਰਗ 'ਤੇ ਚੱਲਦਾ ਹੈ ਤਾਂ ਲੋਕ ਉਸ ਨੂੰ ਗਾਲ੍ਹਾਂ ਕੱਢਣ ਲੱਗ ਪੈਂਦੇ ਹਨ। ਚੰਨੀ ਸਾਬ੍ਹ, ਬਾਦਲ ਸਾਬ੍ਹ ਤੇ ਸਿੱਧੂ ਸਾਬ੍ਹ, ਸਾਰੇ ਮੈਨੂੰ ਗਾਲ੍ਹਾਂ ਕੱਢਦੇ ਹਨ ਪਰ ਇੱਕ ਦੂਜੇ ਨੂੰ ਕੁਝ ਨਹੀਂ ਕਹਿੰਦੇ। ਕੇਜਰੀਵਾਲ ਨੇ ਕਿਹਾ ਕਿ ਇਹਨਾਂ ਨੇ ਪਿਛਲੇ 60 ਸਾਲਾਂ 'ਚ ਪੰਜਾਬ ਨੂੰ ਲੁੱਟਿਆ ਹੈ।
ਰਾਹੁਲ ਗਾਂਧੀ ਲੋਕਾਂ ਨੂੰ ਨਹੀਂ ਦਿਖਾ ਸਕਦਾ ਆਪਣਾ ਚਿਹਰਾ
ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਜੀ ਦੇ ਪੰਜਾਬ ਆਉਣ ਵਿੱਚ ਬਹੁਤ ਦੇਰ ਹੋ ਗਈ ਸੀ। ਉਹ ਲੋਕਾਂ ਨੂੰ ਆਪਣਾ ਚਿਹਰਾ ਨਹੀਂ ਦਿਖਾ ਸਕਦਾ ਕਿਉਂਕਿ ਉਹ 5 ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ।
ਇਹ ਵੀ ਪੜੋ: ਮੁੱਖ ਮੰਤਰੀ ਚਿਹਰੇ 'ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ, ਕਿਹਾ...
ਉਥੇ ਹੀ ਆਪ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਕਾਂਗਰਸ 2017 'ਚ ਪੰਜਾਬ ਦੇ ਲੋਕਾਂ ਨਾਲ਼ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ । ਰਾਹੁਲ ਗਾਂਧੀ ਹੁਣ ਪੰਜਾਬ ਦੇ ਲੋਕਾਂ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹੇ।’