ਅੰਮ੍ਰਿਤਸਰ: ਅੰਮ੍ਰਿਤਸਰ 'ਚ ਇੱਕ ਵਾਰ ਮੁੜ ਪੰਜਾਬ ਪੁਲਿਸ ਚਰਚਾ 'ਚ ਹੈ। ਪੰਜਾਬ ਪੁਲਿਸ ਦੇ ਅਧਿਕਾਰੀ ਵਲੋਂ ਦੁਕਾਨਦਾਰ ਦੇ ਥੱਪੜ ਮਾਰੇ ਗਏ ਅਤੇ ਨਾਲ ਹੀ ਦੁਕਾਨ 'ਤੇ ਕੰਮ ਕਰ ਰਹੀ ਮਹਿਲਾ ਮੁਲਾਜ਼ਮ ਨਾਲ ਬਦਸਲੂਕੀ ਵੀ ਕੀਤੀ ਗਈ। ਸਾਰੀ ਘਟਨਾ ਅੰਮ੍ਰਿਤਸਰ ਦੇ ਗੁਰੂ ਬਾਜ਼ਾਰ ਨਾਲ ਲੱਗਦੇ ਪ੍ਰਤਾਪ ਬਾਜ਼ਾਰ ਦੀ ਹੈ। ਇਸ ਸਬੰਧੀ ਦੁਕਾਨਦਾਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਕਤ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਵੀ ਹੋ ਗਈ।
ਇਸ ਸਬੰਧੀ ਗੱਲਬਾਤ ਕਰਦਿਆਂ ਵਪਾਰੀਆਂ ਦਾ ਕਹਿਣਾ ਕਿ ਪੁਲਿਸ ਵਲੋਂ ਕੀਤੀ ਗਈ ਇਹ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਅਧਿਕਾਰੀ ਵਲੋਂ ਜੋ ਦੁਕਾਨਦਾਰ ਦੇ ਥੱਪੜ ਮਾਰੇ ਗਏ ਹਨ, ਉਸ ਦੀ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜੇਕਰ ਮਾਮਲੇ 'ਚ ਕਾਰਵਾਈ ਨਾ ਹੋਈ ਤਾਂ ਉਹ ਡੀ.ਸੀ ਦਫ਼ਤਰ ਦਾ ਘਿਰਾਓ ਵੀ ਕਰਨਗੇ।
ਇਹ ਵੀ ਪੜ੍ਹੋ:ਬੇਅਦਬੀ ਮਾਮਲਾ: ਸਿੱਖ ਜਥੇਬੰਦੀਆਂ ਨੇ ਕੈਪਟਨ ਵੱਲੋਂ ਬਣਾਈ ਨਵੀਂ SIT ਨੂੰ ਨਕਾਰਿਆ
ਇਸ ਸਬੰਧੀ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਪੀੜ੍ਹਤ ਦੁਕਾਨਦਾਰ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਤੇ 50 ਲੱਖ ਦੀ ਮਦਦ ਦਾ ਐਲਾਨ