ETV Bharat / state

ਪੰਜਾਬ ਪੁਲਿਸ ਦੀ ਭਰਤੀ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ, ਕਿਹਾ ਇਹ... - ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਪ੍ਰੈੱਸ ਨਾਲ ਗੱਲਬਾਤ ਕੀਤੀ ਗਈ। ਜਿਸ ਵਿਚ ਉਨ੍ਹਾਂ ਵੱਲੋਂ ਪੰਜਾਬ ਵਿੱਚ ਭਰਤੀਆਂ ਨੂੰ ਲੈ ਕੇ ਹੋਏ ਘੁਟਾਲੇ ਦੇ ਪੋਲ ਖੋਲ੍ਹਦਿਆਂ ਕਿਹਾ ਕਿ ਜੋ ਪਿਛਲੇ ਸਮੇਂ ਵਿੱਚ ਪੁਲਿਸ ਦੀ ਭਰਤੀ ਹੋਈ ਹੈ ਉਸ ਵਿੱਚ ਕਰੀਬ 150 ਕਰੋੜ ਦਾ ਘਪਲਾ ਹੋਇਆ ਹੈ।

ਪੰਜਾਬ ਵਿੱਚ ਪੁਲਿਸ ਦੀ ਭਰਤੀ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਚੁੱਕੇ ਸਵਾਲ

author img

By

Published : Oct 3, 2021, 8:50 AM IST

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਪ੍ਰੈੱਸ ਨਾਲ ਗੱਲਬਾਤ ਕੀਤੀ ਗਈ। ਜਿਸ ਵਿਚ ਉਨ੍ਹਾਂ ਵੱਲੋਂ ਪੰਜਾਬ ਵਿੱਚ ਭਰਤੀਆਂ ਨੂੰ ਲੈ ਕੇ ਹੋਏ ਘੁਟਾਲੇ ਦੇ ਪੋਲ ਖੋਲ੍ਹਦਿਆਂ ਕਿਹਾ ਕਿ ਜੋ ਪਿਛਲੇ ਸਮੇਂ ਵਿੱਚ ਪੁਲਿਸ ਦੀ ਭਰਤੀ ਹੋਈ ਹੈ ਉਸ ਵਿੱਚ ਕਰੀਬ 150 ਕਰੋੜ ਦਾ ਘਪਲਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਦੀ ਭਰਤੀ ਲਈ ਉਮੀਦਵਾਰਾਂ ਤੋਂ ਪਹਿਲਾਂ ਹੀ ਆਨਲਾਈਨ ਪੇਪਰ ਕਰਵਾ ਲਏ ਗਏ ਸਨ। ਇਹ ਪੇਪਰ ਦੇਣ ਲਈ ਇੱਕ ਉਮੀਦਵਾਰ ਤੋਂ 30 ਲੱਖ ਰੁਪਏ ਦੀ ਰਕਮ ਵਸੂਲੀ ਗਈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਰਚਾ ਦਰਜ ਹੋਣ ਦੇ ਬਾਵਜੂਦ ਵੀ ਸਚਾਈ ਨੂੰ ਲਕੋਇਆ ਜਾ ਰਿਹਾ ਹੈ ਕਿਉਂਕਿ ਇਸ ਧਾਦਲੀ ਵਿੱਚ ਕਾਂਗਰਸ ਦੇ ਕਈ ਵੱਡੇ ਲੀਡਰਾਂ ਦਾ ਨਾਂ ਆ ਰਿਹਾ ਹੈ।

ਪੰਜਾਬ ਵਿੱਚ ਪੁਲਿਸ ਦੀ ਭਰਤੀ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਚੁੱਕੇ ਸਵਾਲ

ਉਨ੍ਹਾਂ ਪੰਜਾਬ ਸਰਕਾਰ ਨਿਸ਼ਾਨੇ ਸਾਧਿਆ ਕਿਹਾ ਕਿ ਪੰਜਾਬ ਵਿੱਚ ਚੱਲ ਰਹੀ ਸਰਕਾਰ ਸਿਰਫ਼ ਆਪਣੇ ਸਿਆਸੀ ਰਸੂਖ਼ ਅਤੇ ਸਿਆਸੀ ਕੁਰਸੀ ਦੇ ਲਈ ਚੱਲ ਰਹੀ ਹੈ। ਜਿਸ ਵਿੱਚ ਪੰਜਾਬ ਦੇ ਮੁੱਦੇ ਗ਼ੈਰ ਹਾਜ਼ਰ ਹਨ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਿਰਫ ਸਿਆਸਤ ਦੇ ਭੁੱਖੇ ਹਨ, ਉਨ੍ਹਾਂ ਦੀ ਮਰਜ਼ੀ ਦੇ ਨਾਲ ਜਦੋਂ ਕੰਮ ਨਹੀਂ ਹੋ ਰਿਹਾ ਸੀ ਤਾਂ ਇੱਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਦੇ ਖਿਲਾਫ ਆਵਾਜ਼ ਚੁੱਕਦੇ ਹੋਏ ਨਜ਼ਰ ਆਏ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਅਲੱਗ ਅਲੱਗ ਪੁਲਸ ਅਧਿਕਾਰੀ ਅਤੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸਕਿਉਰਿਟੀ ਘਟਾਉਣ ਦੀ ਵੀ ਡੀਜੀਪੀ ਨੂੰ ਪੱਤਰ ਲਿਖਿਆ ਹੋਇਆ ਲੇਕਿਨ ਪੰਜਾਬ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਆਪਣੀ ਸਕਿਓਰਿਟੀ ਵਧਾ ਲੈਣ ਕਿਉਂਕਿ ਕਿਸੇ ਵੇਲੇ ਵੀ ਉਨ੍ਹਾਂ ਤੇ ਕੋਈ ਹਮਲਾ ਹੋ ਸਕਦਾ ਹੈ।

ਇਸ ਦੇ ਨਾਲ ਹੀ ਬੋਲਦੇ ਹੋਏ ਆਮ ਆਦਮੀ ਪਾਰਟੀ ਬਾਰੇ ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਆਪਣੀਆਂ ਗਾਰੰਟੀਆਂ ਤਾਂ ਦੇ ਰਿਹਾ ਹੈ ਪਰ ਉਨ੍ਹਾਂ ਨੂੰ ਪਹਿਲਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਕੇ ਪੰਜਾਬੀਆਂ ਨੂੰ ਪੱਕੀ ਗਾਰੰਟੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਉਹ ਮੁਫ਼ਤ ਮੈਡੀਕਲ ਸਹੂਲਤਾਂ ਦੇਣ ਦੀਆਂ ਗੱਲਾਂ ਕਰ ਰਹੇ ਹਨ ਲੇਕਿਨ ਦਿੱਲੀ ਵਿੱਚ ਦੋ ਸੌ ਤੋਂ ਵੱਧ ਮੁਹੱਲਾ ਕਲੀਨਿਕ ਵੀ ਬੰਦ ਹੁੰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ:- ਬੱਸ ਅੱਡਿਆਂ ਨੂੰ ਕਬਜਾ ਮੁਕਤ ਕਰਵਾਏਗੀ ਪੰਜਾਬ ਪੁਲਿਸ

ETV Bharat Logo

Copyright © 2025 Ushodaya Enterprises Pvt. Ltd., All Rights Reserved.