ਅੰਮ੍ਰਿਤਸਰ: ਜ਼ਿਲ੍ਹੇ ਦੇ ਥਾਣਾ ਗੇਟ ਹਕੀਮਾਂ ਦੇ ਅਧੀਨ ਆਉਂਦੇ ਛੋਟੇ ਹਰੀਪੁਰੇ ਦੇ ਰੇਲਵੇ ਸਿਗਨਲ ਕੋਲ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋ ਇੱਕ ਮਾਮੂਲੀ ਬਹਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਕੁਝ ਨੌਜਵਾਨ ਤਾਸ਼ ਖੇਡ ਰਹੇ ਸੀ ਇਸ ਦੌਰਾਨ ਮਾਮੂਲੀ ਤਕਰਾਰ ਹੋ ਗਈ, ਇਹ ਤਕਰਾਰ ਇੰਨੀ ਜਿਆਦਾ ਵਧ ਗਈ ਕਿ ਇੱਕ ਨੌਜਵਾਨ ਘਰੋਂ ਤੇਜ਼ਧਾਰ ਹਥਿਆਰ ਲੈ ਕੇ ਆ ਗਿਆ ਅਤੇ ਦੂਜੇ ਨੌਜਵਾਨ ਤੇ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ਚ ਜਦੋਂ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਉੱਥੇ ਉਸਨੂੰ ਮ੍ਰਿਤ ਐਲਾਨ ਦਿੱਤਾ।
ਮਾਮਲੇ ਸਬੰਧੀ ਮ੍ਰਿਤਕ ਦੀ ਮਾਤਾ ਨੇ ਪੁਲਿਸ ਪ੍ਰਸ਼ਾਸ਼ਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਨਾਲ ਹੀ ਮੁਲਜ਼ਮਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜਾਂਚ ਅਧਿਕਾਰੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਮਾਮੂਲੀ ਤਕਰਾਰ ਦੌਰਾਨ ਰੋਬਟ ਨਾਂ ਦੇ ਨੌਜਵਾਨ ’ਤੇ ਇੱਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਮੁੰਹ ਅਤੇ ਛਾਤੀ ’ਤੇ ਹਮਲਾ ਕੀਤਾ ਸੀ ਜਿਸ ਕਾਰਨ ਉਹ ਜ਼ਖਮੀ ਹੋ ਗਿਆ ਹੈ। ਜਿਸਨੂੰ ਜਦੋ ਹਸਪਤਾਲ ਚ ਭਰਤੀ ਕਰਵਾਇਆ ਗਿਆ ਤਾਂ ਉਸਦੀ ਮੌਤ ਹੋ ਗਈ। ਫਿਲਹਾਲ ਉਨ੍ਹਾਂ ਵੱਲੋਂ ਮਾਮਲਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: Four persons murder case: ਤਿੰਨਾਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ