ETV Bharat / state

ਪੰਜਾਬ ਵਿਚ ਲੱਗਣਾ ਚਾਹੀਦਾ ਹੈ ਰਾਸ਼ਟਰਪਤੀ ਰਾਜ: ਸ਼ਵੇਤ ਮਲਿਕ

ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਕਾਂਗਰਸ ਵੱਲੋਂ ਆਪਣੀ ਸਕਿਉਰਿਟੀ ਲੈਪਸ ਨਾ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਵੀ ਰਾਸ਼ਟਰਪਤੀ ਰਾਜ ਲਗਾਉਣ ਦੀ ਗੱਲ ਕੀਤੀ ਗਈ ਹੈ।

ਪੰਜਾਬ ਵਿਚ ਲੱਗਣਾ ਚਾਹੀਦਾ ਹੈ ਰਾਸ਼ਟਰਪਤੀ ਰਾਜ
ਪੰਜਾਬ ਵਿਚ ਲੱਗਣਾ ਚਾਹੀਦਾ ਹੈ ਰਾਸ਼ਟਰਪਤੀ ਰਾਜ
author img

By

Published : Jan 6, 2022, 11:03 PM IST

ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨ ਪੰਜਾਬ ਦਾ ਦੌਰਾ ਰੱਖਿਆ ਗਿਆ ਸੀ, ਜਿਸ ਦੌਰਾਨ ਉਨ੍ਹਾਂ ਵੱਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾਣੀ ਸੀ ਪਰ ਕਿਸਾਨਾਂ ਦੇ ਰੋਹ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੈਲੀ ਤੋਂ ਪਹਿਲਾਂ ਹੀ ਬੇਰੰਗ ਹੀ ਵਾਪਸ ਦਿੱਲੀ ਪਰਤਣਾ ਪਿਆ। ਜਿਸ ਤੋਂ ਬਾਅਦ ਪੰਜਾਬ ਤੇ ਸਿਆਸਤ ਪੂਰੀ ਤਰ੍ਹਾਂ ਭਖ਼ੀ ਹੋਈ ਹੈ।

ਰਾਸ਼ਟਰਪਤੀ ਰਾਜ ਲਗਾਉਣ ਦੀ ਕੀਤੀ ਗਈ ਹੈ ਗੱਲ

ਉਥੇ ਹੀ ਦੂਸਰੇ ਪਾਸੇ ਭਾਜਪਾ ਵੱਲੋਂ ਲਗਾਤਾਰ ਹੀ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਕਾਂਗਰਸ ਵੱਲੋਂ ਆਪਣੀ ਸਕਿਉਰਿਟੀ ਲੈਪਸ ਨਾ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਵੀ ਰਾਸ਼ਟਰਪਤੀ ਰਾਜ ਲਗਾਉਣ ਦੀ ਗੱਲ ਕੀਤੀ ਗਈ ਹੈ।

ਪੰਜਾਬ ਵਿਚ ਲੱਗਣਾ ਚਾਹੀਦਾ ਹੈ ਰਾਸ਼ਟਰਪਤੀ ਰਾਜ

ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਨੂੰ ਵਾਪਸ ਦਿੱਲੀ ਪਰਤਣਾ ਪਿਆ

ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਜੋ ਸੌਗਾਤਾਂ ਦੇਣੀਆਂ ਸਨ ਉਹ ਪੋਸਟਪੋਨ ਕੀਤੀਆਂ ਗਈਆਂ ਹਨ ਰੱਦ ਨਹੀਂ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਦਾ ਸ਼ਵੇਤ ਮਲਿਕ ਦਾ, ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਕਰੋੜਾਂ ਰੁਪਏ ਦਾ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾਣੀ ਸੀ, ਪਰ ਪ੍ਰਦਰਸ਼ਨਕਾਰੀਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਨੂੰ ਵਾਪਸ ਦਿੱਲੀ ਪਰਤਣਾ ਪਿਆ।

ਦੇਸ਼ ਦੇ ਪ੍ਰਧਾਨ ਅਤੇ ਇੱਕ ਵਾਰ ਫਿਰ ਤੋਂ ਆਉਣਗੇ ਪੰਜਾਬ

ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਅਤੇ ਇੱਕ ਵਾਰ ਫਿਰ ਤੋਂ ਪੰਜਾਬ 'ਚ ਆਉਣਗੇ ਤਾਂ ਇਹ ਐਲਾਨ ਵੀ ਕੀਤੇ ਜਾਣਗੇ। ਉੱਥੇ ਹੀ ਸ਼ਵੇਤ ਮਲਿਕ ਨੇ ਕਿਹਾ ਕਿ ਜੋ ਨਵਜੋਤ ਸਿੰਘ ਸਿੱਧੂ ਵੱਲੋਂ ਬਿਆਨ ਦਿੱਤਾ ਜਾ ਰਿਹਾ ਹੈ। ਉਸ ਦੀ ਉਹ ਬਿਲਕੁਲ ਚਿੰਤਾ ਨਹੀਂ ਕਰਦੇ ਕਿਉਂਕਿ ਨਵਜੋਤ ਸਿੰਘ ਸਿੱਧੂ ਇਕ ਪਾਕਿਸਤਾਨੀ ਏਜੰਟ ਹੈ ਅਤੇ ਪਾਕਿਸਤਾਨ ਦੇ ਲੋਕਾਂ ਦੇ ਹੀ ਨਾਅਰੇ ਮਾਰਦਾ ਹੈ।

ਕਾਂਗਰਸ ਪਾਰਟੀ ਦੇ ਵੱਲੋਂ ਪੰਜਾਬ ਦੇ ਹਾਲਾਤ ਕੀਤੇ ਜਾ ਰਹੇ ਹਨ ਬਦ ਤੋਂ ਬਦਤਰ

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵੱਲੋਂ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਕੀਤੇ ਜਾ ਰਹੇ ਹਨ ਜਿਸ ਲੜ੍ਹੀ ਦੇ ਤਹਿਤ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲੱਗਣਾ ਚਾਹੀਦਾ ਹੈ ਤਾਂ ਜੋ ਕਿ ਆਮ ਇਨਸਾਨ ਵੀ ਸੁਰੱਖਿਅਤ ਮਹਿਸੂਸ ਕਰੇ ਅਤੇ ਜੋ ਲੋਗ ਖੁੱਲ੍ਹ ਕੇ ਭਾਜਪਾ ਦੀ ਸਪੋਰਟ ਕਰਨਾ ਚਾਹੁੰਦੇ ਹਨ, ਉਨ੍ਹਾਂ ਦੀ ਮਦਦ ਮਿਲ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਰੈਲੀ 'ਤੇ ਜਾਣ ਵਾਲੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਰਾਹੀਂ ਰੋਕਿਆ ਗਿਆ ,ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਲੋਕ ਸੁਰੱਖਿਅਤ ਮਹਿਸੂਸ ਕਰਨ ਇਸੇ ਕਰਕੇ ਹੀ ਰਾਸ਼ਟਰਪਤੀ ਰਾਜ ਦੀ ਗੱਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: pm modi security breach inquiry: ਗ੍ਰਹਿ ਮੰਤਰਾਲੇ ਨੇ ਬਣਾਈ ਜਾਂਚ ਕਮੇਟੀ

ETV Bharat Logo

Copyright © 2024 Ushodaya Enterprises Pvt. Ltd., All Rights Reserved.