ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant mann) ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਉਥੇ ਹੀ ਭਗਵੰਤ ਮਾਨ ਦੇ ਨਾਲ ਉਹਨਾਂ ਦੀ ਪਤਨੀ ਅਤੇ ਉਨ੍ਹਾਂ ਦੀ ਭੈਣ ਵੀ ਮੌਜੂਦ ਸੀ। ਉੱਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਰੋਂ ਪਾਸੇ ਪਰਿਕਰਮਾ ਘੇਰਾ ਪਾ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। Bhagwant Hon in Sachkhand Sri Darbar Sahib.
ਉਥੇ ਹੀ ਦੂਜੇ ਪਾਸੇ ਭਗਵੰਤ ਮਾਨ ਦੀ ਮੰਨੀ ਜਾਵੇ ਤਾਂ ਭਗਵੰਤ ਮਾਨ ਵੱਲੋਂ ਦੋ ਦਿਨ ਦਾ ਦੌਰਾ ਤੇ ਅੰਮ੍ਰਿਤਸਰ ਪਹੁੰਚੇ ਹੋਏ ਹਨ। ਜਿਸ ਵਿੱਚ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਅਤੇ ਕੱਲ੍ਹ ਅੰਮ੍ਰਿਤਸਰ ਵਿੱਚ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅੱਜ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ ਅਤੇ ਉਨ੍ਹਾਂ ਵੱਲੋਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇੱਛਾ ਜਤਾਈ ਗਈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਅਤੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਬਹੁਤ ਹੀ ਵਧੀਆ ਮਹਿਸੂਸ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਜੋਂ ਕਿ ਰੂਹਾਨੀਅਤ ਦਾ ਕੇਂਦਰ ਹੈ, ਜਦੋਂ ਵੀ ਇੱਥੇ ਪੁੱਜਦੇ ਹਾਂ ਤਾਂ ਸਾਨੂੰ ਇੱਕ ਅਲੱਗ ਹੀ ਅਨੁਭਵ ਹੁੰਦਾ ਹੈ ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇਨਫਰਮੇਸ਼ਨ ਆਫਿਸ ਦੇ ਵਿੱਚ ਵੀ ਭਗਵੰਤ ਸਿੰਘ ਮਾਨ ਨੂੰ ਸਨਮਾਨਤ ਕੀਤਾ ਗਿਆ।
ਇੱਥੇ ਜ਼ਿਕਰਯੋਗ ਹੈ ਕਿ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਲੱਖਾਂ ਦੀ ਗਿਣਤੀ ਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਅਤੇ ਅੱਜ ਦੇ ਦਿਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਉੱਥੇ ਹੀ ਅੱਜ ਇਕਦਮ ਹੀ ਭਗਵੰਤ ਮਾਨ ਦਾ ਅੰਮ੍ਰਿਤਸਰ ਦਾ ਦੌਰਾ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਨੂੰ ਲੈ ਕੇ ਕਾਫ਼ੀ ਚਰਚਾ ਦਾ ਵਿਸ਼ਾ ਬਣਦਾ ਹੋਇਆ ਨਜ਼ਰ ਆ ਰਿਹਾ ਹੈ। ਉੱਥੇ ਹੀ ਭਗਵੰਤ ਸਿੰਘ ਮਾਨ ਵੱਲੋਂ ਕੱਲ੍ਹ ਇਕ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਚੰਡੀਗੜ੍ਹ ਨੂੰ ਰਵਾਨਾ ਹੋਇਆ ਜਾਣਗੇ।
ਇਹ ਵੀ ਪੜ੍ਹੋ: 12 ਸਾਲਾ ਮੁੰਡੇ ਨੇ ਗੱਤੇ ਨਾਲ ਬਣਾਇਆ ਸਿੱਧੂ ਦੀ ਹਵੇਲੀ ਦਾ ਮਾਡਲ