ਅੰਮ੍ਰਿਤਸਰ: ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਅਤੇ ਜੂਨ 1984 ਵਿੱਚ ਵਾਪਰੇ ਘੱਲੂਘਾਰਾ ਨੂੰ ਮੁੱਖ ਰੱਖਦੇ ਹੋਏ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੂਰੀ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ।
ਭਾਈ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿੱਚ ਕਾਂਗਰਸ ਦੀ ਜ਼ਾਲਮ ਸਰਕਾਰ ਨੇ ਸਿੱਖਾਂ ਦੇ ਪਵਿੱਤਰ ਸਥਾਨ ਸਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਸੀ।
ਘੱਲੂਘਾਰਾ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਵਾਲਾ, ਭਾਈ ਅਮਰੀਕ ਸਿੰਘ, ਬਾਬਾ ਠਾਹਰਾ ਸਿੰਘ, ਜਰਨਲ ਸੁਬੇਗ ਸਿੰਘ ਸਮੇਤ ਸ਼ਹੀਦ ਹੋਏ ਬੱਚਿਆਂ, ਬਜ਼ੁਰਗਾਂ ਅਤੇ ਬੀਬੀਆਂ ਦੀ ਯਾਦ ਵਿੱਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਂਦੀ ਹੈ।
ਉਨ੍ਹਾਂ ਇਸ ਸਮਾਗਮ ਮੌਕੇ ਸਹਿਯੋਗ ਕਰਨ ਵਾਲੀਆਂ ਸਿੱਖ ਜਥੇਬੰਦੀਆਂ, ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 8 ਜੂਨ ਨੂੰ ਸਾਰੇ ਧਾਰਮਿਕ ਸਥਾਨ ਖੋਲ੍ਹੇ।