ਅੰਮ੍ਰਿਤਸਰ: ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੀ ਪੁਲਿਸ ਚੌਕੀ ਖੰਡਵਾਲਾ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਭੇਦਭਰੇ ਹਲਾਤਾ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮ ਦੇ ਪਰਿਵਾਰ ਵਲੋਂ ਪੁਲਿਸ ਚੌਕੀ ਖੰਡਵਾਲਾ ਦਾ ਘਿਰਾਓ ਕਰ ਆਰੋਪੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਹਵਲਦਾਰ ਗੁਰਨਾਮ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸ਼ਹੂਰਾ ਪੁਲਿਸ ਚੌਂਕੀ ਖੰਡਵਾਲਾ ਵਿਖੇ ਸੇਵਾਵਾਂ ਨਿਭਾ ਰਿਹਾ ਸੀ। ਗੁਰਨਾਮ ਸਿੰਘ ਨੂੰ ਚੌਕੀ ਇੰਚਾਰਜ ਮਨਜੀਤ ਸਿੰਘ ਖੰਡਵਾਲੇ ਚੋਕੀ ਦੇ ਇੰਚਾਰਜ ਸਰਵਨ ਸਿੰਘ ਨੇ ਮਿਲ ਕੇ ਉਸ ਨੂੰ ਕੁੱਟਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ, ਜਦੋਂ ਸਵੇਰ ਦੇ ਸਮੇਂ ਗੁਰਨਾਮ ਸਿੰਘ ਘਰ ਵਾਪਸ ਨਹੀਂ ਆਇਆ ਤਾਂ ਉਸ ਪਰਿਵਾਰ ਵਾਲਿਆਂ ਨੇ ਚੌਕੀ ਤੋਂ ਜਾਣਕਾਰੀ ਲਈ ਤਾਂ ਉਨ੍ਹਾਂ ਦੱਸਿਆ ਕਿ ਰਾਤ ਨੂੰ ਗੁਰਨਾਮ ਸਿੰਘ ਨੇ ਸ਼ਰਾਬ ਵੱਧ ਪੀਣ ਕਾਰਨ ਮੌਤ ਹੋ ਗਈ।
ਪੁਲਸ ਚੌਕੀ ਖੰਡਵਾਲਾ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਚੌਕੀ ਦੇ ਨੇੜੇ ਰਹਿੰਦੇ ਮੁਹੱਲਾ ਨਿਵਾਸੀਆਂ ਅਤੇ ਮ੍ਰਿਤਕ ਗੁਰਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋ ਇਨਸਾਫ਼ ਦੀ ਮੰਗ ਕਰਦਿਆਂ ਚੌਕੀ ਨੂੰ ਘੇਰਾ ਪਾ ਲਿਆ। ਮ੍ਰਿਤਕ ਗੁਰਨਾਮ ਸਿੰਘ ਦੇ ਰਿਸ਼ਤੇਦਾਰ ਜਤਿੰਦਰ ਸਿੰਘ ਨੇ ਦੱਸਿਆ, ਕਿ ਉਹ ਹੋਜ਼ ਦੀ ਤਰ੍ਹਾਂ ਡਿਊਟੀ ਨੂੰ ਚਲੇ ਗਏ ਸਨ ਅਤੇ 11 ਵਜੇ ਦੇ ਕਰੀਬ ਉਨ੍ਹਾਂ ਨੂੰ ਪੁਲਿਸ ਚੌਕੀ ਖੰਡਵਾਲਾ ਤੋਂ ਕਰਮਚਾਰੀ ਦਾ ਫ਼ੋਨ ਆਇਆ ਕਿ ਗੁਰਨਾਮ ਸਿੰਘ ਦੀ ਤਬੀਅਤ ਖਰਾਬ ਹੋ ਗਈ ਹੈ।
ਇਸ ਸਬੰਧ ਵਿੱਚ ਪੁਲਿਸ ਉੱਚ ਅਧਿਕਾਰੀ ਏਸੀਪੀ ਦੇਵ ਦੱਤ ਮੁਤਾਬਕ ਮ੍ਰਿਤਕ ਗੁਰਨਾਮ ਸਿੰਘ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।