ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਭਖਦਾ ਨਜ਼ਰ ਆ ਰਿਹਾ ਹੈ ਉਥੇ ਹੀ ਸਿਆਸੀ ਆਗੂਆਂ ਦਾ ਪਾਰਟੀ ਫੇਰ ਬਦਲ ਨਿਰੰਤਰ ਜਾਰੀ ਹੈ। ਇਸਦੇ ਚੱਲਦੇ ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰਬਰ 7 ਦੀ ਕੌਂਸਲਰ ਕਾਜਲ ਵੱਲੋਂ ਕਾਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਬਸਪਾ ਦਾ ਪੱਲਾ ਫੜ੍ਹਿਆ ਗਿਆ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਕੌਂਸਲਰ ਕਾਜਲ ਨੇ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਨੂੰ ਲੈ ਕੇ ਜਿੱਥੇ ਹਰ ਵਰਗ ਦੁਖੀ ਹੈ ਉਥੇ ਹੀ ਕੀਤੇ ਨਾ ਕੀਤੇ ਪਾਰਟੀ ਦੇ ਅਹੁਦੇ ’ਤੇ ਬਿਰਾਜਮਾਨ ਹੁੰਦਿਆਂ ਵੀ ਸਾਨੂੰ ਬਣਦਾ ਮਾਣ ਸਨਮਾਨ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸਦੇ ਚੱਲਦੇ ਉਨ੍ਹਾਂ ਨੇ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਮਨ ਬਣਾਇਆ ਹੈ।
ਇਸ ਮੌਕੇ ਅਨਿਲ ਜੋਸ਼ੀ ਨੇ ਕਿਹਾ ਕਿ ਲੋਕਾਂ ਅੱਗੇ ਕਾਗਰਸ ਪਾਰਟੀ ਦਾ ਜੋ ਅਕਸ਼ ਸੀ ਉਹ ਸਾਹਮਣੇ ਆਉਂਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਸਹੀ ਨਾ ਹੋਣ ਕਾਰਨ ਲੋਕ ਕਾਂਗਰਸ ਨੂੰ ਛੱਡ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦਾ ਪੱਲਾ ਫੜ੍ਹਿਆ ਹੈ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨਗਰ ਨਿਗਮ ਦੀ ਵਾਰਡ ਨੰਬਰ 7 ਦੇ ਕਾਂਗਰਸੀ ਕੌਂਸਲਰ ਕਾਜਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਦੌਰਾਨ ਜੋਸ਼ੀ ਨੇ ਕਿਹਾ ਕਿ ਇੰਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨਾਰਥ ਵਿਧਾਨਸਭਾ ਹਲਕਾ ਵਿੱਚ ਅਕਾਲੀ ਦਲ ਜਿੱਤ ਵੱਲ ਵਧ ਰਿਹਾ ਹੈ।
ਇਹ ਵੀ ਪੜ੍ਹੋ: ਮੋਦੀ ਦੀ ਅਬੋਹਰ ਰੈਲੀ, ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈਕੇ ਪੁਲਿਸ ਮੁਸਤੈਦ