ਚੰਡੀਗੜ੍ਹ: ਪੰਜਾਬ ਵਿੱਚ ਅੱਜ ਮਾਝਾ,ਮਾਲਵਾ ਅਤੇ ਦੋਆਬਾ ਅੰਦਰ ਕਈ ਜ਼ਿਲ੍ਹਿਆਂ ਵਿੱਚ ਮੁੜ ਬਰਸਾਤ ਨੇ ਦਸਤਕ ਦਿੱਤੀ। ਸ਼ਨਿੱਚਰਵਾਰ ਦੀ ਸਵੇਰ ਨੂੰ ਅਚਾਨਕ ਕਾਲੇ ਬੱਦਲਾਂ ਨੇ ਕਈ ਜ਼ਿਲ੍ਹਿਆਂ ਨੂੰ ਢੱਕ ਲਿਆ ਜਿਸ ਤੋਂ ਬਾਅਦ ਬੱਦਲਾਂ ਦੀ ਗਰਜ ਅਤੇ ਅਸਮਾਨੀ ਬਿਜਲੀ ਦੇ ਨਾਲ (Rain with sky lightning) ਮੀਂਹ ਪਿਆ। ਦੱਸ ਦਈਏ ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਆਉਣ ਵਾਲੇ ਸਮੇਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਰਾਤ ਦੇ ਮੀਂਹ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਭਵਿੱਖਬਾਣੀ: ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਪਟਿਆਲਾ, ਮੁਹਾਲੀ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਕਪੂਰਥਲਾ, ਤਰਨਤਾਰਨ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ ਮੀਂਹ ਪਿਆ।
- School Girl Jump From Third Floor: ਵਿਦਿਆਰਥਣ ਨੇ ਨਿੱਜੀ ਸਕੂਲ ਦੀ ਛੱਤ ਤੋਂ ਮਾਰੀ ਛਾਲ, ਗੰਭੀਰ ਜ਼ਖ਼ਮੀ, ਸਕੂਲ ਪ੍ਰਸਾਸ਼ਨ 'ਤੇ ਲਾਪਰਵਾਹੀ ਦੇ ਇਲਜ਼ਾਮ
- Canada Advise Pannu: ਕੈਨੇਡਾ ਦੇ ਰੱਖਿਆ ਮੰਤਰੀ ਨੇ ਖਾਲਿਸਤਾਨੀ ਗੁਰਪਤਵੰਤ ਪੰਨੂ ਨੂੰ ਦਿੱਤੀ ਨਸੀਹਤ, ਕਿਹਾ-ਇੱਥੇ ਨਫਰਤ ਫੈਲਾਉਣ ਵਾਲਿਆਂ ਲਈ ਨਹੀਂ ਕੋਈ ਥਾਂ
- Murder in Ropar: ਦੋ ਧਿਰਾਂ ਦੇ ਝਗੜੇ ਨੇ ਧਾਰਿਆ ਖੂਨੀ ਰੂਪ, ਇੱਕ ਨੌਜਵਾਨ ਦਾ ਹੋਇਆ ਕਤਲ, ਪੁਲਿਸ ਨੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
ਐਤਵਾਰ ਵੀ ਹੋ ਸਕਦਾ ਹੈ ਮੀਂਹ: ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ 50-60 ਫੀਸਦੀ ਹੈ। ਐਤਵਾਰ ਨੂੰ ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਵੀਰਵਾਰ ਤੱਕ ਪੰਜਾਬ 'ਚ ਮੀਂਹ ਦਾ ਅਲਰਟ ਨਹੀਂ ਹੈ ਪਰ ਵੀਰਵਾਰ ਤੋਂ ਇੱਕ ਵਾਰ ਫਿਰ ਤੋਂ ਮੌਸਮ 'ਚ ਬਦਲਾਅ ਹੋਵੇਗਾ। ਦੱਸ ਦਈਏ ਇਕੱਲੇ ਪੰਜਾਬ ਵਿੱਚ ਮੀਂਹ ਨਹੀਂ ਪਿਆ। ਨਾਲ ਲੱਗਦੇ ਗੁਆਢੀ ਸੂਬਿਆਂ ਹਿਮਾਚਲ ਅਤੇ ਹਰਿਆਣਾ ਵਿੱਚ ਵੀ ਮੀਂਹ ਵਰਿਆ ਹੈ। ਇਸ ਤੋਂ ਇਲਾਵਾ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਮੀਂਹ ਪਿਆ।