ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਮੱਤੇਵਾਲ ਦੀ ਪੁਲਿਸ ਨੂੰ ਭਾਰੀ ਮਾਤਰਾ ਵਿੱਚ ਨਸ਼ੇ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏ.ਐਸ.ਪੀ ਮਜੀਠਾ ਸ਼੍ਰੀ ਅਭੀਮੰਨਿਉ ਰਾਣਾ ਨੇ ਦੱਸਿਆ, ਕਿ ਥਾਣਾ ਮੱਤੇਵਾਲ ਮੁੱਖ ਅਫਸਰ ਵਲੋਂ ਅਫੀਮ ਸਣੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਲ ਡਰੇਨ ਮੱਤੇਵਾਲ ਤੇ ਪੁਲਿਸ ਵਲੋਂ ਕਥਿਤ ਦੋਸ਼ੀ ਭਗਵਾਨ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਚੋਗਾਵਾਂ ਨੂੰ ਸ਼ੱਕ ਦੀ ਬਿਨਾਹ ਦੇ ਰੋਕ ਕੇ ਤਲਾਸ਼ੀ ਲੈਣ ਤੇ ਉਸ ਪਾਸੋਂ 520 ਗ੍ਰਾਮ ਅਫੀਮ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਬਰਾਮਦਗੀ ਦੇ ਅਧਾਰ ਤੇ ਕਥਿਤ ਦੋਸ਼ੀ ਭਗਵਾਨ ਸਿੰਘ ਖਿਲਾਫ ਥਾਣਾ ਮੱਤੇਵਾਲ ਵਿੱਚ ਮੁਕਦਮਾ ਨੰ 49 ਜੁਰਮ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਏ.ਐਸ.ਆਈ ਹਰਜਿੰਦਰ ਸਿੰਘ ਨੂੰ ਸੌਂਪੀ ਗਈ ਹੈ, ਤਾਂ ਜੋ ਉਕਤ ਵਿਅਕਤੀ ਨਾਲ ਜੁੜੇ ਹੋਰ ਵੀ ਵਿਅਕਤੀਆਂ ਬਾਰੇ ਪਤਾ ਲਗਾਇਆ ਜਾ ਸਕੇ।
ਪੰਜਾਬ ਪੁਲਿਸ ਨੇ 520 ਗ੍ਰਾਮ ਅਫੀਮ ਸਣੇ ਇੱਕ ਕਥਿਤ ਦੋਸ਼ੀ ਕਾਬੂ - ਮੁੱਖੀ ਸ਼੍ਰੀ ਧਰੁਵ ਦਹੀਆ
ਅੰਮ੍ਰਿਤਸਰ ਦਿਹਾਤੀ ਪੁਲਿਸ ਮੁੱਖੀ ਸ਼੍ਰੀ ਧਰੁਵ ਦਹੀਆ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਮੱਤੇਵਾਲ ਦੀ ਪੁਲਿਸ ਨੂੰ ਭਾਰੀ ਮਾਤਰਾ ਵਿੱਚ ਨਸ਼ੇ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ,