ਅੰਮ੍ਰਿਤਸਰ: ਪੰਜਾਬ ਵਿੱਚ 2022 ਦੀਆਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਜਿੱਤੇ ਹੋਏ ਉਮੀਦਵਾਰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ (Sunil Jakhar bowed at Sri Darbar Sahib) ਹਨ। ਉੱਥੇ ਹੀ ਸੁਨੀਲ ਕੁਮਾਰ ਜਾਖੜ ਜੋ ਕਿ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹਨ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰੂ ਦਾ ਸ਼ੁਕਰਾਨਾ ਅਦਾ ਵੀ ਕੀਤਾ।
ਉੱਥੇ ਹੀ ਉਨ੍ਹਾਂ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਬਾਰੇ ਬੋਲਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ ਅਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਸਜ਼ਾ ਨਹੀਂ ਦਿਵਾਈ ਉਸ ਦਾ ਇਨਸਾਫ ਗੁਰੂ ਸਾਹਿਬ ਨੇ ਖੁਦ ਕੀਤਾ ਹੈ। ਜਾਖੜ ਨੇ ਕਿਹਾ ਕਿ ਜੋ ਲੋਕ ਕਹਿੰਦੇ ਸਨ ਕਿ ਗੁਰੂ ਸਾਹਿਬਾਨ ਦੀ ਬੇਅਦਬੀ ਕਰਾਉਣ ਵਾਲਿਆਂ ਦਾ ਕੱਖ ਨਹੀਂ ਰਹਿਣਾ ਅੱਜ ਉਨ੍ਹਾਂ ਦਾ ਰਾਜਨੀਤਿਕ ਕੱਖ ਨਹੀਂ ਰਿਹਾ।
ਉੱਥੇ ਹੀ ਉਨ੍ਹਾਂ ਨੇ ਅਕਾਲੀ ਦਲ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ’ਤੇ ਦਬੀ ਜ਼ੁਬਾਨ ਨਾਲ ਸ਼ਬਦੀ ਹਮਲੇ ਵੀ ਕੀਤੇ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹੁਣ ਪੰਜਾਬ ਦੇ ਲੋਕਾਂ ਦੇ ਦਿਲ ਜਿੱਤਣ ਦੀ ਜ਼ਰੂਰ ਲਏ ਹਨ ਹੁਣ ਕੰਮ ਕਰਵਾ ਕੇ ਮਨ ਜਿੱਤਣ ਦੀ ਵੀ ਜ਼ਰੂਰਤ ਹੈ।
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਵਾਰ ਕਾਂਗਰਸ ਪਾਰਟੀ ਨੂੰ 18 ਸੀਟਾਂ ਮਿਲੀਆਂ ਹਨ। ਉਨ੍ਹਾਂ ਵਿੱਚੋਂ ਸੁਨੀਲ ਕੁਮਾਰ ਜਾਖੜ ਦੇ ਪੁੱਤਰ ਵੀ ਇੱਕ ਹਨ। ਇਸਦੇ ਚੱਲਦੇ ਹੀ ਸੁਨੀਲ ਕੁਮਾਰ ਜਾਖੜ ਅਤੇ ਉਨ੍ਹਾਂ ਦੇ ਸਪੁੱਤਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਵੱਲੋਂ ਗੁਰੂ ਦਾ ਸ਼ੁਕਰਾਨਾ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੀ ਕਮਾਨ ਹੁਣ 'ਮਾਨ' ਦੇ ਹੱਥ, ਬਦਲਣਗੇ ਪੰਜਾਬ ਦੀ ਨੁਹਾਰ...