ਚੰਡੀਗੜ੍ਹ: ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ (Punjabi Singer Gurmeet Bawa) 77 ਸਾਲ ਦੀ ਉਮਰ ’ਚ ਇਸ ਦੁਨੀਆ ਨੂੰ ਅਲਵੀਦਾ ਕਹਿ ਗਏ ਹਨ। ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਨਾਲ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਮੀਤ ਬਾਵਾ ਨੇ ਅੰਮ੍ਰਿਤਸਰ ’ਚ ਆਖਿਰੀ ਸਾਹ ਲਏ ਸਨ। 77 ਸਾਲ ਦੀ ਉਮਰ ’ਚ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨੇ 45 ਸੈਕਿੰਡ ’ਚ ਲੰਬੀ ਹੇਕ ਲਾਉਣ ਦਾ ਰਿਕਾਰਡ ਬਣਾਇਆ ਸੀ। ਉਨ੍ਹਾਂ ਨੂੰ ਰਾਸ਼ਟਰਪਤੀ ਐਵਾਰਡ ਸਣੇ ਕਈ ਹੋਰ ਐਵਾਰਡਾਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ
ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਪਿਛਲੇ ਲੰਬੇ ਸਮੇਂ ਤੋਂ ਆਈਵੀਵਾਈ ਹਸਪਤਾਲ ਚ ਦਾਖਿਲ ਸੀ। ਜਿਨ੍ਹਾਂ ਨੇ ਅੱਜ 21 ਨਵੰਬਰ ਨੂੰ ਆਖਿਰੀ ਸਾਹ ਲਏ। ਭਲਕੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਪੰਜਾਬੀ ਗਾਇਕ ਕਾਫੀ ਸਮੇਂ ਤੋਂ Ivy ਹਸਪਤਾਲ ਵਿੱਚ ਦਾਖਿਲ ਸੀ ਅੱਜ ਉਨ੍ਹਾਂ ਸਵੇਰੇ ਅੰਤਿਮ ਸਾਹ ਲਿਆ ਕਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ
ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਟਵੀਟ ਰਾਹੀ ਦੁੱਖ ਜਾਹਿਰ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਰਮੀਤ ਬਾਵਾ ਜੀ ਦੇ ਦੇਹਾਂਤ ਦੀ ਖ਼ਬਰ ਸੁਣਕੇ ਦੁੱਖੀ ਹਾਂ। ਪੰਜਾਬੀ ਲੋਕ ਸੰਗੀਤ ਚ ਉਨ੍ਹਾਂ ਦਾ ਨਾ ਦੱਸਣਯੋਗ ਯੋਗਦਾਨ ਹੈ। ਮੇਰੀਆਂ ਦਿਲੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ।
ਲੰਬੀ ਹੇਕ ਲਈ ਜਾਣੀ ਜਾਂਦੀ ਸੀ ਗੁਰਮੀਤ ਬਾਵਾ
ਦੂਜੇ ਪਾਸੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ ਜਿਸ ਨੇ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।
ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾਂ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਹ ਵੀ ਪੜੋ: ਕਿਸਾਨ ਅੰਦੋਲਨ 'ਚ ਮਾਰੇ ਗਏ ਕਿਸਾਨਾਂ ਨੂੰ ਮੁਆਵਜਾ ਦੇਵੇਂ ਸਰਕਾਰ: ਸ਼ਬਾਨਾ ਆਜ਼ਮੀ