ETV Bharat / state

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ 2 ਏਐਸਆਈ ਕੀਤੇ ਕਾਬੂ - ਨਾਰਕੋਟਿਕ ਸੈੱਲ ਅੰਮ੍ਰਿਤਸਰ

ਪੰਜਾਬ ਵਿਜੀਲੈਂਸ ਬਿਊਰੋ ਨੇ ਨਾਰਕੋਟਿਕ ਸੈੱਲ ਅੰਮ੍ਰਿਤਸਰ ਵਿਖੇ ਤਾਇਨਾਤ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਰਿਸ਼ਵਤ
ਰਿਸ਼ਵਤ
author img

By

Published : Mar 18, 2020, 9:24 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਨਾਰਕੋਟਿਕ ਸੈੱਲ ਅੰਮ੍ਰਿਤਸਰ ਵਿਖੇ ਤਾਇਨਾਤ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਜੇਸ਼ ਬੱਬਰ ਦੀ ਸ਼ਿਕਾਇਤ 'ਤੇ ਏ.ਐਸ.ਆਈ. ਤਿਲਕ ਸਿੰਘ ਤੇ ਪ੍ਰਗਟ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਵੇਂ ਦੋਸ਼ੀ ਏ.ਐਸ.ਆਈ ਸ਼ਿਕਾਇਤ ਕਰਤਾ ਦੇ ਭਰਾ ਕੋਲੋਂ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਸਬੰਧੀ ਸ਼ਿਕਾਇਤ ਕਰਤਾ ਦੇ ਭਰਾ ਵਿਰੁੱਧ ਨਸ਼ੀਲੇ ਪਦਾਰਥਾਂ ਸਬੰਧੀ ਇਕ ਹੋਰ ਕੇਸ ਦਰਜ ਨਾ ਕਰਨ ਦੇ ਬਦਲੇ ਵਿੱਚ 20,000 ਰੁਪਏ ਦੀ ਮੰਗ ਕਰ ਰਹੇ ਸਨ ਅਤੇ ਸੌਦਾ 15,000 ਰੁਪਏ ਵਿੱਚ ਤੈਅ ਹੋਇਆ ਸੀ।

ਸ਼ਿਕਾਇਤ ਕਰਤਾ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਵੇਂ ਦੋਸ਼ੀ ਏਐਸਆਈ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤ ਕਰਤਾ ਕੋਲੋਂ 15,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.