ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਆਖਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਦੇ ਦੌਰੇ ’ਤੇ ਹਨ ਜਿੱਥੇ ਉਨ੍ਹਾਂ ਵੱਲੋਂ ਬੀਤੇ ਦਿਨ ਪਾਈਟੈਕਸ ਦੇ ਮੇਲੇ ਵਿੱਚ ਸ਼ਿਰਕਤ ਕੀਤੀ ਗਈ। ਉੱਥੇ ਹੀ ਉਨ੍ਹਾਂ ਵੱਲੋਂ ਅੰਮ੍ਰਿਤਸਰ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸੇ ਨੂੰ ਵੀ ਕਿਸੇ ਹਲਕੇ ਦਾ ਕੰਮ ਹੋਵੇ ਤਾਂ ਮੁੱਖ ਮੰਤਰੀ ਮੈਂ ਨਹੀਂ, ਨਵਜੋਤ ਸਿੰਘ ਸਿੱਧੂ ਹਨ ਉਨ੍ਹਾਂ ਕੋਲ ਜਾਇਆ ਜਾਵੇ। ਮੈਂ ਤਾਂ ਸਿਰਫ਼ ਕਾਗਜ਼ਾਂ ’ਤੇ ਸਾਈਨ ਕਰਨ ਲਈ ਹੀ ਮੁੱਖ ਮੰਤਰੀ ਹਾਂ ਬਾਕੀ ਹਲਕੇ ਦੇ ਕੰਮ ਨਵਜੋਤ ਸਿੰਘ ਸਿੱਧੂ ਹੀ ਦੇਖਦੇ ਹਨ। ਇਸ ਦੌਰਾਨ ਕੌਂਸਲਰ ਵਿਜੈ ਮਦਾਨ ਅਤੇ ਮਿੱਠੂ ਮਦਾਨ ਨੇ ਮੁੱਖ ਮੰਤਰੀ ਅਤੇ ਸਿੱਧੂ ਨੂੰ ਸਨਮਾਨਿਤ ਕੀਤਾ।
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਸਰ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉੱਥੇ ਹੀ ਵਾਰਡ ਨੰਬਰ-29 ’ਚ ਸੌਰਭ ਮਦਾਨ ਮਿੱਠੂ ਦੀ ਪ੍ਰਧਾਨਗੀ ਹੇਠ ਤਹਿਸੀਲ ਪੁਰਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਹ ਵੀ ਪੜੋ: Punjab Assembly Election 2022: ਕੈਪਟਨ ਮੰਤਰੀ ਸ਼ੇਖਾਵਤ ਨਾਲ ਕਰ ਸਕਦੇ ਨੇ ਮੁਲਾਕਾਤ