ਅੰਮ੍ਰਿਤਸਰ: 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ (Punjab Assembly Election 2022) ਲਈ ਪਈਆਂ ਵੋਟਾਂ ਦੀ ਗਿਣਤੀ (Counting of votes) 10 ਮਾਰਚ ਯਾਨੀ ਭਲਕੇ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਮੁਕੰਮਲ ਕਰ ਲੈਣ ਦੀ ਗੱਲ ਕਹੀ ਗਈ ਹੈ। ਇਸ ਸਬੰਧੀ ਗੱਲਬਾਤ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ (ਡੀਸੀ) ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 11 ਵਿਧਾਨ ਸਭਾ ਹਲਕਿਆਂ ਵਿੱਚ 20 ਫਰਵਰੀ ਨੂੰ 1304178 ਲੋਕਾਂ ਵੱਲੋਂ ਵੋਟ ਪਾਈ ਗਈ ਸੀ, ਜੋ ਕੁੱਲ ਵੋਟਾਂ ਦਾ 65.87 ਫੀਸਦ ਬਣਦਾ ਹੈ। ਜਿਸਦੀ ਗਿਣਤੀ 10 ਮਾਰਚ ਨੂੰ ਵੱਖ ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰਾਂ ਤੇ ਹੋਵੇਗੀ।
ਇਹ ਵੀ ਪੜੋ: ਐਗਜਿਟ ਪੋਲ 'ਤੇ ਬੋਲੇ ਚੰਨੀ ਕਿਹਾ "ਕਿਸਮਤ ਚੰਦਰੀ ਬੰਦ ਪਈ ਹੈ ਵਿੱਚ ਮਸ਼ੀਨਾਂ ਦੇ"
ਜ਼ਿਲਾ ਚੋਣ ਅਧਿਕਾਰੀ ਖਹਿਰਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ ਵੋਟਾਂ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ, ਰਾਜਾਸਾਂਸੀ ਹਲਕੇ ਦੇ ਵੋਟਾਂ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਲੜਕੀਆਂ, ਮੈਡੀਕਲ ਇਨਕਲੇਵ, ਮਜੀਠਾ ਹਲਕੇ ਦੇ ਵੋਟਾਂ ਦੀ ਗਿਣਤੀ (Counting of votes) ਮਾਈ ਭਾਗੋ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ ਮਜੀਠਾ ਰੋਡ, ਹਲਕਾ ਜੰਡਿਆਲਾ ਦੇ ਵੋਟਾਂ ਦੀ ਗਿਣਤੀ (Counting of votes) ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਮੈਰੀਟੋਰੀਅਸ ਸਕੂਲ, ਹਲਕਾ ਅੰਮ੍ਰਿਤਸਰ ਉੱਤਰੀ ਦੇ ਵੋਟਾਂ ਦੀ ਗਿਣਤੀ (Counting of votes) ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨੌਲਜੀ, ਇੰਨਸਾਈਡ ਮਾਈ ਭਾਗੋ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ ਮਜੀਠਾ ਰੋਡ ਬਾਈਪਾਸ ਵਿਖੇ ਹੋਵੇਗੀ।
ਇਸ ਤੋਂ ਇਲਾਵਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵੋਟਾਂ ਦੀ ਗਿਣਤੀ (Counting of votes) ਸਰਕਾਰੀ ਪੌਲੀਟੈਕਨਿਕ ਕਾਲਜ ਜੀ.ਟੀ. ਰੋਡ ਛੇਹਰਟਾ, ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵੋਟਾਂ ਦੀ ਗਿਣਤੀ (Counting of votes) ਸਰਕਾਰੀ ਇੰਡਸਟਰੀਅਲ ਟਰੇਨਿੰਗ ਇੰਸਟੀਚਿਊਟ ਬੀ-ਬਲਾਕ ਰਣਜੀਤ ਐਵੀਨਿਊ, ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਾਂ ਦੀ ਗਿਣਤੀ (Counting of votes) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ, ਹਲਕਾ ਅੰਮ੍ਰਿਤਸਰ ਦੱਖਣੀ ਦੇ ਵੋਟਾਂ ਦੀ ਗਿਣਤੀ ਮਲਟੀ ਸਕਿੱਲ ਡਿਵੇਲਪਮੈਂਟ ਸੈਂਟਰ ਕਬੀਰ ਪਾਰਕ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਟਾਰੀ ਹਲਕੇ ਦੇ ਵੋਟਾਂ ਦੀ ਗਿਣਤੀ (Counting of votes) ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਬਾਬਾ ਬਕਾਲਾ ਸਾਹਿਬ ਹਲਕੇ ਦੇ ਵੋਟਾਂ ਦੀ ਗਿਣਤੀ ਸ੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗੀ।
ਖਹਿਰਾ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ (Counting of votes) ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਸਭ ਤੋਂ ਪਹਿਲਾਂ ਪੋਸਟਲ ਬੈਲੇਟ ਵੋਟਾਂ ਦੀ ਗਿਣਤੀ ਹੋਵੇਗੀ। ਉਨਾਂ ਦੱਸਿਆ ਕਿ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਹਰੇਕ ਗਿਣਤੀ ਕੇਂਦਰ ਵਿੱਚ ਦੋ ਹਾਲ ਬਣਾਏ ਗਏ ਹਨ, ਜਿਥੇ 7-7 ਟੇਬਲ ਲਗਾਏ ਜਾਣਗੇ ਅਤੇ 14 ਰਾਊਂਡਾਂ ਵਿੱਚ ਵੋਟਾਂ ਦੀ ਗਿਣਤੀ ਨੂੰ ਮੁਕੰਮਲ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਪੋਲਿੰਗ ਸਟਾਫ਼, 80 ਤੋਂ ਵਧੇਰੇ ਉਮਰ ਵਾਲੇ ਵਿਅਕਤੀ ਅਤੇ ਪੀ.ਡਬਲਯੂ.ਡੀ. ਦੇ ਕੁੱਲ 3414 ਵੋਟ ਅਤੇ ਈ.ਟੀ.ਪੀ.ਬੀ.ਐਸ. ਰਾਹੀਂ 2869 ਵੋਟ ਪ੍ਰਾਪਤ ਹੋਏ ਹਨ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੂੰ ਸਹੀਂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰੇਕ ਰਿਟਰਨਿੰਗ ਅਫ਼ਸਰ ਨਾਲ 5 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ।ਇਸ ਤੋਂ ਇਲਾਵਾ ਪੱਤਰਕਾਰਾਂ ਦੀ ਸਹੂਲਤ ਲਈ ਹਰੇਕ ਗਿਣਤੀ ਕੇਂਦਰ ਦੇ ਬਾਹਰ ਇੱਕ ਮੀਡੀਆ ਸੈਂਟਰ ਵੀ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਗਿਣਤੀ ਕੇਂਦਰ ਅੰਦਰ ਮੋਬਾਇਲ ਫੋਨ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੋਵੇਗੀ।
ਇਹ ਵੀ ਪੜੋ: ਐਗਜ਼ੀਟ ਪੋਲ ਤੇ ਕੀ ਬੋਲੇ ਲੁਧਿਆਣਾ ਦੇ ਲੀਡਰ, ਜਾਣੋ ਕੀ ਹੈ ਰਾਏ
ਖਹਿਰਾ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ (Counting of votes) ਨੂੰ ਮੁੱਖ ਰੱਖਦਿਆਂ 10 ਮਾਰਚ ਨੂੰ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ। ਇਸ ਦੌਰਾਨ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਰੋਕ ਰਹੇਗੀ ਅਤੇ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਪੀਣ ਤੇ ਕਾਨੂੰਨੀ ਇਜਾਜਤ ਹੈ ’ਤੇ ਵੀ ਪੂਰਨ ਤੌਰ ਤੇ ਪਾਬੰਦੀ ਰਹੇਗੀ।