ਅੰਮ੍ਰਿਤਸਰ: ਅਜਨਾਲਾ ਦਾ ਸਰਕਾਰੀ ਸਿਵਲ ਹਸਪਤਾਲ ਵਿੱਚ ਦਵਾਈਆਂ ਦੀ ਘਾਟ (medicine shortage) ਕਾਰਨ ਮਰੀਜ਼ਾ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁੱਤਿਆਂ ਦੇ ਕੱਟਣ ਨਾਲ ਹੋਣ ਵਾਲੇ ਇਨਫੈਕਸ਼ਨ ਨੂੰ ਰੋਕਣ ਲਈ ਹਸਪਤਾਲ ਵਿੱਚ ਰੈਬੀਜ਼ ਵੈਕਸੀਨ ਵੀ ਖ਼ਤਮ ਚੁੱਕੀ (Rabies vaccine shortage in Ajnala hospital) ਹੈ, ਜਿਸ ਕਾਰਨ ਮਰੀਜ਼ ਖੱਜਲ ਖੁਆਰ ਹੋ ਰਹੇ ਹਨ। ਕੁੱਤੇ ਦੇ ਕੱਟਣ ਤੋਂ ਬਾਅਦ ਲਗਾਏ ਜਾਣ ਵਾਲੀ ਰੈਬੀਜ਼ ਵੈਕਸੀਨ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਨੂੰ ਮੁਫਤ ਦਿੱਤੀ ਜਾਂਦੀ ਹੈ। ਪਰ ਹਸਪਤਾਲ ਵਿੱਚ ਇਸ ਟੀਕੇ ਦੀ ਘਾਟ ਕਾਰਨ ਲੋਕਾਂ ਨੂੰ ਪ੍ਰਾਈਵੇਟ ਮੈਡੀਕਲ ਸਟੋਰ ਵਿੱਚ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਅਜਨਾਲਾ ਨਿਵਾਸੀ ਵਿਨੋਦ ਕੁਮਾਰ ਆਸ਼ੂ ਆਪਣੇ ਬੱਚੇ ਨੂੰ ਕੁੱਤੇ ਦੇ ਕੱਟਣ ਤੋਂ ਬਾਅਦ ਲੱਗਣ ਵਾਲੀ ਵੈਕਸੀਨ ਲਗਵਾਉਣ ਆਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੱਚੇ ਨੂੰ ਕੁੱਤੇ ਨੇ ਕੱਟ ਲਿਆ ਸੀ ਜਿਸ ਤੋਂ ਬਾਅਦ ਉਹ ਸਰਕਾਰੀ ਹਸਪਤਾਲ ਵੈਕਸੀਨ ਲਗਵਾਉਣ ਲਈ ਆਏ ਹਨ। ਵੈਕਸੀਨ ਨਾ ਹੋਣ ਕਾਰਨ ਉਨ੍ਹਾਂ ਨੂੰ ਵਾਪਸ ਮੁੜਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਹੈ, ਪਰ ਹਸਪਤਾਲ ਵਿੱਚ ਦਵਾਈਆਂ ਅਤੇ ਵੈਕਸੀਨ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਵਾਈਆਂ ਦਾ ਪ੍ਰਬੰਧ ਨਹੀਂ ਕਰ ਸਕਦੀ ਤਾਂ ਹਸਪਤਾਲ ਨੂੰ ਤਾਲੇ ਜੜ ਦੇਵੇ। ਕੁੱਤੇ ਦੇ ਕੱਟਣ ਤੋਂ ਬਾਅਦ ਲਗਾਏ ਜਾਣ ਵਾਲੀ ਰੈਬੀਜ਼ ਵੈਕਸੀਨ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਨੂੰ ਮੁਫਤ ਦਿੱਤੀ ਜਾਂਦੀ ਹੈ। ਪਰ ਟੀਕਾ ਬਾਹਰੋਂ ਮੈਡੀਕਲ ਸਟੋਰ ਤੋਂ ਲੈਣਾ ਪੈ ਰਿਹਾ ਹੈ, ਜਿਸ ਜੋ ਕੀ 350 ਰੁਪਏ ਵਿੱਚ ਮਿਲ ਰਿਹਾ ਹੈ।
ਇਹ ਵੀ ਪੜ੍ਹੋ: 23 ਸਾਲਾ ਨੌਜਵਾਨ ਦਾ ਦਾਤਰ ਅਤੇ ਕਿਰਪਾਨਾਂ ਨਾਲ ਕਤਲ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ