ਅੰਮ੍ਰਿਤਸਰ:ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਦੀਆਂ ਵੇਖ ਕੇ ਹਰ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇੱਕ ਪਾਸੇ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਵਿੱਚ ਫੇਰੀ ‘ਤੇ ਸਰਗਰਮ ਨਜ਼ਰ ਆ ਰਹੇ ਹਨ, ਤਾਂ ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਦੌਰੇ ਵਧਾ ਦਿੱਤੇ ਗਏ ਹਨ।
ਇਨ੍ਹਾਂ ਸਭ ਦੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵੱਲੋਂ ਪੰਜਾਬ ਸਰਕਾਰ ਖ਼ਾਸ ਤੌਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨੇ ਸਾਧਦੇ ਨਜ਼ਰ ਆਏ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ, ਕਿ ਕੈਪਟਨ ਸਰਕਾਰ ਨੂੰ ਲੋਕਾਂ ਦੀ ਪਰਵਾਹ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ। ਜਿਸ ਲਈ ਉਹ ਲਗਾਤਾਰ ਗਾਂਧੀ ਪਰਿਵਾਰ ਨਾਲ ਮੀਟਿੰਗ ਕਰਨ ਲਈ ਦਿੱਲੀ ਦੇ ਦੌਰੇ ‘ਤੇ ਰਹਿੰਦੇ ਹਨ।
ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਦੇ ਆਪਣੇ ਪਿੰਡ ਮਹਿਰਾਜ ‘ਚ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹੋ ਕੇ ਪਿੰਡ ਵਾਸੀਆਂ ਨੇ ਸੜਕ ‘ਤੇ ਧਰਨਾ ਲਾਉਣ ਲਈ ਮਜ਼ਬੂਰ ਹੋ ਗਏ ਹਨ। ਉਨ੍ਹਾਂ ਕਿਹਾ, ਕਿ ਜੇ ਪੰਜਾਬ ਦੇ ਮੁੱਖ ਮੰਤਰੀ ਆਪਣੇ ਪਿੰਡ ਨੂੰ 24 ਘੰਟੇ ਬਿਜਲੀ ਨਹੀਂ ਦੇ ਸਕਦਾ, ਤਾਂ ਉਸ ਦਾ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਦਾ ਕੋਈ ਮਤਲਬ ਨਹੀਂ ਹੈ।
ਉਨ੍ਹਾਂ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ 2007 ਤੋਂ ਲੈਕੇ 2016 ਤੱਕ ਪੰਜਾਬ ਵਿੱਚ ਕਦੇ ਬਿਜਲੀ ਦੇ ਕੱਟ ਨਹੀਂ ਲੱਗਣ ਦਿੱਤੇ, ਤੇ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾ ਦਿੱਤਾ ਸੀ, ਜੋ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮਾੜੀਆਂ ਨੀਤੀਆਂ ਕਰਕੇ ਮਾੜੇ ਹਾਲਾਤਾ ਵਿੱਚੋਂ ਦੀ ਲੰਘ ਰਿਹਾ ਹੈ।
ਉਨ੍ਹਾਂ ਨੇ ਕਿਹਾ, ਕਿ ਬਿਜਲੀ ਦੇ ਕੱਟਾ ਕਰਕੇ ਅੱਜ ਪੰਜਾਬ ਦਾ ਕਿਸਾਨ ਮਹਿੰਗਾ ਮੁੱਲ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹੈ, ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਦੀ ਕੋਈ ਪਰਵਾਹ ਨਹੀਂ ਹੈ। ਉਹ ਬਸ ਆਪਣੇ ਮਹਿਲ ਵਿੱਚ ਏ.ਸੀ. ਦੀ ਹਵਾ ਖਾ ਰਹੇ ਹਨ।
ਇਹ ਵੀ ਪੜ੍ਹੋ:ਕੇਜਰੀਵਾਲ ਦੇ ਪੰਜਾਬ ਲਈ ਐਲਾਨ ਵੱਡੇ ਪਰ ਵਿਧਾਇਕ ਬਿਠਾਏ ਥੱਲੇ