ਅੰਮ੍ਰਿਤਸਰ : ਕਾਰੋਬਾਰੀ ਚੱਢਾ ਪਰਿਵਾਰ ਇੱਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰਦਾ ਹੋਇਆ ਨਜ਼ਰ ਆ ਰਿਹਾ ਹੈ ਕਿਉਂਕਿ ਬੀਤੇ ਕੁਝ ਦਿਨ ਪਹਿਲਾਂ ਚੱਢਾ ਪਰਿਵਾਰ ਵੱਲੋਂ ਇੱਕ ਪਰਿਵਾਰ ਉੱਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਉਸ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਜਿਸ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਹੁਣ ਉਹ ਗੁਰਪ੍ਰੀਤ ਸਿੰਘ ਨਾਂ ਦਾ ਡਰਾਈਵਰ ਚੱਢਾ ਪਰਿਵਾਰ ਖਿਲਾਫ ਬੋਲ ਰਿਹਾ ਹੈ। ਉਸ ਵੱਲੋਂ ਚੱਢਾ ਪਰਿਵਾਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੁਝ ਪੈਸਿਆਂ ਦੇ ਲਾਲਚ ਕਰਕੇ ਉਸ ਉਸ ਨੂੰ ਮਾਮਲਾ ਦਰਜ ਕਰਵਾਉਣ ਲਈ ਵਰਤਿਆ ਗਿਆ ਹੈ। ਹਾਲਾਂਕਿ ਜਦੋਂ ਦੂਸਰੇ ਪਰਿਵਾਰ ਦੇ ਮੈਂਬਰਾਂ ਦੇ ਘਰ ਕਾਫੀ ਮੁਸ਼ਕਿਲਾਂ ਆਉਣ ਤੋਂ ਬਾਅਦ ਉਸਦਾ ਮਨ ਉਹਨਾਂ ਦੇ ਲਈ ਬਦਲ ਚੁੱਕਾ ਹੈ ਅਤੇ ਉਹ ਉਹਨਾਂ ਦੇ ਹੱਕ ਦੇ ਵਿੱਚ ਨਿਤਰਦਾ ਹੋਇਆ ਨਜ਼ਰ ਆ ਰਿਹਾ ਹੈ। ਹਾਲਾਂਕਿ ਚੱਢਾ ਪਰਿਵਾਰ ਦਾ ਕਹਿਣਾ ਹੈ ਕਿ ਇਹ ਡਰਾਈਵਰ ਗੁਰਪ੍ਰੀਤ ਸਿੰਘ ਨਸ਼ੇ ਦਾ ਆਦੀ ਹੈ ਅਤੇ ਹੁਣ ਪੈਸਿਆਂ ਖਾਤਰ ਉਨ੍ਹਾਂ ਨੂੰ ਬਲੈਕਮੇਲ ਕਰ ਰਿਹਾ ਹੈ।
ਡਰਾਇਵਰ ਨੇ ਕੀਤੀ ਪ੍ਰੈੱਸ ਕਾਨਫਰੰਸ : ਡਰਾਇਵਰ ਗੁਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਗੰਭੀਰ ਇਲਜ਼ਾਮ ਲਗਾਏ ਹਨ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਚੱਢਾ ਪਰਿਵਾਰ ਵੱਲੋਂ ਜਾਣ ਬੁਝ ਕੇ ਉਸਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਸ ਵੱਲੋਂ ਜੋ ਸ਼ਿਕਾਇਤ ਕਰਵਾਈ ਗਈ ਸੀ ਉਹ ਵੀ ਸਰਾਸਰ ਝੂਠੀ ਸੀ। ਉਹਨਾਂ ਕਿਹਾ ਕਿ ਜੋ ਸੱਟ ਮੇਰੇ ਹੱਥ ਉੱਤੇ ਲਗਾਏ ਗਈ ਸੀ ਉਹ ਇੱਕ ਸੋਚੀ ਸਮਝੀ ਸਾਜਿਸ਼ ਦੇ ਤਹਿਤ ਲਗਾਈ ਗਈ ਸੀ ਤਾਂ ਜੋ ਉਹਨਾਂ ਦੇ ਖਿਲਾਫ ਮਾਮਲਾ ਦਰਜ ਹੋ ਸਕੇ। ਉਹਨਾਂ ਕਿਹਾ ਕਿ ਜਦੋਂ ਦੂਜੀ ਧਿਰ ਦੇ ਪਰਿਵਾਰ ਦੇ ਘਰ ਮੁਸ਼ਕਿਲਾਂ ਆਈਆਂ ਤਾਂ ਉਸਨੂੰ ਸੱਚ ਬੋਲ਼ਣਾ ਪੈ ਰਿਹਾ ਹੈ। ਉਸਨੇ ਪੁਲਿਸ ਪ੍ਰਸ਼ਾਸਨ ਨੂੰ ਚੱਢਾ ਪਰਿਵਾਰ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ ਅਤੇ ਕਿਹਾ ਗਿਆ ਹੈ ਕਿ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਚੱਢਾ ਪਰਿਵਾਰ ਨੇ ਕਿਹਾ ਕਿ ਗੁਰਪ੍ਰੀਤ ਵੱਲੋਂ ਜੋ ਵੀ ਕਿਹਾ ਜਾ ਰਿਹਾ ਉਹ ਸਰਾਸਰ ਗਲਤ ਹੈ। ਕਿਉਂਕਿ ਗੁਰਪ੍ਰੀਤ ਵੱਲੋਂ ਖੁਦ ਹੀ ਉਹਨਾਂ ਨੂੰ ਪੈਸਿਆਂ ਦੀ ਮੰਗ ਨੂੰ ਲੈ ਕੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਸੀ ਕਿ ਉਸ ਨੂੰ ਪੈਸੇ ਦਿੱਤੇ ਜਾਣ। ਉਹਨਾਂ ਨੇ ਕਿਹਾ ਕਿ ਜੇਕਰ ਗੁਰਪ੍ਰੀਤ ਸਿੰਘ ਦਾ ਉਸ ਹੋਟਲ ਕਾਰੋਬਾਰੀਆਂ ਦੇ ਨਾਲ ਕੋਈ ਵੀ ਲੈਣਾ ਦੇਣਾ ਨਹੀਂ ਹੈ ਤਾਂ ਉਸਨੂੰ ਘਰ ਦੀਆਂ ਅੰਦਰੂਨੀ ਗੱਲਾਂ ਕਿਵੇਂ ਪਤਾ ਹਨ। ਉਹਨਾਂ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।
- SGPC Delegation Meet Rajoana: ਰਾਜੋਆਣਾ ਨਾਲ ਮੁਲਾਕਾਤ ਨੂੰ ਲੈ ਕੇ ਬਵਾਲ ! ਜੇਲ੍ਹ ਪ੍ਰਸ਼ਾਸਨ ਨੇ ਅਕਾਲੀ ਦਲ ਵਫ਼ਦ ਨੂੰ ਮਿਲਣ ਤੋਂ ਰੋਕਿਆ
- ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ, ਹਰਿਆਣਾ ਤੋਂ ਜਥੇ ਦੇ ਨਾਲ ਗਿਆ ਸੀ ਮੱਥਾ ਟੇਕਣ
- ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ
ਇਸ ਮਾਮਲੇ ਵਿੱਚ ਅੰਮ੍ਰਿਤਸਰ ਨੌਰਥ ਦੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਪ੍ਰਭਦੀਪ ਸਿੰਘ ਚੱਢਾ ਅਤੇ ਉਸਦੇ ਡਰਾਈਵਰ ਦੇ ਉੱਪਰ ਲਾਰੈਂਸ ਰੋਡ ਦੇ ਉੱਪਰ ਹਮਲਾ ਜਰੂਰ ਹੋਇਆ ਸੀ। ਉਸ ਮਾਮਲੇ ਦੇ ਵਿੱਚ ਅਣਪਛਾਤੇ ਵਿਅਕਤੀਆਂ ਉੱਤੇ ਮਾਮਲਾ ਦਰਜ ਕਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਪਰ ਹੁਣ ਪ੍ਰਭਦੀਪ ਸਿੰਘ ਚੱਢਾ ਦੇ ਡਰਾਈਵਰ ਵੱਲੋਂ ਜੋ ਇਲਜ਼ਾਮ ਲਗਾਏ ਜਾ ਰਹੇ ਹਨ, ਉਸ ਬਾਰੇ ਹਾਲੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਨਹੀਂ ਆਈ ਹੈ। ਸ਼ਿਕਾਇਤ ਆਉਂਦੀ ਹੈ ਤਾਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ।