ਅੰਮ੍ਰਿਤਸਰ : ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੂਬੇ ਦੀ ਸਿਆਸਤ ਭਖਦੀ ਜਾ ਰਹੀ ਹੈ। ਇੰਨ੍ਹਾਂ ਚੋਣਾਂ ਵਿੱਚ ਅੰਮ੍ਰਿਤਸਰ ਪੂਰਬੀ ਵਿਧਾਨਸਭਾ ਹਲਕਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਚਰਚਾ ਦਾ ਵਿਸ਼ਾ ਬਣਨ ਦਾ ਕਾਰਨ ਪੰਜਾਬ ਦੇ ਦੋ ਦਿੱਗਜ਼ ਲੀਡਰ ਆਹਮੋ-ਸਾਹਮਣੇ ਹਨ। ਇਸ ਚੋਣ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਦਾ ਸਿਆਸੀ ਵੱਕਾਰ ਦਾਅ ’ਤੇ ਲੱਗਿਆ ਹੋਇਆ ਹੈ।
ਪਰਿਵਾਰ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੇ ਚੱਲਦਿਆਂ ਹੁਣ ਨਵਜੋਤ ਸਿੱਧੂ ਫਿਰ ਅੰਮ੍ਰਿਤਸਰ ਦੇ ਹਲਕਾ ਪੂਰਬੀ ਵਿਖੇ ਪ੍ਰਚਾਰ ਕਰਨ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਮਸ਼ੀਹ ਭਾਈਚਾਰੇ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਸਿੱਧੂ ਨੇ ਬਿਕਰਮ ਮਜੀਠੀਆ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਸਿੱਧੂ ਨੇ ਕਿਹਾ ਅਕਾਲੀ ਦਲ 25 ਸਾਲ ਸੂਬੇ ’ਤੇ ਰਾਜ ਕਰਨ ਦੇ ਦਾਅਵੇ ਕਰਦਾ ਸੀ। ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਦੇ ਘਰ ਰਾਜ ਨਹੀਂ ਜੋ ਪੰਜਾਬ ਉੱਪਰ ਰਾਜ ਕਰਨਗੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੂਰਬੀ ਵਿੱਚ ਮਜੀਠੀਆ 10 ਸਾਲ ਨਹੀਂ ਵੜ੍ਹਿਆ ਅਤੇ ਲੋਕ ਮਜੀਠੀਆ ਨੂੰ ਮੂੰਹ ਨਹੀਂ ਲਗਾਉਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਜੀਠੀਆ ਅਤੇ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂ ਸਿੱਧੂ ਨੂੰ ਹਰਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸਾਰੇ ਆਗੂਆਂ ਦੇ ਸੁਪਨਿਆਂ ਵਿੱਚ ਵੀ ਸਿੱਧੂ ਆਉਂਦਾ ਹੈ। ਨਾਲ ਹੀ ਉਨ੍ਹਾਂ ਕਿਹਾ ਇਸ ਸਾਰੇ ਆਗੂ ਇਸ ਕਰਕੇ ਡਰਦੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸਿੱਧੂ ਹੀ ਬਦਲਾਅ ਹੈ।
ਇਸਦੇ ਨਾਲ ਹੀ ਸਿੱਧੂ ਅਨਵਰ ਮਸੀਹ ਨੂੰ ਲੈਕੇ ਬਿਕਰਮ ਮਜੀਠੀਆ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਸਿੱਧੂ ਨੇ ਕਿਹਾ ਕਿ ਇਸ ਲਾਲਚ ਨੇ ਹੀ ਅਕਾਲੀ ਦਲ ਨੂੰ ਇੱਕ ਪਵਿੱਤਰ ਜਮਾਤ ਤੋਂ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਬਣਾ ਦਿੱਤਾ ਹੈ।
ਇਹ ਵੀ ਪੜ੍ਹੋ: ਸਿੱਧੂ ਅੰਦਾਜ਼ ’ਚ ਧੀ ਰਾਬੀਆ ਸਿੱਧੂ ਦਾ ਬਿਕਰਮ ਮਜੀਠੀਆ ’ਤੇ ਤਿੱਖਾ ਹਮਲਾ