ਅੰਮ੍ਰਿਤਸਰ : ਆਪਣੇ ਚੰਗੇ ਭਵਿੱਖ ਨੂੰ ਲੈਕੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਅੰਮ੍ਰਿਤਸਰ ਦੇ ਦੋ ਨੌਜਵਾਨ ਏਜੰਟ ਦੇ ਧੋਖੇ ਦਾ ਸ਼ਿਕਾਰ ਹੋਏ ਇੰਡੋਨੇਸ਼ੀਆ ਵਿੱਚ ਫਸ ਗਏ। ਵਿਦੇਸ਼ ਵਿੱਚ ਏਜੰਟ ਨੇ ਉਨ੍ਹਾਂ ਨੂੰ ਉਥੋਂ ਦੇ ਕਰਿੰਦਿਆਂ ਨਾਲ ਮਿਲ ਕੇ ਝੂਠੇ ਕਤਲ ਕੇਸ ਵਿੱਚ ਫਸਾ ਦਿੱਤਾ, ਜਿਸ ਕਾਰਨ ਉਹ ਉਥੇ ਸਖਤ ਧਾਰਾਵਾਂ ਤਹਿਤ ਜੇਲ੍ਹ ਕੱਟ ਰਹੇ ਹਨ। ਇਸ ਸਬੰਧੀ ਪਰਿਵਾਰ ਵੱਲੋਂ ਸਮਾਜ ਸੇਵੀਆਂ ਤੇ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਵਿਦੇਸ਼ ਵਿਚੋਂ ਵਾਪਸ ਲਿਆਉਣ ਵਿੱਚ ਉਨ੍ਹਾਂ ਮਦਦ ਕੀਤੀ ਜਾਵੇ।
ਪਰਿਵਾਰ ਵੱਲੋਂ ਸਰਕਾਰੀ ਅਧਿਕਾਰੀਆਂ ਤਕ ਪਹੁੰਚ : ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਦੇਸ਼ ਵਿੱਚ ਫਸੇ ਨੌਜਵਾਨਾਂ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਸਰਕਾਰੀ ਤੇ ਪ੍ਰਸ਼ਾਸਕੀ ਅਧਿਕਾਰੀ ਤਕ ਪਹੁੰਚ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੇ ਬੱਚੇ ਸਹੀ ਸਲਾਮਤ ਵਾਪਸ ਆ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਪਰਿਵਾਰ ਨੇ ਮੰਗ ਕੀਤੀ ਕਿ ਭਗਵੰਤ ਮਾਨ ਉਨ੍ਹਾਂ ਦੇ ਮਾਮਲੇ ਵਿੱਚ ਦਖਲ ਦੇ ਕੇ ਉਨ੍ਹਾਂ ਦੀ ਗੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਕ ਪਹੁੰਚਾਉਣ ਤਾਂ ਜੋ ਉਨ੍ਹਾਂ ਦੇ ਬੱਚੇ ਘਰ ਪਰਤ ਸਕਣ।
ਏਜੰਟ ਨੇ ਪਰਿਵਾਰ ਨੂੰ ਵਰਗਲਾ ਕੇ ਬੱਚਿਆਂ ਨੂੰ ਫਸਾਇਆ : ਨੌਜਵਾਨਾਂ ਦੇ ਪਰਿਵਾਰਕ ਮੈਂਬਰਾ ਨੇ ਕਿਹਾ ਕਿ ਸਾਡੇ ਬੱਚਿਆਂ ਨੂੰ ਏਜੰਟ ਵੱਲੋ ਗਲਤ ਤਰੀਕੇ ਨਾਲ ਫਸਾਇਆ ਗਿਆ ਹੈ ਜਿਥੇ ਉਹਨਾਂ Gਤੇ ਝੂਠੇ ਕਤਲ ਕੇਸ ਪਾ ਦਿਤ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਉਥੇ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਉਨ੍ਹਾਂ ਨੂੰ ਉਥੇ ਸਹੀ ਤਰੀਕੇ ਨਾਲ ਨਾ ਤਾਂ ਰੋਟੀ ਮਿਲ ਰਹੀ ਹੈ ਤੇ ਦੂਜਾ ਉਨ੍ਹਾਂ ਦੀ ਜ਼ੁਬਾਨ ਵੀ ਵੱਖਰੀ ਹੋਣ ਕਾਰਨ ਨਾ ਤਾਂ ਉਨ੍ਹਾਂ ਨੂੰ ਨੌਜਵਾਨਾਂ ਦੀ ਸਮਝ ਆਉਂਦੀ ਹੈ ਤੇ ਨਾ ਹੀ ਨੌਜਵਾਨਾਂ ਨੂੰ ਉਨ੍ਹਾਂ ਦੀ। ਉਨ੍ਹਾਂ ਕਿਹਾ ਕਿ ਉਥੋਂ ਦੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਉਤੇ ਬਹੁਤ ਤਸ਼ੱਦਦ ਕੀਤਾ ਜਾ ਰਿਹਾ ਹੈ।
ਪਰਿਵਾਰ ਨੇ ਕਿਹਾ ਕਿ ਇੰਡੋਨੇਸ਼ੀਆ ਵਿੱਚ ਵਕੀਲਾਂ ਦੇ ਪੈਸੇ ਦੇਣ ਤੋਂ ਉਹ ਅਸਮਰਥ ਹਨ। ਉਨ੍ਹਾਂ ਸਮਾਜਸੇਵੀ ਸੰਸਥਾਵਾਂ ਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਵਿੱਤੀ ਮਦਦ ਕੀਤੀ ਜਾਵੇ। ਤਾਂ ਜੋ ਸਾਡੇ ਸਹੀ ਸਲਾਮਤ ਘਰ ਵਾਪਸ ਆ ਸਕਣ।