ਅੰਮ੍ਰਿਤਸਰ : ਅੱਜ ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ, ਸਾਬਕਾ ਡਿਪਟੀ ਸੀਐਮ ਓਪੀ ਸੋਨੀ ਅਤੇ ਹੋਰ ਵੀ ਕਾਂਗਰਸੀ ਆਗੂ ਮੌਜੂਦ ਸਨ। ਇਸ ਮੌਕੇ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਅੱਜ ਰਿਹਾਅ ਹੋ ਰਹੇ ਹਨ। ਸਾਨੂੰ ਸੱਭ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ। ਉਨ੍ਹਾਂ ਦਾ ਬੰਗਲਾ ਖ਼ਾਲੀ ਕਰਨ ਨੂੰ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਵਿਚ ਇਹ ਸਾਰਾ ਘਟਨਾਕ੍ਰਮ ਵਾਪਰ ਗਿਆ। ਰਾਜਾ ਵੜਿੰਗ ਵੱਲੋ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ ਵੀ ਨਿਸ਼ਾਨਾ ਸਾਧਿਆ ਗਿਆ।
ਕੇਂਦਰ ਤੇ ਸੂਬਾ ਸਰਕਾਰਾਂ ਖ਼ਿਲਾਫ਼ ਕਰਾਂਗੇ ਰੋਸ ਪ੍ਰਦਰਸ਼ਨ : ਉਨ੍ਹਾਂ ਕਿਹਾ ਪੂਰੇ ਪੰਜਾਬ ਭਰ ਵਿੱਚ ਵੱਖ-ਵੱਖ ਕਾਂਗਰਸ ਪਾਰਟੀਆਂ ਦੇ ਸੀਨੀਅਰ ਲੀਡਰਸ਼ਿਪ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਪਿਛਲੇ ਦਿਨੀਂ ਰਾਹੁਲ ਗਾਂਧੀ ਦੇ ਨਾਲ ਘਟਨਾਕ੍ਰਮ ਹੋਇਆ ਉਸ ਨੂੰ ਲੈਕੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੁੰਦੇ ਹਾਂ। ਉਨ੍ਹਾ ਕਿਹਾ ਖਾਸਕਰ ਗਾਂਧੀ ਪਰਿਵਾਰ ਨੂੰ ਪਿਛਲੇ 9 ਸਾਲਾ ਤੋਂ ਲਗਾਤਾਰ ਮੋਦੀ ਸਰਕਾਰ ਵੱਲੋਂ ਟਾਰਗੇਟ ਕੀਤਾ ਜਾ ਰਿਹਾ ਹੈ। ਕਿਸ ਤਰ੍ਹਾਂ ਅਪਮਾਨ ਜਨਕ ਸ਼ਬਦ ਦੇਸ਼ ਦੀ ਪਾਰਲੀਮੈਂਟ ਵਿੱਚ ਅਤੇ ਦੇਸ਼ ਦੀ ਪਾਰਲੀਮੈਂਟ ਦੇ ਬਾਹਰ ਗਾਂਧੀ ਪਰਿਵਾਰ ਦੇ ਲਈ ਇਸਤੇਮਾਲ ਕੀਤੇ ਜਾ ਰਹੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਤੇ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਗਾਂਧੀ ਪਰਿਵਾਰ ਦੇ ਬਾਰੇ ਬਹੁਤ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ।
ਇਹ ਵੀ ਪੜ੍ਹੋ : Amritpal in Punjab: ਹੁਸ਼ਿਆਰਪੁਰ 'ਚ ਮਿਲੀ ਸ਼ੱਕੀ ਇਨੋਵਾ ਕਾਰ ਦੀ ਨੰਬਰ ਪਲੇਟ ਫਰਜ਼ੀ, ਕਾਰ 'ਚ ਅੰਮ੍ਰਿਤਪਾਲ 'ਤੇ ਸਾਥੀਆਂ ਦੇ ਹੋਣ ਦਾ ਖ਼ਦਸ਼ਾ
ਪੰਜਾਂਬ ਦੀ ਸ਼ਾਂਤੀ ਭੰਗ ਕਰਨ ਵਾਲੇ ਦੇ ਹਮੇਸ਼ਾ ਖ਼ਿਲਾਫ਼ ਹਾਂ : ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਇੱਕ ਫਿਲਮੀ ਕਹਾਣੀ ਬਣਾਈ ਗਈ ਹੈ। ਉਨ੍ਹਾਂ ਕਿਹਾ ਏਜੰਸੀ ਇਸ ਘਟਣਾਕ੍ਰਮ ਨੂੰ ਅੰਜਾਮ ਦੇ ਰਹੀਆਂ ਹਨ, ਜਿਸ ਤਰ੍ਹਾਂ ਅੰਮ੍ਰਿਤਪਾਲ ਸਿੰਘ ਨੂੰ ਫੜਣ ਲਈ ਮਿਸ਼ਨ ਚਲਾਇਆ ਗਿਆ, ਉਹ ਤੇ ਫੜਿਆ ਨਹੀਂ ਗਿਆ ਪਰ ਬੇਕਸੂਰ ਨੌਜਵਾਨ ਫੜੇ ਗਏ। ਰਾਜਾ ਵੜਿੰਗ ਨੇ ਕਿਹਾ ਕਿ ਜਿਹੜਾ ਵਿਅਕਤੀ ਗੁਨਾਹਗਾਰ ਹੈ ਉਹ ਕਾਨੂੰਨ ਤੋਂ ਵੱਡਾ ਨਹੀਂ ਉਹ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਰਾਜਾ ਵੜਿੰਗ ਨੇ ਕਿਹਾ ਕੋਈ ਵਹੀਰ ਕੱਢੇ ਇੱਸ ਵਿੱਚ ਸਾਨੂੰ ਕੋਈ ਇਤਰਾਜ਼ ਨਹੀਂ ਉਨ੍ਹਾਂ ਕਿਹਾ ਜਿਹੜਾ ਵੀ ਪੰਜਾਬ ਦਾ ਮਾਹੌਲ ਜਾਂ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਕਾਂਗਰਸ ਪਾਰਟੀ ਉਸ ਦੇ ਖ਼ਿਲਾਫ ਹੈ ਅਤੇ ਉਸ ਦਾ ਵਿਰੋਧ ਕਰੇਗੀ।
ਇਹ ਵੀ ਪੜ੍ਹੋ : Navjot Singh Sidhu Release: ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਟੁੱਟਿਆ ਸਸਪੈਂਸ, ਕੱਲ੍ਹ ਆਉਣਗੇ ਜੇਲ੍ਹੋਂ ਬਾਹਰ
ਅੰਮ੍ਰਿਤਪਾਲ ਨੂੰ ਕਰਨਾ ਚਾਹੀਦਾ ਆਤਮ ਸਮਰਪਣ : ਉਨ੍ਹਾਂ ਕਿਹਾ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਸਰਕਾਰਾਂ ਮੁਕੰਮਲ ਤੌਰ ਉਤੇ ਫੇਲ੍ਹ ਹੋਈਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਅਦਾਰਿਆਂ ਦੇ ਵਿੱਚ ਕੋਈ ਰਾਜਨੀਤਕ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਸਰਬੱਤ ਖਾਲਸਾ ਬੁਲਾਉਣ ਹੈ ਜਾਂ ਨਹੀਂ, ਇਸਦਾ ਫੈਸਲਾ ਸ਼੍ਰੋਮਣੀ ਕਮੇਟੀ ਨੇ ਲੈਣਾ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਲ ਸਾਡੇ ਵਿਚਾਰਾ ਦੇ ਮਤਭੇਦ ਹੁੰਦੇ ਰਿਹੰਦੇ ਹਣ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਬਿਲਕੁਲ ਖ਼ਾਲਿਸਤਾਨ ਦੇ ਵਿਰੋਧ ਵਿੱਚ ਹਾਂ। ਕੋਈ ਵੀ ਵਿਅਕਤੀ ਖ਼ਾਲਿਸਤਾਨ ਦੀ ਗੱਲ ਕਰੇਗਾ ਅਸੀਂ ਇਸਦਾ ਵਿਰੋਧ ਕਰਾਂਗੇ। ਰਾਜਾ ਵੜਿੰਗ ਨੇ ਕਿਹਾ ਵਿਅਕਤੀਗਤ ਤੌਰ ਉਤੇ ਅੰਮ੍ਰਿਤਪਾਲ ਸਿੰਘ ਨੂੰ ਕਾਨੂੰਨ ਉਤੇ ਵਿਸ਼ਵਾਸ ਰੱਖਦੇ ਹੋਏ ਸਰੰਡਰ ਕਰਨਾ ਚਾਹੀਦਾ ਹੈ।