ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਪੰਜਾਬ ਦੇ ਦਿੱਗਜ਼ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਸੀਐਮ ਚੰਨੀ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ ਵਰਗੇ ਦਿੱਗਜ਼ਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਗਈਆਂ ਹਨ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦੇ ਆਗੂ ਅਨਿਲ ਜੋਸ਼ੀ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ ਹਨ।
ਅੰਮ੍ਰਿਤਸਰ ਵਿਧਾਨਸਭਾ ਹਲਕਾ ਉੱਤਰੀ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਨਿਲ ਜੋਸ਼ੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ ਹਨ।
ਕਾਗਜ਼ ਭਰਨ ਤੋਂ ਬਾਅਦ ਅਨਿਲ ਜੋਸ਼ੀ ਵੱਲੋਂ ਕਾਂਗਰਸ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਕਾਂਗਰਸ ਨੇ ਕੋਈ ਵਿਕਾਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੋ ਉਨ੍ਹਾਂ ਵੱਲੋਂ ਵਿਕਾਸ ਨੂੰ ਲੈਕੇ ਚੰਗਾ ਸੋਚਿਆ ਗਿਆ ਸੀ ਉਹ ਨਹੀਂ ਹੋਇਆ ਜਿਸ ਕਰਕੇ ਸਾਡਾ ਤੇ ਆਮ ਲੋਕਾਂ ਦਾ ਸੁਪਨਾ ਟੁੱਟਿਆ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਜ਼ਿਆਦਾ ਵਿਕਾਸ ਉਨ੍ਹਾਂ ਦੀ ਸਰਕਾਰ ਸਮੇਂ ਹੋਇਆ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦੀ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਦੀ ਸਰਕਾਰ ਵਾਪਸ ਆਉਂਦੀ ਹੈ ਤਾਂ ਹਰ ਪੱਧਰ ’ਤੇ ਵਿਕਾਸ ਕੀਤਾ ਜਾਵੇਗਾ।
ਜੋਸ਼ੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਹਰ ਸਹੂਲਤ ਦੇਣ ਦੇ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੋਵੇਗੀ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੋਟ ਪਾਉਣ ਤੋਂ ਪਹਿਲਾਂ ਜ਼ਰੂਰ ਸੋਚਣ ਕਿਉਂਕਿ ਇਹ ਪੰਜ ਸਾਲਾਂ ਦਾ ਸਵਾਲ ਹੈ ਇਸ ਲਈ ਸੋਚ ਸਮਝ ਕੇ ਵੋਟ ਦਾ ਇਸਤੇਮਾਲ ਕੀਤਾ ਜਾਵੇ।
ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਭਰੀ ਨਾਮਜ਼ਦਗੀ