ਅੰਮ੍ਰਿਤਸਰ: ਪੰਜਾਬ ਵਿੱਚ ਤੂੜੀ ਦੀ ਕਿੱਲਤ (Straw shortage in Punjab) ਲਗਾਤਾਰ ਵੱਧ ਦੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਛੋਟੇ ਕਿਸਾਨ ਅਤੇ ਬੇਜ਼ਮੀਨੇ ਪਸ਼ੂ ਪਾਲਕ ਤੂੜੀ ਦੀਆਂ ਵੱਧ ਰਹੀਆਂ ਕੀਮਤਾਂ ਤੋਂ ਪ੍ਰੇਸ਼ਾਨ ਹਨ। ਉੱਥੇ ਹੀ ਡੇਅਰੀ ਚਾਲਕਾਂ ਨੂੰ ਵੀ ਤੂੜੀ ਨੂੰ ਲੈਕੇ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨੂੰ ਲੈਕੇ ਪੂਰੇ ਪੰਜਾਬ ਵਿੱਚ ਡੇਅਰੀ ਚਾਲਕਾਂ (Dairy operators in Punjab) ਵੱਲੋਂ ਫੈਕਟਰੀਆਂ ਵਿੱਚ ਜਾਣ ਵਾਲੀ ਤੂੜੀ ਜਾ ਫਿਰ ਪੰਜਾਬ ਤੋਂ ਬਾਹਰ ਜਾਣ ਵਾਲੀ ਤੂੜੀ ਦੀਆਂ ਟਰਾਲੀਆਂ ਅਤੇ ਟਰੱਕਾਂ ਨੂੰ ਘੇਰਿਆ ਜਾ ਰਿਹਾ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਅੰਮ੍ਰਿਤਸਰ ਦੇ ਝਬਾਲ ਰੋਡ (Jhabal Road, Amritsar) ਤੋਂ ਸਾਹਮਣੇ ਆਈਆਂ ਹਨ। ਜਿੱਥੇ ਡੇਅਰੀ ਚਾਲਕਾਂ ਵੱਲੋਂ ਤੂੜੀ ਨਾਲ ਭਰੇ ਟਰੱਕ ਰੋਕੇ ਗਏ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਡੇਅਰੀ ਚਾਲਕ ਜਗਮਿੰਦਰ ਸਿੰਘ ਨੇ ਦੱਸਿਆ ਕਿ ਉਹ ਇੱਕ ਡੇਅਰੀ ਚਾਲਕ ਹੈ। ਉਨ੍ਹਾਂ ਦੱਸਿਆ ਉਹ ਪਿਛਲੇ ਲੰਬੇ ਸਮੇਂ ਤੋਂ ਪਸ਼ੂ ਪਾਲਣ ਦਾ ਕੰਮ (Animal husbandry work) ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਤੂੜੀ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਉਹ ਕਾਫ਼ੀ ਪ੍ਰੇਸ਼ਾਨ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਪੰਜਾਬ ਦੀ ਤੂੜੀ ਨੂੰ ਪੰਜਾਬ ਤੋਂ ਬਾਹਰ ਨਾ ਜਾਣ ਦੇਣ।
ਇਹ ਵੀ ਪੜ੍ਹੋ: ਸ਼ੱਕੀ ਦਹਿਸ਼ਤਗਰਦ ਭੁਪਿੰਦਰ ਦੇ ਘਰ ਵੱਡੀ ਗਿਣਤੀ ’ਚ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ , ਕੀ ਬੋਲੇ ਪਿੰਡ ਵਾਸੀ ?
ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ (Deputy Commissioner) ਨੂੰ ਵੀ ਮੰਗ ਪੱਤਰ ਸੌਂਪਿਆ ਹੈ। ਜਿਸ ਵਿੱਚ ਉਨ੍ਹਾਂ ਨੇ ਤੂੜੀ ਨੂੰ ਫੈਕਟਰੀਆਂ ਵਿੱਚ ਜਾਣ ਅਤੇ ਪੰਜਾਬ ਦੀ ਤੂੜੀ ਨੂੰ ਪੰਜਾਬ ਤੋਂ ਬਾਹਰ ਜਾਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਦੀ ਤੂੜੀ ਨੂੰ ਫੈਕਟਰੀਆਂ ਅਤੇ ਪੰਜਾਬ ਤੋਂ ਬਾਹਰ ਜਾਣ ‘ਤੇ ਰੋਕ ਲਗਾਈ ਗਈ ਹੈ, ਪਰ ਫਿਰ ਵੀ ਲਗਾਤਾਰ ਤੂੜੀ ਫੈਕਟਰੀਆਂ ਅਤੇ ਪੰਜਾਬ ਤੋਂ ਬਾਹਰ ਜਾ ਰਹੀ ਹੈ।
ਉਧਰ ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਫ਼ਸਰ ਬਲਵਿੰਦਰ ਸਿੰਘ ਨੇ ਕਿਹਾ ਕਿ ਕੁਝ ਤੂੜੀ ਨਾਲ ਭਰੇ ਟਰੱਕਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ, ਜੋ ਤੂੜੀ ਨੂੰ ਕਿਸੇ ਹੋ ਥਾਂ ‘ਤੇ ਲੈਕੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਨੌਕਰੀਆਂ ਨੂੰ ਲੈਕੇ ਜਾਰੀ ਇਸ਼ਤਿਹਾਰ ’ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ, ਕਹੀਆਂ ਇਹ ਵੱਡੀਆਂ ਗੱਲਾਂ