ਅੰਮ੍ਰਿਤਸਰ: ਅੰਮ੍ਰਿਤਸਰ ਵਾਤਾਵਰਣ ਦੇ ਸਾਇੰਸ ਤਕਨਾਲੋਜੀ ਸਿੱਖਿਆ ਮੰਤਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਗੁਰੂ ਕੇ ਪੰਜਾਬ ਤੇ ਮਿਹਰ ਭਰਿਆ ਹੱਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਹੁਤ ਉਮੀਦਾਂ ਹ ਜਿਨ੍ਹਾਂ ਨੇ ਸਾਡੀ ਸਰਕਾਰ ਬਣਾਈ ਹੈ। ਅਸੀਂ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਮਾਨਦਾਰੀ ਦੇ ਨਾਲ ਉਨ੍ਹਾਂ ਕਿਹਾ ਕਿ ਅਸੀਂ ਗਾਰੰਟੀ ਦਿੱਤੀ ਗਈ, 600 ਯੂਨਿਟ ਬਿਜਲੀ ਮੁਫਤ ਦਿੱਤੀ ਜਾਏਗੀ ਜੋ ਪੰਜਾਬ ਦੇ ਲੋਕਾਂ ਨੂੰ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਬਣਾਏ ਜਾਣਗੇ ਅਤੇ ਹੋਰ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਜੋ ਵਾਅਦਾ ਕੀਤਾ ਸੀ। ਉਹ ਵੀ ਪੂਰਾ ਕਰਨ ਜਾ ਰਹੇ ਹਾਂਮੀਤ ਹੇਅਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਵੀਆਂ ਨੌਕਰੀਆਂ ਵੀ ਕੱਢੀਆਂ ਹਨ ਤੇ ਕੱਚੇ ਮੁਲਾਜ਼ਮ ਪੱਕੇ ਵੀ ਕੀਤੇ ਹਨ। ਸਰਕਾਰੀ ਜ਼ਮੀਨਾਂ ਤੋਂ ਲੋਕਾਂ ਦੇ ਨਾਜਾਇਜ਼ ਕਬਜ਼ੇ ਛੁਡਵਾਏ ਹਨ। ਉਨ੍ਹਾਂ ਕਿਹਾ ਕਿ 1 ਕਰੋੜ ਰੁਪਏ ਸ਼ਹੀਦਾਂ ਦੇ ਨਾ ਦੇਣ ਜਾ ਰਹੇ ਹਾਂ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਅਜੇ 6 ਮਹੀਨੇ ਹੋਏ ਹਨ ਤੇ ਅਸੀਂ ਆਪਣੇ ਵਾਅਦੇ ਪੂਰੇ ਕਰਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜੇ 5 ਸਾਲ ਪਏ ਹਨ। ਪੰਜਾਂ ਸਾਲਾਂ ਵਿੱਚ ਪੰਜਾਬ ਦਾ ਨਕਸ਼ਾ ਬਦਲ ਕੇ ਰੱਖ ਦੇਵਾਂਗੇ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਕੇਂਦਰ ਚ ਸਰਕਾਰ ਹੈ। ਉਹ ਦੂਸਰੇ ਦੇਸ਼ਾਂ ਵਿੱਚ ਸਰਕਾਰਾਂ ਦੀ ਖ਼ਰੀਦ ਕਰ ਰਹੇ ਹਨ। ਉਹ ਸਾਰੇ ਪਾਸੇ ਆਪਣਾ ਰਾਜ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਬੀਜੇਪੀ ਕੋਲ ਜੇ MLA ਘਟਦੇ ਹਨ ਤਾਂ ਉਹ ਕਾਂਗਰਸ ਦੇ ਖ਼ਰੀਦ ਕੇ ਆਪਣੇ MLA ਪੂਰੇ ਕਰਦੀ ਹੈ। ਜੇਕਰ ਨਹੀਂ ਆਉਂਦੇ ਅਤੇ ਉਨ੍ਹਾਂ ਦਿੱਤੇCIB CID ਦੇ Ed ਦੇ ਰੇਡਾਂ ਪਵਾਉਂਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅੰਦੋਲਨ ਵਿੱਚੋਂ ਨਿਕਲੀ ਪਾਰਟੀ ਹੈ ਅਸੀਂ ਇਮਾਨਦਾਰ ਦੇ ਰਸਤੇ ਚੱਲਦਿਆਂ ਸੱਚ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਰਮਨ ਗਏ ਹਨ ਤੇ ਜਰਮਨ ਜਾ ਕੇ ਕੰਪਨੀ ਦੇ ਮਾਲਕਾਂ ਨਾਲ ਗੱਲ ਕੀਤੀ ਹੈ ਉਥੋਂ ਪ੍ਰਪੋਜ਼ਲ ਤਿਆਰ ਹੋਵੇਗਾ ਤੇ ਪੰਜਾਬ ਵਿੱਚ ਆਵੇਗਾ ਤੇ ਫਿਰ ਅਸੀਂ ਇਸ ਨੂੰ ਅਮਲੀ ਜਾਮਾ ਪਹਿਨਾਵਾਂਗੇ ਇਹ ਬਿਆਨ ਨੂੰ ਵਿਰੋਧੀ ਧਿਰਾਂ ਵੱਲੋਂ ਤੋੜ ਮਰੋੜ ਕੇ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਇੱਕ ਵਿਧਾਇਕ ਇੱਕ ਪੈਨਸ਼ਨ ਦੇ ਸਕੀਮ ਵਿੱਚ ਸੁਣਵਾਈ, ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ